Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

19 ਮਈ, 2026 07:11 PM

ਚੰਡੀਗੜ੍ਹ : ਚੰਡੀਗੜ੍ਹ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਵੱਧ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਦੇ ਮੱਦੇਨਜ਼ਰ ਲੋਕਾਂ ਲਈ ਸਿਹਤ ਸਲਾਹ (Health Advisory) ਜਾਰੀ ਕੀਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਖ਼ਾਸ ਤੌਰ ‘ਤੇ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਸਰੀਰ ਨੂੰ ਡੀ-ਹਾਈਡ੍ਰੇਸ਼ਨ ਤੋਂ ਬਚਾਉਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਣ ਦੀ ਅਪੀਲ ਕੀਤੀ ਹੈ।

ਪਾਣੀ ਵੱਧ ਪੀਣ ਅਤੇ ਕੁਦਰਤੀ ਪੇਅ ਪਦਾਰਥ ਲੈਣ ਦੀ ਸਲਾਹ ਜਾਰੀ
ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਲੋਕ ਖ਼ੁਦ ਨੂੰ ਹਾਈਡ੍ਰੇਟ ਰੱਖਣ ਲਈ ਵਾਰ-ਵਾਰ ਪਾਣੀ ਪੀਣ, ਭਾਵੇਂ ਪਿਆਸ ਨਾ ਵੀ ਲੱਗੇ। ਯਾਤਰਾ ਦੌਰਾਨ ਆਪਣੇ ਨਾਲ ਪੀਣ ਵਾਲਾ ਪਾਣੀ ਰੱਖਣ ਦੀ ਸਲਾਹ ਵੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਿੰਬੂ ਪਾਣੀ, ਲੱਸੀ, ਛਾਛ, ਜਲ ਜੀਰਾ, ਆਮ ਪੰਨਾ, ਨਾਰੀਅਲ ਪਾਣੀ ਅਤੇ ਹੋਰ ਸਥਾਨਕ ਕੁਦਰਤੀ ਪੇਅ ਪਦਾਰਥ ਪੀਣ ਦੀ ਸਿਫਾਰਸ਼ ਕੀਤੀ ਗਈ ਹੈ। ਸਿਹਤ ਵਿਭਾਗ ਨੇ ਤਰਬੂਜ਼, ਖਰਬੂਜ਼ਾ, ਖੀਰਾ, ਸੰਤਰਾ ਅਤੇ ਹੋਰ ਵੱਧ ਪਾਣੀ ਵਾਲੇ ਮੌਸਮੀ ਫ਼ਲ ਅਤੇ ਸਬਜ਼ੀਆਂ ਖਾਣ ਦੀ ਸਲਾਹ ਦਿੱਤੀ ਹੈ, ਤਾਂ ਜੋ ਸਰੀਰ 'ਚ ਪਾਣੀ ਦੀ ਘਾਟ ਨਾ ਹੋਵੇ।

ਧੁੱਪ ਤੋਂ ਬਚਾਅ ਲਈ ਇਹ ਸਾਵਧਾਨੀਆਂ ਜ਼ਰੂਰੀ
ਐਡਵਾਈਜ਼ਰੀ ਅਨੁਸਾਰ ਲੋਕਾਂ ਨੂੰ ਸਿੱਧੀ ਧੁੱਪ 'ਚ ਜਾਣ ਤੋਂ ਬਚਣਾ ਚਾਹੀਦਾ ਹੈ। ਘਰਾਂ ਜਾਂ ਦਫ਼ਤਰਾਂ 'ਚ ਠੰਡੀ ਅਤੇ ਹਵਾ ਵਾਲੀ ਥਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪਤਲੇ, ਢਿੱਲੇ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨਣ ਲਈ ਕਿਹਾ ਗਿਆ ਹੈ। ਵਿਭਾਗ ਨੇ ਸਿਰ ਨੂੰ ਢੱਕ ਕੇ ਰੱਖਣ ਲਈ ਛਤਰੀ, ਟੋਪੀ ਜਾਂ ਗਮਛੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਨਾਲ ਹੀ ਧੁੱਪ 'ਚ ਬਾਹਰ ਜਾਣ ਸਮੇਂ ਜੁੱਤੇ ਜਾਂ ਚੱਪਲ ਪਹਿਨਣਾ ਲਾਜ਼ਮੀ ਦੱਸਿਆ ਗਿਆ ਹੈ। ਘਰਾਂ ਦੀਆਂ ਖਿੜਕੀਆਂ ਅਤੇ ਪਰਦੇ ਦਿਨ ਵੇਲੇ ਬੰਦ ਰੱਖਣ ਅਤੇ ਰਾਤ ਸਮੇਂ ਖੋਲ੍ਹਣ ਦੀ ਅਪੀਲ ਵੀ ਕੀਤੀ ਗਈ ਹੈ, ਤਾਂ ਜੋ ਘਰ ਠੰਡੇ ਰਹਿ ਸਕਣ।

ਇਨ੍ਹਾਂ ਲੋਕਾਂ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ
ਸਿਹਤ ਵਿਭਾਗ ਨੇ ਕਿਹਾ ਹੈ ਕਿ ਕੁੱਝ ਵਰਗ ਹੀਟਵੇਵ ਦੌਰਾਨ ਵੱਧ ਖ਼ਤਰੇ 'ਚ ਹੁੰਦੇ ਹਨ। ਇਨ੍ਹਾਂ 'ਚ ਛੋਟੇ ਬੱਚੇ, ਗਰਭਵਤੀ ਔਰਤਾਂ, ਬਾਹਰ ਕੰਮ ਕਰਨ ਵਾਲੇ ਲੋਕ, ਮਾਨਸਿਕ ਬੀਮਾਰੀ ਨਾਲ ਪੀੜਤ ਵਿਅਕਤੀ, ਦਿਲ ਜਾਂ ਬਲੱਡ ਪ੍ਰੈਸ਼ਰ ਦੀ ਬੀਮਾਰੀ ਵਾਲੇ ਲੋਕ ਅਤੇ ਇਕੱਲੇ ਰਹਿ ਰਹੇ ਬਜ਼ੁਰਗ ਸ਼ਾਮਲ ਹਨ। ਅਜਿਹੇ ਲੋਕਾਂ ਦੀ ਰੈਗੂਲਰ ਜਾਂਚ ਅਤੇ ਦੇਖ-ਭਾਲ ਕਰਨ ਦੀ ਅਪੀਲ ਕੀਤੀ ਗਈ ਹੈ।

ਕੀ ਨਾ ਕੀਤਾ ਜਾਵੇ? ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ
ਸਿਹਤ ਵਿਭਾਗ ਨੇ ਲੋਕਾਂ ਨੂੰ ਬਿਨਾਂ ਲੋੜ ਧੁੱਪ 'ਚ ਬਾਹਰ ਨਾ ਜਾਣ ਦੀ ਸਲਾਹ ਦਿੱਤੀ ਹੈ। ਦੁਪਹਿਰ ਸਮੇਂ ਸਖ਼ਤ ਮਿਹਨਤ ਜਾਂ ਭਾਰੀ ਸਰੀਰਕ ਗਤੀਵਿਧੀਆਂ ਤੋਂ ਬਚਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਸ਼ਰਾਬ, ਚਾਹ, ਕੌਫੀ, ਕੋਲਡ ਡ੍ਰਿੰਕ ਅਤੇ ਵੱਧ ਸ਼ੱਕਰ ਵਾਲੇ ਪੇਅ ਪਦਾਰਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ, ਕਿਉਂਕਿ ਇਹ ਸਰੀਰ 'ਚ ਪਾਣੀ ਦੀ ਘਾਟ ਵਧਾ ਸਕਦੇ ਹਨ।
ਵਿਭਾਗ ਨੇ ਬਾਸੀ ਖਾਣਾ ਨਾ ਖਾਣ ਅਤੇ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਖੜ੍ਹੀਆਂ ਗੱਡੀਆਂ 'ਚ ਇਕੱਲਾ ਨਾ ਛੱਡਣ ਦੀ ਵੀ ਅਪੀਲ ਕੀਤੀ ਹੈ।

ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਯੂ. ਟੀ. ਚੰਡੀਗੜ੍ਹ ਨੇ ਲੋਕਾਂ ਨੂੰ ਹੀਟਵੇਵ ਦੌਰਾਨ ਸਾਵਧਾਨ ਰਹਿਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਗਰਮੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਅਤੇ ਸਿਹਤ ਸਬੰਧੀ ਖ਼ਤਰਿਆਂ ਤੋਂ ਬਚਿਆ ਜਾ ਸਕੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ