ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਸੰਗਰੂਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਸੁਨਾਮ ਵਿਧਾਨ ਸਭਾ ਹਲਕੇ ਅਤੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਰਾਜਾ ਬੀਰਕਲਾਂ ਨੇ ਭੂਪੇਸ਼ ਬਘੇਲ ਨੂੰ ਸੁਨਾਮ ਹਲਕੇ ਦੇ ਸੰਗਠਨਾਤਮਕ ਢਾਂਚੇ, ਵਰਕਰਾਂ ਦੀਆਂ ਭਾਵਨਾਵਾਂ ਅਤੇ ਸਥਾਨਕ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਬਣਾਉਣ ਅਤੇ ਆਉਣ ਵਾਲੇ ਸਮੇਂ ਲਈ ਪਾਰਟੀ ਦੀ ਰਣਨੀਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
ਭੂਪੇਸ਼ ਬਘੇਲ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ। ਦੋਵਾਂ ਆਗੂਆਂ ਨੇ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਸੰਗਰੂਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਮੁਲਾਕਾਤ ਕਰਕੇ ਸੁਨਾਮ ਵਿਧਾਨ ਸਭਾ ਹਲਕੇ ਅਤੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਸਬੰਧੀ ਵਿਸਥਾਰ ਨਾਲ ਵਿਚਰਾਜਾ ਬੀਰਕਲਾਂ ਨੇ ਭੂਪੇਸ਼ ਬਘੇਲ ਨੂੰ ਸੁਨਾਮ ਹਲਕੇ ਦੇ ਸੰਗਠਨਾਤਮਕ ਢਾਂਚੇ, ਵਰਕਰਾਂ ਦੀਆਂ ਭਾਵਨਾਵਾਂ ਅਤੇ ਸਥਾਨਕ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਸੰਗਠਨ ਨੂੰ ਸਰਗਰਮ ਬਣਾਉਣ ਅਤੇ ਆਉਣ ਵਾਲੇ ਸਮੇਂ ਲਈ ਪਾਰਟੀ ਦੀ ਰਣਨੀਤੀ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
ਭੂਪੇਸ਼ ਬਘੇਲ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ। ਦੋਵਾਂ ਆਗੂਆਂ ਨੇ ਪੰਜਾਬ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ।