ਜਲੰਧਰ : ਐਡੀਸ਼ਨਲ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵੱਲੋਂ ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਆਵਾਜ਼ ਦੇ ਨਮੂਨੇ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੁਖਦੇਵ ਵਸ਼ਿਸ਼ਟ ਏ. ਟੀ. ਪੀ. ਦੀ ਹੱਥ ਲਿਖਤ ਦੇ ਨਮੂਨੇ ਦੀ ਅਰਜ਼ੀ ’ਤੇ ਸੁਣਵਾਈ ਮਾਣਯੋਗ ਅਦਾਲਤ ਨੇ 8 ਜੁਲਾਈ ਦੀ ਤਾਰੀਖ਼ ਨਿਰਧਾਰਤ ਕੀਤੀ ਹੈ।
ਇਸੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਰਮਨ ਅਰੋੜਾ ਅਤੇ ਰਾਜ ਕੁਮਾਰ ਮਦਾਨ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਵੀ 5 ਜੁਲਾਈ ਨੂੰ ਹੋਵੇਗੀ। ਇਸ ਮਾਮਲੇ ਵਿਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਨਗਰ ਨਿਗਮ ਦੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਦੀ ਨਿਆਇਕ ਹਿਰਾਸਤ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ ਅਤੇ ਉਨ੍ਹਾਂ ਨੂੰ 4 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਨਗਰ ਨਿਗਮ ਇੰਸਪੈਕਟਰ ਹਰਪ੍ਰੀਤ ਕੌਰ ਦੀ ਨਿਆਇਕ ਹਿਰਾਸਤ ਦੀ ਸੁਣਵਾਈ 10 ਜੁਲਾਈ ਨੂੰ ਹੋਵੇਗੀ ਅਤੇ ਇਸੇ ਮਾਮਲੇ ਵਿਚ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਅਤੇ ਸੁਖਦੇਵ ਵਸ਼ਿਸ਼ਟ ਵੱਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਦਾਇਰ ਕੀਤੀ ਗਈ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਵੀ 16 ਜੁਲਾਈ ਨੂੰ ਹਾਈ ਕੋਰਟ ਵਿਚ ਹੀ ਹੋਵੇਗੀ।