Thursday, October 15, 2026
BREAKING
• Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ • ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ • 29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ • ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ ਚਮਤਕਾਰ • ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ • ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ • ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ • ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼ • ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ • 'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪੰਜਾਬ

ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ ਸੁੰਨਸਾਨ

15 ਅਕਤੂਬਰ, 2026 06:56 PM

ਮਜੀਠਾ : ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਸੰਘਰਸ਼ ਚਲਾ ਰਹੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੋਈ ਹੱਤਿਆ ਖਿਲਾਫ਼ ਉੱਠੀ ਰੋਸ ਲਹਿਰ ਨੇ ਅੱਜ ਪੰਜਾਬ ਭਰ ਵਿਚ ਬੰਦ ਦਾ ਰੂਪ ਧਾਰ ਲਿਆ। ਇਸ ਸੱਦੇ ਦਾ ਪ੍ਰਭਾਵ ਮਜੀਠਾ ਕਸਬੇ ਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿਚ ਵੀ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ। ਲੋਕਾਂ ਨੇ ਇਸ ਬੰਦ ਨੂੰ ਪੂਰੀ ਤਰ੍ਹਾਂ ਅਪਣਾ ਕੇ ਆਪਣਾ ਗੁੱਸਾ ਅਤੇ ਹਮਦਰਦੀ ਪ੍ਰਗਟਾਈ। ਬੰਦ ਕਾਰਨ ਮਜੀਠਾ ਦੇ ਬਾਜ਼ਾਰਾਂ ਵਿਚ ਲਗਭਗ ਸਾਰੀਆਂ ਦੁਕਾਨਾਂ ਬੰਦ ਰਹੀਆਂ। ਆਮ ਦਿਨਾਂ ਵਾਲੀ ਰੌਣਕ ਅਤੇ ਭੀੜ-ਭਾੜ ਅੱਜ ਬਿਲਕੁਲ ਗਾਇਬ ਸੀ। ਸੜਕਾਂ ਉੱਤੇ ਵਾਹਨਾਂ ਦੀ ਆਵਾਜਾਈ ਵੀ ਆਮ ਦਿਨਾਂ ਨਾਲੋਂ ਬਹੁਤ ਘੱਟ ਰਹੀ। ਵਪਾਰਕ ਅਦਾਰਿਆਂ ਤੋਂ ਲੈ ਕੇ ਆਮ ਜਨਜੀਵਨ ਤੱਕ ਇਸ ਬੰਦ ਦਾ ਅਸਰ ਸਾਫ਼ ਨਜ਼ਰ ਆਇਆ। ਸਰਕਾਰੀ ਤੇ ਨਿੱਜੀ ਸਕੂਲ ਵੀ ਬੰਦ ਰਹੇ, ਜਿਸ ਕਾਰਨ ਬੱਚਿਆਂ ਤੇ ਮਾਪਿਆਂ ਦੀ ਰੋਜ਼ਾਨਾ ਰੁਟੀਨ ਵੀ ਪ੍ਰਭਾਵਿਤ ਹੋਈ। ਬਾਜ਼ਾਰਾਂ ਵਿਚ ਸੁੰਨਸਾਨ ਛਾਈ ਰਹੀ ਅਤੇ ਰੋਜ਼ਾਨਾ ਦੇ ਕਾਰੋਬਾਰ ਲਗਭਗ ਰੁਕ ਗਏ।


ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪ੍ਰਿਤਪਾਲ ਸਿੰਘ ਬੱਲ ਅਤੇ ਉਨ੍ਹਾਂ ਦੇ ਸਾਥੀ ਵਰਕਰਾਂ ਨੇ ਰੋਸ ਪ੍ਰਗਟਾਉਂਦਿਆਂ ਕਤਲਕਾਂਡ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਣ। ਯਾਦ ਰਹੇ ਕਿ 13 ਅਕਤੂਬਰ ਨੂੰ ਮਾਨਸਾ ਵਿਖੇ ਨਸ਼ਿਆਂ ਤੇ ਨਸ਼ੀਲੀਆਂ ਦਵਾਈਆਂ ਦੀ ਕਥਿਤ ਗ਼ੈਰ-ਕਾਨੂੰਨੀ ਵਿਕਰੀ ਖਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਇਕ ਮੈਡੀਕਲ ਸਟੋਰ ਨੇੜੇ ਹੋਏ ਟਕਰਾਅ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿਚ ਰੋਸ ਤੇ ਗੁੱਸੇ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਿਤਾ ਭੀਮ ਸਿੰਘ ਅਤੇ ਸੰਘਰਸ਼ ਕਮੇਟੀ ਵੱਲੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਨੂੰ ਵੱਖ-ਵੱਖ ਕਿਸਾਨ, ਮਜ਼ਦੂਰ, ਸਮਾਜਿਕ ਤੇ ਸਿਆਸੀ ਜਥੇਬੰਦੀਆਂ ਨੇ ਖੁੱਲ੍ਹਾ ਸਮਰਥਨ ਦਿੱਤਾ।


ਪੁਲਸ ਮੁਤਾਬਕ ਇਸ ਕਤਲਕਾਂਡ ਵਿਚ ਮੁੱਖ ਮੁਲਜ਼ਮ ਮੈਡੀਕਲ ਸਟੋਰ ਦੇ ਸੰਚਾਲਕ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫਿਰ ਵੀ ਮ੍ਰਿਤਕ ਦਾ ਪਰਿਵਾਰ ਤੇ ਸੰਘਰਸ਼ ਕਮੇਟੀ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ ਕਰ ਰਹੇ ਹਨ। ਪਰਿਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਅਸਤੀਫ਼ਿਆਂ ਸਮੇਤ ਸਬੰਧਤ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਉਣ ਦੀ ਮੰਗ ਵੀ ਉਠਾਈ ਗਈ ਹੈ। ਸੰਘਰਸ਼ ਵਿਚ ਹਿੱਸਾ ਲੈ ਰਹੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਕਤਲਕਾਂਡ ਦੇ ਸਾਰੇ ਪਹਿਲੂਆਂ ਦੀ ਡੂੰਘੀ ਜਾਂਚ ਕਰਕੇ ਸੱਚਾਈ ਸਾਹਮਣੇ ਆਉਣੀ ਚਾਹੀਦੀ ਹੈ ਤੇ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਖਿਲਾਫ਼ ਪ੍ਰਭਾਵਸ਼ਾਲੀ ਤੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਮਜੀਠਾ ਵਿਚ ਪ੍ਰਿਤਪਾਲ ਸਿੰਘ ਬੱਲ, ਜਗਰੂਪ ਸਿੰਘ ਮਰੜੀ, ਹਰਮੀਤ ਸਿੰਘ ਸ਼ੀਨਾ, ਜਗਦੀਪ ਸਿੰਘ ਭੋਮਾ, ਗੁਰਵਿੰਦਰ ਜੇਠ ਨੰਗਲ, ਧਰਮ ਸਿੰਘ ਗੁਸਲ ਜਿਮੀਦਾਰਾਂ, ਅਵਤਾਰ ਸਿੰਘ ਮਡਲੀ, ਹਰਪ੍ਰੀਤ ਸਿੰਘ ਮਜੀਠਾ, ਰਾਜਵੀਰ ਸਿੰਘ, ਕਰਨਬੀਰ ਸਿੰਘ ਬੱਲ (ਜ਼ਿਲ੍ਹਾ ਮੀਤ ਪ੍ਰਧਾਨ), ਸੰਤੋਖ ਸਿੰਘ ਸੋਢੀ ਮਜੀਠਾ, ਬਲਦੇਵ ਸਿੰਘ ਬਬਲੂ ਹਾਸ਼ਾਪਤੀ ਮਜੀਠਾ, ਕੰਵਲਜੀਤ ਸਿੰਘ ਸੋਹੀ (ਮੀਡੀਆ ਇੰਚਾਰਜ), ਅਰਜਨ ਸਿੰਘ ਬੋਪਾਰਾਏ, ਸੰਦੀਪ ਸਿੰਘ ਅਬਦਾਲ ਸਮੇਤ ਹੋਰ ਕਈ ਆਗੂ ਤੇ ਕਾਰਕੁਨ ਹਾਜ਼ਰ ਸਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ! ਮਾਡਿਊਲ ਦਾ ਹੋਇਆ ਪਰਦਾਫ਼ਾਸ਼

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

'ਪੰਜਾਬ ਬੰਦ' ਦੌਰਾਨ ਹਾਈਵੇਅ 'ਤੇ ਗੂੰਜੇ ‘ਭਾਈ ਪਰਵਿੰਦਰ ਸਿੰਘ ਝੋਟਾ ਅਮਰ ਰਹੇ’ ਦੇ ਨਾਅਰੇ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਪਾਇਲ ’ਚ ਰੋਸ ਮੁਜ਼ਾਹਰਾ, ਬੱਸ ਅੱਡਾ ਤੇ ਮੁੱਖ ਸੜਕ ਜਾਮ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਵਿਚਾਲੇ ਇਨ੍ਹਾਂ ਸਕੂਲਾਂ ਨੂੰ ਧਮਕੀ, ਚੰਡੀਗੜ੍ਹ ਪੁਲਸ ਨੇ ਵਧਾਈ ਸੁਰੱਖਿਆ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ

'ਪੰਜਾਬ ਬੰਦ' ਦੌਰਾਨ ਨੌਜਵਾਨ ਦੀ ਮੌਤ! ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਲੱਗੇ ਧਰਨੇ ਦੌਰਾਨ ਵਾਪਰੀ ਅਣਹੋਣੀ