Friday, July 03, 2026
BREAKING
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਪੰਜਾਬ

ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

03 ਜੁਲਾਈ, 2026 06:02 PM

ਅੰਮ੍ਰਿਤਸਰ : ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧਿਤ ਐਫਆਈਆਰ ਨੰਬਰ 91 ਦੇ ਮਾਮਲੇ 'ਚ ਅਦਾਲਤ ਅੰਦਰ ਸੁਣਵਾਈ ਹੋਈ। ਸੁਣਵਾਈ ਦੌਰਾਨ ਮਜੀਠੀਆ ਦੀ ਪੱਖੋਂ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਅਦਾਲਤ ਵਿਚ ਪੇਸ਼ ਹੋਏ। ਕਾਰਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਲੇਰ ਨੇ ਦਾਅਵਾ ਕੀਤਾ ਕਿ ਇਹ ਪੂਰਾ ਮਾਮਲਾ ਸਿਆਸੀ ਪ੍ਰੇਰਿਤ ਹੈ ਅਤੇ ਆਉਣ ਵਾਲੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਰੋਧੀ ਧਿਰ ਦੇ ਆਗੂਆਂ ਅਤੇ ਸਮਰਥਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਵਕੀਲ ਕਲੇਰ ਨੇ ਕਿਹਾ ਕਿ ਐਫਆਈਆਰ ਨੰਬਰ 91 'ਚ ਬਿਕਰਮ ਸਿੰਘ ਮਜੀਠੀਆ ਨੂੰ ਨਾਮਜ਼ਦ ਕਰਨਾ ਕਾਨੂੰਨੀ ਤੌਰ 'ਤੇ ਜਾਇਜ਼ ਨਹੀਂ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਨਾਲ ਜੁੜੇ ਜੋਬਨਜੀਤ ਨੂੰ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗੈਰ-ਕਾਨੂੰਨੀ ਹਿਰਾਸਤ ਵਿੱਚ ਹੋਣ ਦੇ ਆਧਾਰ 'ਤੇ ਰਿਹਾਅ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੇ ਅਨੁਸਾਰ ਜੇਕਰ ਕਿਸੇ ਵਿਅਕਤੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਹੋਵੇ ਤਾਂ ਉਸ ਦੇ ਹੱਕ ਵਿੱਚ ਧਰਨਾ ਦੇਣਾ ਜਾਂ ਉਸ ਦੇ ਪਰਿਵਾਰ ਨਾਲ ਖੜ੍ਹਨਾ ਕਿਸੇ ਵੀ ਜਨ-ਪ੍ਰਤੀਨਿਧੀ ਦੀ ਜ਼ਿੰਮੇਵਾਰੀ ਬਣਦੀ ਹੈ।

ਕਲੇਰ ਨੇ ਦੋਸ਼ ਲਗਾਇਆ ਕਿ ਸੰਬੰਧਿਤ ਐਸਐਚਓ ਨੇ ਜੋਬਨਜੀਤ ਨੂੰ ਥਾਣੇ ਦੇ ਲਾਕਅੱਪ ਦੀ ਬਜਾਏ ਆਪਣੇ ਨਿੱਜੀ ਕਮਰੇ ਵਿੱਚ ਰੱਖਿਆ, ਜਿਸ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਕਾਨੂੰਨੀ ਪ੍ਰਕਿਰਿਆ ਦੇ ਉਲਟ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਸਬੰਧੀ ਪੁਲਸ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹਦੇ ਹਨ ਅਤੇ ਅਸਲ ਜਾਂਚ ਦੀ ਬਜਾਏ ਵਿਰੋਧੀ ਧਿਰ ਦੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਵਕੀਲ ਨੇ ਇਹ ਵੀ ਦਾਅਵਾ ਕੀਤਾ ਕਿ ਮਜੀਠਾ ਨਗਰ ਕੌਂਸਲ ਨਾਲ ਜੁੜੇ ਕੁਝ ਚੁਣੇ ਹੋਏ ਅਕਾਲੀ ਕੌਂਸਲਰਾਂ ਨੂੰ ਵੀ ਇਸੇ ਐਫਆਈਆਰ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਵੋਟ ਦਾ ਇਸਤੇਮਾਲ ਨਾ ਕਰ ਸਕਣ। ਉਨ੍ਹਾਂ ਦੇ ਅਨੁਸਾਰ ਇਹ ਸਭ ਕੁਝ ਸਿਆਸੀ ਲਾਭ ਹਾਸਲ ਕਰਨ ਦੀ ਨੀਅਤ ਨਾਲ ਕੀਤਾ ਜਾ ਰਿਹਾ ਹੈ। ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਬਚਾਅ ਪੱਖ ਵੱਲੋਂ ਅਦਾਲਤ ਵਿੱਚ ਆਪਣੇ ਸਾਰੇ ਤੱਥ ਅਤੇ ਦਲੀਲਾਂ ਪੇਸ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਦਾਅਵਾ ਸੀ ਕਿ ਸੁਣਵਾਈ ਦੌਰਾਨ ਅਦਾਲਤ ਨੇ ਪੁਲਸ ਪੱਖ ਤੋਂ ਕੁਝ ਸਵਾਲ ਪੁੱਛੇ, ਜਿਨ੍ਹਾਂ ਦੇ ਸੰਤੋਸ਼ਜਨਕ ਜਵਾਬ ਨਹੀਂ ਦਿੱਤੇ ਜਾ ਸਕੇ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਕਲੇਰ ਨੇ ਇਹ ਵੀ ਕਿਹਾ ਕਿ ਪੁਲਸ ਵੱਲੋਂ ਦੋਸ਼ ਤਾਂ ਲਗਾਏ ਜਾ ਰਹੇ ਹਨ, ਪਰ ਘਟਨਾ ਨਾਲ ਸੰਬੰਧਿਤ ਸੀਸੀਟੀਵੀ ਫੁਟੇਜ ਅਦਾਲਤ ਵਿੱਚ ਪੇਸ਼ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਪੁਲਸ ਦੇ ਦਾਅਵੇ ਸਹੀ ਹਨ ਤਾਂ ਉਹ ਸਬੂਤ ਅਦਾਲਤ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਬਚਾਅ ਪੱਖ ਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ ਅਤੇ ਉਮੀਦ ਹੈ ਕਿ ਅਦਾਲਤ ਕਾਨੂੰਨ ਅਤੇ ਤੱਥਾਂ ਦੇ ਆਧਾਰ 'ਤੇ ਨਿਰਪੱਖ ਫ਼ੈਸਲਾ ਸੁਣਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ