ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ।
ਅਦਾਲਤ 'ਚ ਮਜੀਠੀਆ ਦੇ ਵਕੀਲਾਂ ਵਲੋਂ ਪਟੀਸ਼ਨ ਨੂੰ ਬਦਲਣ ਲਈ ਚਾਰ ਹੋਰ ਹਫ਼ਤਿਆਂ ਦਾ ਸਮਾਂ ਮੰਗਿਆ ਗਿਆ ਹੈ, ਜਿਸ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਣੀ ਤੈਅ ਕੀਤੀ ਹੈ।
ਦੱਸਣਯੋਗ ਹੈ ਕਿ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਦਾਲਤ 'ਚ ਦਾਇਰ ਕੀਤੀ ਹੋਈ ਹੈ, ਜਿਸ 'ਤੇ ਅੱਜ ਸੁਣਵਾਈ ਹੋਈ।