Tuesday, October 27, 2026
BREAKING
• ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ • 16 ਨਵੰਬਰ ਨੂੰ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, 6 ਦਿਨ ਚੱਲੇਗੀ ਕਾਰਵਾਈ • 'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ • ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ • 10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ • ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ ਦੋਸ਼

ਰਾਸ਼ਟਰੀ

ਮਣੀਪੁਰ ਹਿੰਸਾ: ਸ਼ੱਕੀ ਅੱਤਾਵਾਦੀਆਂ ਵਲੋਂ ਵੱਡੀ ਵਾਰਦਾਤ ਮਗਰੋਂ ਇੰਟਰਨੈੱਟ ਬੰਦ

07 ਅਪ੍ਰੈਲ, 2026 06:19 PM

ਇੰਫਾਲ : ਮਣੀਪੁਰ 'ਚ ਹਾਲਾਤ ਇਕ ਵਾਰ ਫਿਰ ਗੰਭੀਰ ਹੋ ਗਏ ਹਨ। ਰਾਜ ਦੇ ਟ੍ਰੋਂਗਲਾਓਬੀ ਅਵਾਂਗ ਲੇਕਾਈ ਇਲਾਕੇ 'ਚ ਸ਼ੱਕੀ ਅੱਤਵਾਦੀਆਂ ਵੱਲੋਂ ਕੀਤੇ ਗਏ ਇਕ ਹਮਲੇ 'ਚ ਦੋ ਮਾਸੂਮ ਬੱਚੇ (ਇਕ 5 ਸਾਲਾ ਮੁੰਡਾ ਅਤੇ 5 ਮਹੀਨੇ ਦੀ ਬੱਚੀ) ਮਾਰੇ ਗਏ। ਇਹ ਹਮਲਾ ਰਾਤ ਦੇ ਕਰੀਬ 1:00 ਵਜੇ ਹੋਇਆ ਜਦੋਂ ਬੱਚੇ ਆਪਣੀ ਮਾਂ ਨਾਲ ਸੁੱਤੇ ਹੋਏ ਸਨ। ਇਸ ਹਮਲੇ 'ਚ ਬੱਚਿਆਂ ਦੀ ਮਾਂ ਵੀ ਜ਼ਖਮੀ ਹੋਈ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।


ਪੰਜ ਜ਼ਿਲ੍ਹਿਆਂ 'ਚ ਇੰਟਰਨੈੱਟ ਬੰਦ
ਵਿਗੜਦੀ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਸਰਕਾਰ ਨੇ ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਕਾਕਚਿੰਗ ਅਤੇ ਬਿਸ਼ਨੂਪੁਰ 'ਚ ਮੰਗਲਵਾਰ ਦੁਪਹਿਰ 2:00 ਵਜੇ ਤੋਂ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਰਾਹੀਂ ਗਲਤ ਅਫਵਾਹਾਂ ਅਤੇ ਨਫ਼ਰਤ ਭਰੇ ਭਾਸ਼ਣ ਫੈਲਾ ਕੇ ਹਾਲਾਤ ਹੋਰ ਖਰਾਬ ਕਰ ਸਕਦੇ ਹਨ।


ਲੋਕਾਂ ਦਾ ਗੁੱਸਾ ਅਤੇ ਵਿਰੋਧ ਪ੍ਰਦਰਸ਼ਨ
ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਗੁੱਸੇ 'ਚ ਆ ਕੇ ਤਿੰਨ ਟਰੱਕਾਂ ਨੂੰ ਅੱਗ ਲਗਾ ਦਿੱਤੀ ਅਤੇ ਇੰਫਾਲ-ਟਿਡਿਮ ਰੋਡ ਨੂੰ ਕਈ ਥਾਵਾਂ ਤੋਂ ਜਾਮ ਕਰ ਦਿੱਤਾ। ਪੁਲਸ ਨੂੰ ਘਟਨਾ ਵਾਲੀ ਥਾਂ ਦੇ ਨੇੜੇ ਇਕ ਜ਼ਿੰਦਾ ਰਾਕੇਟ ਲਾਂਚਰ ਵੀ ਮਿਲਿਆ ਹੈ, ਜਿਸ ਨੂੰ ਬੰਬ ਨਿਰੋਧਕ ਦਸਤੇ ਵੱਲੋਂ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਸਾਬਕਾ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਸ ਨੂੰ ਨਿਰਦੋਸ਼ ਨਾਗਰਿਕਾਂ 'ਤੇ ਘਿਨਾਉਣਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਸੁਰੱਖਿਆ ਵਧਾਉਣ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੇਣ ਦੀ ਲੋੜ ਹੈ। ਦੂਜੇ ਪਾਸੇ, ਸਿੰਘ ਨੇ ਇਸ ਘਟਨਾ ਨੂੰ "ਅੱਤਵਾਦੀ ਕਾਰਵਾਈ" ਦੱਸਦਿਆਂ ਕਿਹਾ ਕਿ ਅਜਿਹੇ ਅਣਮਨੁੱਖੀ ਕਾਰਿਆਂ ਦੀ ਸਮਾਜ 'ਚ ਕੋਈ ਥਾਂ ਨਹੀਂ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

'ਉਭਰ ਰਹੇ ਵਿਗਿਆਨ, ਤਕਨਾਲੋਜੀ ਤੇ ਇਨੋਵੇਸ਼ਨ ਸੰਮੇਲਨ 2026' ਦਾ ਆਗਾਜ਼; PM ਮੋਦੀ ਕਰਨਗੇ ਉਦਘਾਟਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ