Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਮਨਰੇਗਾ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਨਾਲ ਖੋਹੀ ਜਾ ਰਹੀ ਗਰੀਬਾਂ ਦੀ ਰੋਟੀ: ਚਰਨਜੀਤ ਚੰਨੀ

30 ਦਸੰਬਰ, 2025 03:15 PM

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਇਕ ਪ੍ਰੈੱਸ ਕਾਨਫਰੰਸ ਦੌਰਾਨ ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਮਨਰੇਗਾ ਨੂੰ ਖ਼ਤਮ ਕਰਨ ਜਾਂ ਕਮਜ਼ੋਰ ਕਰਨ ਦਾ ਸਿੱਧਾ ਅਸਰ ਸਿਰਫ਼ ਪੰਜਾਬ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਗਰੀਬ, ਮਜ਼ਦੂਰ ਅਤੇ ਦਿਹਾਤੀ ਵਰਗ ’ਤੇ ਪਵੇਗਾ। ਚੰਨੀ ਨੇ ਕਿਹਾ ਕਿ ਭਾਜਪਾ ਅਤੇ ਆਰ. ਐੱਸ. ਐੱਸ. ਗਰੀਬਾਂ, ਦਲਿਤਾਂ, ਆਦਿਵਾਸੀਆਂ ਅਤੇ ਪਿਛੜੇ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਬਜਟ ਵਿਚ ਲਗਾਤਾਰ ਕਟੌਤੀ ਕਰ ਰਹੀਆਂ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਯੋਜਨਾ ਇਸ ਦੀ ਵੱਡੀ ਉਦਾਹਰਣ ਹੈ, ਜਿਸ ਵਿਚ ਪਹਿਲਾਂ ਕੇਂਦਰ ਸਰਕਾਰ 100 ਫੀਸਦੀ ਖਰਚਾ ਸਹਿਣ ਕਰਦੀ ਸੀ।

ਸੰਸਦ ਮੈਂਬਰ ਨੇ ਦੱਸਿਆ ਕਿ ਭਾਜਪਾ ਸਰਕਾਰ ਨੇ ਇਸ ਯੋਜਨਾ ਵਿਚ ਪਹਿਲਾਂ 90:10 ਅਤੇ ਫਿਰ 60:40 ਦਾ ਅਨੁਪਾਤ ਤੈਅ ਕਰ ਦਿੱਤਾ, ਜਿਸ ਤਹਿਤ ਹੁਣ ਸੂਬਿਆਂ ’ਤੇ 40 ਫੀਸਦੀ ਖਰਚ ਦਾ ਬੋਝ ਪਾ ਦਿੱਤਾ ਗਿਆ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਬੁਨਿਆਦੀ ਯੋਜਨਾਵਾਂ ਲਈ ਵੀ ਧਨ ਨਹੀਂ ਹੈ, ਅਜਿਹੀ ਸਥਿਤੀ ਵਿਚ ਉਹ 40 ਫੀਸਦੀ ਹਿੱਸਾ ਕਿਵੇਂ ਸਹਿਣ ਕਰੇਗੀ। ਇਸ ਦਾ ਨਤੀਜਾ ਇਹ ਹੋਇਆ ਕਿ ਦਲਿਤ ਅਤੇ ਗਰੀਬ ਵਰਗ ਦੇ ਬੱਚੇ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ ਕਰ ਕੇ ਉਸ ਦੀ ਥਾਂ ’ਤੇ ਜੋ ਨਵਾਂ ਕਾਨੂੰਨ ਲਿਆ ਰਹੀ ਹੈ, ਉਸ ਵਿਚ ਵੀ ਕੇਂਦਰ ਦਾ ਹਿੱਸਾ ਘਟਾ ਕੇ 60 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਬਾਕੀ 40 ਫੀਸਦੀ ਸੂਬਿਆਂ ਨੂੰ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਆਰਥਿਕ ਸੰਕਟ ਨਾਲ ਜੂਝ ਰਹੇ ਸੂਬੇ ਲਈ ਇਹ ਅਸੰਭਵ ਹੈ, ਜਿਸ ਕਾਰਨ ਸੂਬੇ ਵਿਚ ਮਨਰੇਗਾ ਦੇ ਪੂਰੀ ਤਰ੍ਹਾਂ ਬੰਦ ਹੋਣ ਦਾ ਖਦਸ਼ਾ ਹੈ।

ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੱਗਭਗ ਹਰ ਪਿੰਡ ਵਿਚ 100 ਦੇ ਲੱਗਭਗ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੀ ਰੋਜ਼ੀ-ਰੋਟੀ ਮਨਰੇਗਾ ’ਤੇ ਨਿਰਭਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 1 ਸਾਲ ਵਿਚ ਮਨਰੇਗਾ ਤਹਿਤ ਮਜ਼ਦੂਰਾਂ ਨੂੰ ਸਿਰਫ 15 ਦਿਨਾਂ ਦਾ ਹੀ ਕੰਮ ਮਿਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 4 ਸਾਲਾਂ ਵਿਚ ਮਨਰੇਗਾ ਨੂੰ ਗੰਭੀਰਤਾ ਨਾਲ ਲਾਗੂ ਹੀ ਨਹੀਂ ਕੀਤਾ। ਅਜਿਹੀ ਸਥਿਤੀ ਵਿਚ ਹੁਣ 40 ਫੀਸਦੀ ਕਿਥੋਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਆਟਾ-ਦਾਲ ਯੋਜਨਾ, ਸ਼ਗਨ ਯੋਜਨਾ, ਕੱਚੇ ਮਕਾਨਾਂ ਨੂੰ ਪੱਕੇ ਕਰਨ ਦੀ ਯੋਜਨਾ ਸਮੇਤ ਕਈ ਲੋਕ ਭਲਾਈ ਯੋਜਨਾਵਾਂ ਬੰਦ ਪਈਆਂ ਹਨ। ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਸਰਕਾਰੀ ਕਰਮਚਾਰੀਆਂ ਨੂੰ 13 ਫੀਸਦੀ ਮਹਿੰਗਾਈ ਭੱਤਾ ਦਿੱਤਾ ਗਿਆ ਸੀ ਪਰ ਅੱਜ ਕਰਮਚਾਰੀਆਂ ਦੀ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ।

ਸੰਸਦ ਮੈਂਬਰ ਚੰਨੀ ਨੇ ਕਿਹਾ ਕਿ ਹੁਣ ਤਕ ਮਨਰੇਗਾ ਤਹਿਤ ਕੰਮ ਤੈਅ ਕਰਨ ਦਾ ਅਧਿਕਾਰ ਗ੍ਰਾਮ ਸਭਾਵਾਂ ਅਤੇ ਪੰਚਾਇਤਾਂ ਕੋਲ ਸੀ ਪਰ ਹੁਣ ਨਵੀਂ ਵਿਵਸਥਾ ਵਿਚ ਵਿਕਾਸ ਕਾਰਜਾਂ ਦੇ ਪ੍ਰਸਤਾਵ ਡੀ. ਸੀ. ਜ਼ਰੀਏ ਕੇਂਦਰ ਸਰਕਾਰ ਨੂੰ ਭੇਜੇ ਜਾਣਗੇ, ਇਸ ਨਾਲ ਨਾ ਸਿਰਫ ਪਿੰਡਾਂ ਦੇ ਵਿਕਾਸ ’ਤੇ ਰੋਕ ਲੱਗੇਗਾ, ਸਗੋਂ ਸੂਬਿਆਂ ਦੇ ਅਧਿਕਾਰਾਂ ਦਾ ਵੀ ਘਾਣ ਹੋਵੇਗਾ। ਉਨ੍ਹਾਂ ਕਿਹਾ ਕਿ ਮਨਰੇਗਾ ਸਿਰਫ ਇਕ ਰੋਜ਼ਗਾਰ ਯੋਜਨਾ ਨਹੀਂ, ਸਗੋਂ ਦਿਹਾਤੀ ਭਾਰਤ ਅਤੇ ਗਰੀਬਾਂ ਦੀ ਜੀਵਨ ਰੇਖਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸ ਯੋਜਨਾ ਨੂੰ ਕਮਜ਼ੋਰ ਕਰ ਕੇ ਸੂਬਿਆਂ ਦੀ ਖੁਦਮੁਖਤਿਆਰੀ ਖਤਮ ਕਰਨਾ ਚਾਹੁੰਦੀ ਹੈ। ਕਾਂਗਰਸ ਪਾਰਟੀ ਮਨਰੇਗਾ ਅਤੇ ਗਰੀਬਾਂ ਦੇ ਹੱਕ ਦੀ ਲੜਾਈ ਸੜਕ ਤੋਂ ਸੰਸਦ ਤਕ ਲੜੇਗੀ। ਪਾਰਟੀ ਪਿੰਡ-ਪਿੰਡ ਜਾ ਕੇ ਅੰਦੋਲਨ ਕਰੇਗੀ ਅਤੇ ਮਹਾਪੰਚਾਇਤਾਂ, ਧਰਨਿਆਂ ਤੇ ਰੈਲੀਆਂ ਜ਼ਰੀਏ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ।

ਸੰਸਦ ਮੈਂਬਰ ਚੰਨੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਨੂੰ ਉਸ ਦੇ ਪੁਰਾਣੇ ਸਰੂਪ ਵਿਚ ਬਹਾਲ ਕੀਤਾ ਜਾਵੇ ਅਤੇ ਮਜ਼ਦੂਰਾਂ ਨੂੰ ਘੱਟ ਤੋਂ ਘੱਟ 125 ਤੋਂ 150 ਦਿਨ ਦਾ ਕੰਮ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤਕ ਗਰੀਬਾਂ ਨੂੰ ਉਨ੍ਹਾਂ ਦਾ ਹੱਕ ਨਹੀਂ ਮਿਲੇਗਾ, ਕਾਂਗਰਸ ਚੁੱਪ ਨਹੀਂ ਬੈਠੇਗੀ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ’ਤੇ ਵੀ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜਲੰਧਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਉਨ੍ਹਾਂ ਦੀ ਘਰ ਦੇ ਨੇੜੇ 2 ਧੜਿਆਂ ਵਿਚਕਾਰ ਝਗੜੇ ਦੌਰਾਨ ਗੋਲੀਆਂ ਚੱਲੀਆਂ, ਜੋ ਕਿ ਸੂਬੇ ਵਿਚ ਵਧਦੇ ਜੁਰਮਾਂ ਦਾ ਸਬੂਤ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਾਜਿੰਦਰ ਬੇਰੀ, ਦਿਹਾਤੀ ਦੇ ਪ੍ਰਧਾਨ ਲਾਡੀ ਸ਼ੇਰੋਵਾਲੀਆ, ਵਿਧਾਇਕ ਬਾਵਾ ਹੈਨਰੀ, ਵੈਸਟ ਹਲਕੇ ਦੀ ਇੰਚਾਰਜ ਸੁਰਿੰਦਰ ਕੌਰ ਸਣੇ ਕਈ ਹੋਰ ਮੌਜੂਦ ਰਹੇ।

 

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼