Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

23 ਫ਼ਰਵਰੀ, 2026 07:55 PM

ਖਰੜ (ਮੋਹਾਲੀ) (ਪ੍ਰੀਤ ਪੱਤੀ) : ਅੱਜ ਖਰੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਮਨਰੇਗਾ ਬਚਾਓ ਸੰਗਰਾਮ ਤਹਿਤ ਹੋਣ ਵਾਲੀ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ।

ਇਸ ਮੌਕੇ ’ਤੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਸਕੱਤਰ ਅਤੇ ਪੰਜਾਬ ਦੀ ਸਹਿ ਪ੍ਰਭਾਰੀ ਸ਼੍ਰੀ ਹੀਨਾ ਕਵਾਰੇ ਅਤੇ ਮੋਹਾਲੀ ਦੇ ਕੋਆਰਡੀਨੇਟਰ ਮਨਜੀਤ ਸਿੰਘ ਝਲਬੂਟੀ ਦੀ ਹਾਜ਼ਰੀ ਨਾਲ ਜ਼ਿਲ੍ਹਾ ਮੋਹਾਲੀ ਦੀ ਪੂਰੀ ਕਾਂਗਰਸ ਲੀਡਰਸ਼ਿਪ ਇਕ ਮੰਚ ’ਤੇ ਇਕੱਠੀ ਹੋਈ।

ਮੀਟਿੰਗ ਦੌਰਾਨ 28 ਤਾਰੀਖ਼ ਨੂੰ ਬਰਨਾਲਾ ਵਿੱਚ ਹੋਣ ਜਾ ਰਹੀ ਰਾਹੁਲ ਗਾਂਧੀ ਜੀ ਦੀ ਮਹਾਂ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ। ਮੋਹਾਲੀ ਜ਼ਿਲ੍ਹੇ ਦੇ ਸਾਰੇ ਬਲਾਕ ਪ੍ਰਧਾਨ, ਸਿਟੀ ਪ੍ਰਧਾਨ, ਮੰਡਲ ਪ੍ਰਧਾਨ, ਮਹਿਲਾ ਕਾਂਗਰਸ, ਯੂਥ ਕਾਂਗਰਸ ਅਤੇ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰਾਂ ਨੂੰ ਆਪਣੀ-ਆਪਣੀ ਜ਼ਿੰਮੇਵਾਰੀ ਸੌਂਪੀ ਗਈ।

ਇਸ ਮੌਕੇ ਪੰਜਾਬ ਕਾਂਗਰਸ ਦੀ ਸਹਿ ਪ੍ਰਭਾਰੀ ਹੀਨਾ ਕਾਬਰੇ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਯੋਜਨਾ ਨੂੰ ਕਮਜ਼ੋਰ ਕਰਨ ਦੀ ਨੀਤੀ ਦੇ ਖ਼ਿਲਾਫ਼ ਕਾਂਗਰਸ ਪਾਰਟੀ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰੇਗੀ ਅਤੇ ਮਹਾਂ ਰੈਲੀ ਰਾਹੀਂ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਮਨਰੇਗਾ ਨੂੰ ਪੂਰਨ ਤੌਰ ’ਤੇ ਬਹਾਲ ਕਰਵਾਉਣ ਅਤੇ ਪੇਂਡੂ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਲਈ ਰਾਹੁਲ ਗਾਂਧੀ ਜੀ 28 ਫਰਵਰੀ ਨੂੰ ਬਰਨਾਲਾ ਦੀ ਧਰਤੀ ’ਤੇ ਪਹੁੰਚ ਰਹੇ ਹਨ।

ਮੌਜੂਦਾ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਮਨਰੇਗਾ ਵਰਗੀਆਂ ਲੋਕ-ਪੱਖੀ ਸਕੀਮਾਂ ਖਤਰੇ ਵਿੱਚ ਹਨ। ਰਾਹੁਲ ਗਾਂਧੀ ਜੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਹਰ ਹੱਥ ਨੂੰ ਕੰਮ ਅਤੇ ਹਰ ਕਾਮੇ ਨੂੰ ਸਨਮਾਨ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਆਓ, ਵੱਧ ਤੋਂ ਵੱਧ ਗਿਣਤੀ ਵਿੱਚ ਬਰਨਾਲਾ ਪਹੁੰਚ ਕੇ ਮਨਰੇਗਾ ਬਚਾਓ ਸੰਗਰਾਮ ਨੂੰ ਮਜ਼ਬੂਤ ਕਰੀਏ ਅਤੇ ਪੇਂਡੂ ਭਾਰਤ ਦੀ ਆਵਾਜ਼ ਨੂੰ ਇਕੱਠੇ ਹੋ ਕੇ ਬੁਲੰਦ ਕਰੀਏ।
ਇਸ ਮੌਕੇ ਉਪਰ ਹਾਜ਼ਰ ਹੋਏ ਸਾਰੇ ਆਗੂਆਂ ਅਤੇ ਵਰਕਰ ਸਾਹਿਬਾਨ ਦਾ ਕਮਲ ਕਿਸ਼ੋਰ ਸ਼ਰਮਾ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਸਾਰੇ ਸਾਥੀਆਂ ਨੂੰ ਸੰਬੋਧਨ ਕਰਦਿਆਂ 28 ਤਾਰੀਖ਼ ਨੂੰ ਰਾਹੁਲ ਗਾਂਧੀ ਜੀ ਦੀ ਹੋਣ ਜਾ ਰਹੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਹਰ ਆਗੂ ਅਤੇ ਵਰਕਰ ਆਪਣੀ-ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਰੈਲੀ ਦੀ ਕਾਮਯਾਬੀ ਲਈ ਪੂਰੀ ਤਾਕਤ ਨਾਲ ਕੰਮ ਕਰੇ, ਤਾਂ ਜੋ ਮਨਰੇਗਾ ਬਚਾਓ ਸੰਗਰਾਮ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਸਰਦਾਰ ਬਲਬੀਰ ਸਿੰਘ ਸਿੱਧੂ (ਪੰਜਾਬ ਦੇ ਸਾਬਕਾ ਸਿਹਤ ਮੰਤਰੀ), ਵਿਜੈ ਸ਼ਰਮਾ ਟਿੰਕੂ (ਖਰੜ ਹਲਕਾ ਇੰਚਾਰਜ), ਕਮਲਜੀਤ ਚਾਵਲਾ, ਨਰਿੰਦਰ ਸਿੰਘ ਰੰਗੀ, ਸਵਰਨਜੀਤ ਕੌਰ (ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ), ਯਾਦਵਿੰਦਰ ਸਿੰਘ ਕੰਗ, ਅਮਿਤ ਬਾਵਾ (ਡੇਰਾਬੱਸੀ), ਕਰਨੈਲ ਸਿੰਘ (ਬਲਾਕ ਪ੍ਰਧਾਨ, ਡੇਰਾਬੱਸੀ), ਜਸਪ੍ਰੀਤ ਗਿੱਲ (ਬਲਾਕ ਪ੍ਰਧਾਨ, ਮੋਹਾਲੀ), ਪਰਦੀਪ ਸਿੰਘ (ਮੋਹਾਲੀ ਦਿਹਾਤੀ ਪ੍ਰਧਾਨ), ਅਮਰਿੰਦਰ ਸਿੰਘ ਰੋਮੀ ਕੰਗ, ਗੁਰਿੰਦਰ ਸਿੰਘ ਬੈਦਵਾਨ (ਬਲਾਕ ਪ੍ਰਧਾਨ, ਖਰੜ), ਕੁਲਜੀਤ ਸਿੰਘ ਬੇਦੀ, ਦੀਪਕ ਕੌਸ਼ਲ (ਖਰੜ ਸਿਟੀ ਪ੍ਰਧਾਨ), ਮੋਹਨ ਸਿੰਘ ਬਠਲਾਣਾ, ਰਾਕੇਸ਼ ਕਾਲੀਆ (ਕੁਰਾਲੀ), ਮਦਨ ਸਿੰਘ (ਪ੍ਰਧਾਨ, ਮਜਰੀ ਬਲਾਕ), ਮਨਜੀਤ ਸਿੰਘ ਨਵਾਂਗਰਾਓਂ , ਸੀਮਾ ਧੀਮਾਨ (ਕੁਰਾਲੀ), ਮਨਜੀਤ ਕੋਰ ਸੋਨੂੰ,ਇਕਬਾਲ ਚੰਨੀ, ਸੁਸ਼ਾਂਤ ਕੌਸ਼ਿਕ (ਜ਼ਿਲ੍ਹਾ ਪ੍ਰਧਾਨ, ਲੀਗਲ ਸੈੱਲ), ਹੰਸਰਾਜ (ਚੇਅਰਮੈਨ, ਐਸ.ਸੀ. ਸੈੱਲ ਮੋਹਾਲੀ), ਕਮਲਜੀਤ ਸਿੰਘ ਸਿੱਧੂ (ਨਵਾਂਗਰਾਓਂ), ਸਰਬਜੀਤ ਕੌਰ ਸੈਣੀ, ਰਵੀ ਵੜੈਚ (ਜਨਰਲ ਸਕੱਤਰ, ਯੂਥ ਕਾਂਗਰਸ), ਸ਼ੇਰ ਸਿੰਘ ਗੋਰਾਇਆ, ਮੰਗਤ ਖਾਨ ਸਪੋਕਮੈਨ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ,ਮਲਾਘਰ ਸਿੰਘ (ਸਾਬਕਾ ਐਮ.ਸੀ.), ਨਿਰਮਲ ਸਿੰਘ ਹਰਲਾਲਪੁਰ, ਵਿਸ਼ਾਲ ਬੱਟੂ, ਵਿਕਾਸ ਕਪੂਰ, ਹਰਵਿੰਦਰ ਸਿੰਘ ਦੇਸੂਮਾਜਰਾ,ਪਾਰਸ ਸ਼ਰਮਾ, ਵਿਜੈ ਸ਼ਰਮਾ, ਅਰੁਣ (ਕੁਰਾਲੀ), ਅਤੇ ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਆਗੂ, ਅਹੁਦੇਦਾਰ ਅਤੇ ਵਰਕਰ ਸਾਹਿਬਾਨ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ