Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਮਮਤਾ ਬੈਨਰਜੀ 'ਤੇ ਭੜਕੀ ਭਾਜਪਾ: ਅਮਿਤ ਸ਼ਾਹ ਨੂੰ 'ਧਮਕੀ' ਦੇਣ ਦੇ ਲਾਏ ਇਲਜ਼ਾਮ, ਬੰਗਾਲ 'ਚ ਦੱਸਿਆ 'ਹਿੱਟਲਰਸ਼ਾਹੀ'

31 ਦਸੰਬਰ, 2025 05:43 PM

ਭੁਵਨੇਸ਼ਵਰ : ਪੱਛਮੀ ਬੰਗਾਲ ਵਿੱਚ ਸਿਆਸੀ ਜੰਗ ਹੋਰ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਖੁੱਲ੍ਹੇਆਮ ਧਮਕੀ ਦੇਣ ਦੇ ਇਲਜ਼ਾਮ ਲਾਏ ਹਨ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਬੈਨਰਜੀ ਸੂਬੇ ਵਿੱਚ ਲੋਕਤੰਤਰ ਦਾ ਘਾਣ ਕਰਦਿਆਂ 'ਤਾਨਾਸ਼ਾਹੀ' ਚਲਾ ਰਹੀ ਹੈ।

ਤੁਹਾਡੀ ਖੁਸ਼ਕਿਸਮਤੀ ਕਿ ਹੋਟਲ 'ਚੋਂ ਬਾਹਰ ਆਉਣ ਦਿੱਤਾ
ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਮਮਤਾ ਬੈਨਰਜੀ ਨੇ ਬਾਂਕੁੜਾ ਜ਼ਿਲ੍ਹੇ ਦੀ ਇੱਕ ਰੈਲੀ ਵਿੱਚ ਕਿਹਾ ਕਿ ਅਮਿਤ ਸ਼ਾਹ ਕੋਲਕਾਤਾ ਦੇ ਜਿਸ ਹੋਟਲ 'ਚ ਰੁਕੇ ਹੋਏ ਹਨ, ਉੱਥੋਂ ਉਹ ਸਿਰਫ਼ ਮੁੱਖ ਮੰਤਰੀ ਦੀ 'ਮਰਜ਼ੀ' ਨਾਲ ਹੀ ਬਾਹਰ ਨਿਕਲ ਪਾਏ ਹਨ। ਪਾਤਰਾ ਨੇ ਕਿਹਾ ਕਿ ਅਜਿਹੀ ਭਾਸ਼ਾ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ ਅਤੇ ਇਹ ਨਾ ਸਿਰਫ਼ ਗ੍ਰਹਿ ਮੰਤਰੀ ਲਈ, ਸਗੋਂ ਪੂਰੇ ਦੇਸ਼ ਲਈ ਖ਼ਤਰਾ ਹੈ।

ਘੁਸਪੈਠੀਆਂ ਨੂੰ ਬਚਾਉਣ ਦਾ ਇਲਜ਼ਾਮ
ਭਾਜਪਾ ਅਨੁਸਾਰ ਮਮਤਾ ਬੈਨਰਜੀ ਵੋਟਰ ਸੂਚੀ ਵਿੱਚੋਂ ਘੁਸਪੈਠੀਆਂ ਦੇ ਨਾਂ ਹਟਾਏ ਜਾਣ ਕਾਰਨ ਗੁੱਸੇ ਵਿੱਚ ਹਨ ਅਤੇ ਉਨ੍ਹਾਂ ਨੂੰ ਬਚਾਉਣ ਲਈ ਦੇਸ਼ ਦੇ ਗ੍ਰਹਿ ਮੰਤਰੀ ਨੂੰ ਨਿਸ਼ਾਨਾ ਬਣਾ ਰਹੀ ਹਨ। ਪਾਤਰਾ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਲੋਕਤੰਤਰ 'ਤੇ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਮਮਤਾ ਬੈਨਰਜੀ ਨੇ ਬੰਗਾਲ ਨੂੰ ਬਰਬਾਦ ਕਰ ਦਿੱਤਾ ਹੈ।

ਹਿੰਸਾ ਅਤੇ ਪੁਰਾਣੀਆਂ ਘਟਨਾਵਾਂ ਦਾ ਜ਼ਿਕਰ
ਸੰਬਿਤ ਪਾਤਰਾ ਨੇ ਇਲਜ਼ਾਮ ਲਾਇਆ ਕਿ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਗੁੰਡਿਆਂ ਨੇ ਲਗਭਗ 300 ਭਾਜਪਾ ਵਰਕਰਾਂ ਦਾ ਕਤਲ ਕੀਤਾ ਹੈ ਅਤੇ 3,000 ਤੋਂ ਵੱਧ ਲੋਕਾਂ ਨੂੰ ਆਪਣਾ ਘਰ ਛੱਡ ਕੇ ਭੱਜਣ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਪਿਛਲੀਆਂ ਚੋਣਾਂ ਦੌਰਾਨ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦੇ ਕਾਫਲੇ 'ਤੇ ਹੋਏ ਹਮਲੇ ਦਾ ਹਵਾਲਾ ਦਿੰਦਿਆਂ ਸੂਬੇ ਦੇ ਹਾਲਾਤ ਨੂੰ 'ਹਿੱਟਲਰਸ਼ਾਹੀ' ਕਰਾਰ ਦਿੱਤਾ।

ਦੋ-ਤਿਹਾਈ ਬਹੁਮਤ ਦਾ ਦਾਅਵਾ
ਇਸ ਸਿਆਸੀ ਟਕਰਾਅ ਦੇ ਵਿਚਕਾਰ, ਭਾਜਪਾ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਪੱਛਮੀ ਬੰਗਾਲ ਵਿੱਚ ਦੋ-ਤਿਹਾਈ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ ਅਤੇ ਪਾਰਟੀ ਨੇ ਇਸ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ