Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਮਮਤਾ ਸਰਕਾਰ ED ਦੇ ਛਾਪਿਆਂ ਵਿਰੁੱਧ ਪਹੁੰਚੀ ਸੁਪਰੀਮ ਕੋਰਟ

11 ਜਨਵਰੀ, 2026 04:17 PM

ਨਵੀਂ ਦਿੱਲੀ : ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ਨੇ ਸੁਪਰੀਮ ਕੋਰਟ ’ਚ ਇਕ ਕੈਵੀਏਟ ਦਾਇਰ ਕੀਤੀ ਹੈ, ਜਿਸ ’ਚ ਬੇਨਤੀ ਕੀਤੀ ਗਈ ਹੈ ਕਿ ਸਿਆਸੀ ਸਲਾਹਕਾਰ ਫਰਮ ਆਈ-ਪੀ. ਏ. ਸੀ. ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਛਾਪਿਆਂ ਬਾਰੇ ਉਸ ਦਾ ਪੱਖ ਸੁਣੇ ਬਿਨਾਂ ਕੋਈ ਹੁਕਮ ਨਾ ਦਿੱਤਾ ਜਾਵੇ। ਕਰੋੜਾਂ ਰੁਪਏ ਦੇ ਕਥਿਤ ਕੋਲਾ ਚੋਰੀ ਘਪਲੇ ਦੀ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਈ. ਡੀ. ਨੇ ਵੀਰਵਾਰ ਕੋਲਕਾਤਾ ’ਚ ਆਈ-ਪੀ. ਏ. ਸੀ. ਤੇ ਇਸ ਦੇ ਡਾਇਰੈਕਟਰ ਪ੍ਰਤੀਕ ਜੈਨ ਨਾਲ ਜੁੜੇ ਕੰਪਲੈਕਸਾਂ ’ਤੇ ਛਾਪਾ ਮਾਰਿਆ ਸੀ।

ਜਾਂਚ ਏਜੰਸੀ ਅਨੁਸਾਰ ਮਮਤਾ ਬੈਨਰਜੀ ਉਸ ਕੰਪਲੈਕਸ ’ਚ ਦਾਖਲ ਹੋਈ ਜਿੱਥੇ ਤਲਾਸ਼ੀ ਲਈ ਜਾ ਰਹੀ ਸੀ। ਮਮਤਾ ਨੇ ਕਈ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਣਾਂ ਸਮੇਤ ਅਹਿਮ ਸਬੂਤ ਖੋਹ ਲਏ। ਮਮਤਾ ਨੇ ਈ. ਡੀ. ’ਤੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਕੰਮ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਈ. ਡੀ. ਨੇ ਵੀ ਸ਼ੁੱਕਰਵਾਰ ਕਲਕੱਤਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਮਮਤਾ ਵਿਰੁੱਧ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਬੇਨਤੀ ਕੀਤੀ। ਈ. ਡੀ. ਦਾ ਦੋਸ਼ ਹੈ ਕਿ ਜੈਨ ਦੇ ਕੰਪਲੈਕਸ ’ਤੇ ਛਾਪੇ ਦੌਰਾਨ ਮਮਤਾ ਨੇ ਪੁਲਸ ਦੀ ਮਦਦ ਨਾਲ ਏਜੰਸੀ ਤੋਂ ਅਪਰਾਧਿਕ ਦਸਤਾਵੇਜ਼ ਖੋਹ ਲਏ।

ਪੁਲਸ ਨੇ ਈ. ਡੀ. ਦੇ ਅਧਿਕਾਰੀਆਂ ਦੀ ਪਛਾਣ ਕਰਨ ਲਈ ਪ੍ਰਕਿਰਿਆ ਕੀਤੀ ਸ਼ੁਰੂ

ਕੋਲਕਾਤਾ ਪੁਲਸ ਨੇ ਆਈ-ਪੀ. ਏ. ਸੀ. ਦੇ ਮੁਖੀ ਪ੍ਰਤੀਕ ਜੈਨ ਦੇ ਘਰ ਤੇ ਸਲਾਹਕਾਰ ਫਰਮ ਦੇ ਦਫਤਰ ਤੋਂ ਦਸਤਾਵੇਜ਼ਾਂ ਦੀ ਚੋਰੀ ਕਰਨ ਲਈ ਕਥਿਤ ਰੂਪ ’ਚ ਸ਼ਾਮਲ ਈ. ਡੀ. ਦੇ ਅਧਿਕਾਰੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ਨੀਵਾਰ ਸ਼ੁਰੂ ਕਰ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੁਲਸ ਦੋਵਾਂ ਥਾਵਾਂ ’ਤੇ ਮੌਜੂਦ ਕੇਂਦਰੀ ਏਜੰਸੀ ਦੇ ਮੁਲਾਜ਼ਮਾਂ ਦੀ ਪਛਾਣ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਸ਼ੇਕਸਪੀਅਰ ਸਰਨੀ ਪੁਲਸ ਸਟੇਸ਼ਨ ਦੇ ਅਧਿਕਾਰੀ ਸ਼ਨੀਵਾਰ ਸਵੇਰੇ ਜੈਨ ਦੇ ਘਰ ਗਏ ਤੇ ਸੀ. ਸੀ. ਟੀ. ਵੀ. ਫੁਟੇਜ ਤੇ ਡੀ. ਵੀ. ਆਰ. ਦੀ ਰਿਕਾਰਡਿੰਗ ਇਕੱਠੀ ਕੀਤੀ। ਘਰੇਲੂ ਸਟਾਫ ਤੇ ਸੁਰੱਖਿਆ ਮੁਲਾਜ਼ਮਾਂ ਦੇ ਬਿਆਨ ਵੀ ਦਰਜ ਕੀਤੇ ਗਏ। ਪਛਾਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ