Wednesday, November 04, 2026
BREAKING
• ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ • ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ • ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ  • ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ • ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ • ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ • 'ਅਗਨੀਵੀਰਾਂ' ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ • ਟਰੰਪ ਦੀ ਹਾਰ ਮਗਰੋਂ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ ! ਲਗਾਤਾਰ 5ਵੇਂ ਦਿਨ ਵਾਧਾ ਲੈ ਕੇ ਹੋਇਆ ਬੰਦ • IND vs NZ: ਆਕਲੈਂਡ 'ਚ ਕੋਹਲੀ ਦਾ ਵਿਰਾਟ ਧਮਾਕਾ, ਸਚਿਨ ਨੂੰ ਪਛਾੜਿਆ, ਬਣਾਏ ਤਿੰਨ ਕੀਰਤੀਮਾਨ • ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਪੰਜਾਬ

ਮਰੀਜ਼ਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ : ਡਾ ਹਰੀਸ਼ ਕਿਰਪਾਲ 

04 ਨਵੰਬਰ, 2026 07:47 PM

 

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪ੍ਰਬੰਧਕੀ ਇੰਤਜ਼ਾਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਨਿਰੀਖਣਾਂ ਦੀ ਲੜੀ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਕਮਿਊਨਿਟੀ ਹੈਲਥ ਸੈਂਟਰ, ਮੁਕੰਦਪੁਰ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸਿਹਤ ਕੇਂਦਰ ਵਿਖੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
 
ਚੈਕਿੰਗ ਦੌਰਾਨ ਉਨ੍ਹਾਂ ਨੇ ਓ.ਪੀ.ਡੀ. ਸੇਵਾਵਾਂ, ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਦਵਾਈਆਂ ਦੀ ਉਪਲੱਬਧਤਾ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਇਲਾਜ ਸਹੂਲਤਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਲੈਬਾਰਟਰੀ ਜਾਂਚਾਂ, ਟੀਕਾਕਰਨ ਸੇਵਾਵਾਂ, ਗਰਭਵਤੀ ਔਰਤਾਂ ਦੀ ਸਿਹਤ ਸੰਭਾਲ, ਜਣੇਪਾ ਸੇਵਾਵਾਂ ਅਤੇ ਮਾਂ-ਬੱਚੇ ਦੀ ਸਿਹਤ ਨਾਲ ਸਬੰਧਤ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।
 
ਉਨ੍ਹਾਂ ਨੇ ਐਮਰਜੈਂਸੀ ਸੇਵਾਵਾਂ, ਮੁੱਢਲੀ ਸਹਾਇਤਾ, ਰੈਫਰਲ ਪ੍ਰਬੰਧਾਂ, ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ, ਸਾਫ਼-ਸਫ਼ਾਈ, ਬਾਇਓਮੈਡੀਕਲ ਵੇਸਟ ਦੇ ਢੁੱਕਵੇਂ ਨਿਪਟਾਰੇ ਅਤੇ ਮਰੀਜ਼ਾਂ ਲਈ ਉਡੀਕ ਅਤੇ ਬੈਠਣ ਦੇ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਇਸ ਦੇ ਨਾਲ ਹੀ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਧੀਨ ਚੱਲ ਰਹੀਆਂ ਗਤੀਵਿਧੀਆਂ ਅਤੇ ਉਨ੍ਹਾਂ ਨਾਲ ਸਬੰਧਤ ਰਿਕਾਰਡ ਦੀ ਸਮੀਖਿਆ ਕੀਤੀ ਗਈ।
 
ਇਸ ਮੌਕੇ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਆਮ ਲੋਕਾਂ, ਖ਼ਾਸ ਕਰਕੇ ਪੇਂਡੂ ਖੇਤਰਾਂ ਦੇ ਵਸਨੀਕਾਂ ਲਈ ਮੁੱਢਲੀਆਂ ਅਤੇ ਜ਼ਰੂਰੀ ਸਿਹਤ ਸੇਵਾਵਾਂ ਦਾ ਮਹੱਤਵਪੂਰਨ ਕੇਂਦਰ ਹਨ। ਇਸ ਲਈ ਇਨ੍ਹਾਂ ਸੰਸਥਾਵਾਂ ਵਿੱਚ ਡਾਕਟਰੀ ਸੇਵਾਵਾਂ, ਜਾਂਚ ਸਹੂਲਤਾਂ, ਦਵਾਈਆਂ ਅਤੇ ਐਮਰਜੈਂਸੀ ਪ੍ਰਬੰਧਾਂ ਦੀ ਨਿਰੰਤਰ ਉਪਲੱਬਧਤਾ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।
 
ਉਨ੍ਹਾਂ ਸਿਹਤ ਕੇਂਦਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ ਅਤੇ ਹਸਪਤਾਲ ਵਿੱਚ ਸਾਫ਼-ਸਫ਼ਾਈ, ਦਵਾਈਆਂ ਦੇ ਸਟਾਕ, ਮੈਡੀਕਲ ਉਪਕਰਣਾਂ ਦੀ ਕਾਰਜਸ਼ੀਲਤਾ ਅਤੇ ਰਿਕਾਰਡ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਹਰੇਕ ਮਰੀਜ਼ ਨੂੰ ਸੁਰੱਖਿਅਤ, ਮਿਆਰੀ ਅਤੇ ਲੋਕ-ਪੱਖੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ।
 
 

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਸੁਨਾਮ ਦੇ ਐਮ ਡੀ ਪਬਲਿਕ ਸਕੂਲ ਦੇ ਬੱਚਿਆਂ ਵੱਲੋਂ ਹਰੀ ਦਿਵਾਲੀ ਮਨਾਉਣ ਦਾ ਦਿੱਤਾ ਸੁਨੇਹਾ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਤਾਜ ਕਲੋਨੀ ਦੀਆਂ ਸੜਕਾਂ ਦੇ ਨਿਰਮਾਣ ਲਈ ਕਲੋਨੀ ਵਾਸੀਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਧੰਨਵਾਦ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਈ.ਵੀ.ਐਮ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ 12 ਨਵੰਬਰ ਤੋਂ ਹੋਵੇਗੀ ਸ਼ੁਰੂ: ਡਿਪਟੀ ਕਮਿਸ਼ਨਰ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਬੀ.ਐੱਲ.ਐੱਮ. ਗਰਲਜ਼ ਕਾਲਜ ਦੀ ਹੈਂਡਬਾਲ ਟੀਮ ਨੇ ਜਿੱਤਿਆ ਸਿਲਵਰ ਮੈਡਲ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਮਠਿਆਈਆਂ ਵਿੱਚ ਮਨਮਰਜ਼ੀ ਦੇ ਰੰਗ ਪਾਉਣ ਵਾਲੇ ਹੋ ਜਾਣ ਸਾਵਧਾਨ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

ਸੰਗਰੂਰ ਵਿਖੇ ਇਨਸਾਫ਼ ਰੈਲੀ 'ਚ ਗਰਜੇ ਚਰਨਜੀਤ ਚੰਨੀ, ਬੋਲੇ-ਲੋਕਾਂ ਦਾ ਭਾਰੀ ਇਕੱਠ ਹੋਇਆ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

'ਅਸੀਂ ਪੰਜਾਬ ਜਿੱਤਾਂਗੇ ਤਾਂ ਪੂਰਾ ਭਾਰਤ ਜਿੱਤਾਂਗੇ', ਮਲਿੱਕਾਰੁਜਨ ਖੜਗੇ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਪਰਵਿੰਦਰ ਝੋਟਾ ਇਨਸਾਫ਼ ਕਮੇਟੀ ਨਾਲ ਮੀਟਿੰਗ ਕਰਨ ਪੁੱਜੇ ਸਪੀਕਰ ਤੇ ਕੈਬਨਿਟ ਮੰਤਰੀ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, 23 ਕਿਲੋ ਤੋਂ ਵੱਧ ਨਸ਼ਾ ਬਰਾਮਦ

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'

ਰਾਹੁਲ ਗਾਂਧੀ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਰੱਜ ਕੇ ਤਾਰੀਫ਼-'ਮੂਸੇਵਾਲਾ ਬਹੁਤ ਟੈਲੈਂਟਿਡ ਮੁੰਡਾ ਸੀ'