Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ 

05 ਮਈ, 2026 05:53 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਜੀ ਦੀ ਯੋਗ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਨੈਸ਼ਨਲ ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਅਧੀਨ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਮਹੀਨਾਵਾਰ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਮਲਟੀ ਪਰਪਜ਼ ਹੈਲਥ ਸੁਪਰਵਾਈਜਰ (ਮੇਲ) ਨੇ ਭਾਗ ਲਿਆ। 

ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਮੀਟਿੰਗ ਵਿੱਚ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬੁਖਾਰ ਦੇ ਮਰੀਜ਼ਾਂ ਦੀਆਂ ਨਿਰਧਾਰਿਤ ਟੀਚਿਆਂ ਮੁਤਾਬਕ ਬਲੱਡ ਸਲਾਈਡਾਂ ਬਣਾਈਆਂ ਜਾਣ। ਉਨ੍ਹਾਂ ਮੀਟਿੰਗ ਵਿੱਚ ਹਦਾਇਤ ਕਰਦਿਆਂ ਕਿਹਾ ਕਿ ਡੇਂਗੂ, ਮਲੇਰੀਆ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ ਸਿਹਤ ਕਰਮੀ ਆਮ ਲੋਕਾਂ ਦੇ ਸਹਿਯੋਗ ਨਾਲ਼ ਕੰਮ ਕਰਨ ਅਤੇ ਮੱਛਰ ਨੂੰ ਪੈਦਾ ਹੋਣ ਲਈ ਕਿਸੇ ਵੀ ਤਰ੍ਹਾਂ ਦਾ ਸੁਖਾਵਾ ਵਾਤਾਵਰਨ ਨਾ ਬਣਨ ਦਿੱਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮਲੇਰੀਆ ਬੁਖਾਰ ਦੇ ਲੱਛਣ ਹਨ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ। ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।
 
ਡਾ. ਰਾਕੇਸ਼ ਪਾਲ ਨੇ ਦੱਸਿਆ ਕਿ ਮਲੇਰੀਆ ਇੱਕ ਜਾਨਲੇਵਾ ਬਿਮਾਰੀ ਹੈ ਜੋ ਸੰਕਰਮਿਤ ਮਾਦਾ ਐਨੋਫਿਲਿਸ ਮੱਛਰ ਦੇ ਕੱਟਣ ਨਾਲ ਮਨੁੱਖਾਂ ਵਿੱਚ ਫੈਲਦੀ ਹੈ। ਇਹ ਮੱਛਰ ਜ਼ਿਆਦਾਤਰ ਰਾਤ ਵੇਲੇ ਕੱਟਦਾ ਹੈ ਅਤੇ ਤਾਜ਼ੇ ਪਾਣੀ ਵਿੱਚ ਪੈਦਾ ਹੁੰਦਾ ਹੈ। ਲਾਰਵਾ ਖਤਮ ਕਰਨ ਲਈ ਘਰ-ਘਰ ਸਰਵੇਖਣ, ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ, ਛੱਪੜਾਂ ਆਦਿ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਕੇ ਮੱਛਰ ਦੇ ਲਾਰਵੇ ਨੂੰ ਖਾਣ ਵਾਲੀ ਗੈਂਬੂਸੀਆ ਮੱਛੀ ਨੂੰ ਛੱਡ ਕੇ ਵੀ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕਦਾ ਹੈ। ਮਲੇਰੀਆ ਨੂੰ ਮੱਛਰ ਦੇ ਕੱਟਣ ਤੋਂ ਬਚਾਅ ਕਰਕੇ ਰੋਕਿਆ ਜਾ ਸਕਦਾ ਹੈ। ਪਹਿਲੇ ਲੱਛਣ ਹਲਕੇ ਜਿਹੇ ਹੋ ਸਕਦੇ ਹਨ ਜੋ ਕਿ ਬੁਖ਼ਾਰ ਵਾਲੀਆਂ ਬਿਮਾਰੀਆਂ ਨਾਲ ਮਿਲਦੇ-ਜੁਲਦੇ ਹੁੰਦੇ ਹਨ, ਅਤੇ ਮਲੇਰੀਆ ਵਜੋਂ ਪਛਾਣਨ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ । ਇਲਾਜ ਨਾ ਕੀਤੇ ਜਾਣ 'ਤੇ ਵਿਅਕਤੀ ਦੀ ਮੌਤ ਵੀ ਹੋ ਸਕਦੀ ਹੈ। ਮਲੇਰੀਆ ਦੇ ਹਲਕੇ ਲੱਛਣਾਂ ਵਿੱਚ ਬੁਖਾਰ, ਠੰਢ ਅਤੇ ਸਿਰ ਦਰਦ ਆਦਿ ਸ਼ਾਮਿਲ ਹੈ ਅਤੇ ਗੰਭੀਰ ਲੱਛਣਾਂ ਵਿੱਚ ਥਕਾਵਟ, ਦੌਰੇ ਪੈਣਾ ਅਤੇ ਸਾਹ ਲੈਣ ਵਿੱਚ ਮੁਸ਼ਕਲ ਸ਼ਾਮਲ ਹਨ।
 
ਉਨ੍ਹਾਂ ਦੱਸਿਆ ਕਿ ਗਰਮੀਆਂ ਅਤੇ ਬਰਸਾਤਾਂ ਦੇ ਮੌਸਮ ਵਿੱਚ ਮਲੇਰੀਆ, ਡੇਂਗੂ, ਚਿਕਨਗੁਨੀਆ ਅਤੇ ਹੋਰ ਵੈਕਟਰ-ਬੌਰਨ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਡੇਂਗੂ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ।
 
ਡਾ. ਰਾਕੇਸ਼ ਪਾਲ ਨੇ ਕਿਹਾ ਕਿ ਹਰ ਸ਼ੁੱਕਰਵਾਰ ਡ੍ਰਾਈ ਡੇ ਵਾਲੇ ਦਿਨ ਫਰਿਜਾਂ ਦੀਆਂ ਟਰ੍ਰੇਆਂ ਨੂੰ ਸੁਕਾਇਆ ਜਾਵੇ। ਗਰਮੀਆਂ ਵਿੱਚ ਕੂਲਰਾਂ ਦਾ ਪਾਣੀ ਬਦਲ ਦੇਣਾ ਚਾਹੀਦਾ ਹੈ, ਕਿਉਂਕਿ ਇਹ ਮੱਛਰ ਹਫਤੇ ਵਿੱਚ ਹੀ ਅੰਡੇ ਤੋਂ ਅੱਡਲਟ ਮੱਛਰ ਬਣ ਜਾਂਦਾ ਹੈ। ਘਰਾਂ ਦੀਆਂ ਛੱਤਾਂ ਦੇ ਟੁੱਟੇ ਬਰਤਨ, ਖਾਲੀ ਡੱਬੇ, ਪੁਰਾਣੇ ਟਾਇਰ, ਟੁੱਟੇ ਗਮਲੇ ਆਦਿ ਨਾ ਰੱਖੋ, ਕਿਉਂਕਿ ਬਰਸਾਤਾਂ ਦੇ ਮੌਸਮ ਵਿੱਚ ਇਨਾਂ ’ਚ ਮੀਂਹ ਦਾ ਪਾਣੀ ਇੱਕਠਾ ਹੋਣ ਕਾਰਨ ਇਨਾਂ ’ਚ ਮੱਛਰ ਪੈਦਾ ਹੋ ਜਾਂਦੇ ਹਨ ਜੋ ਕਿ ਮਲੇਰੀਆ-ਡੇਂਗੂ ਬੁਖਾਰ ਦਾ ਕਾਰਨ ਬਣ ਸਕਦੇ ਹਨ। ਇਸ ਲਈ ਸਭ ਤੋਂ ਪਹਿਲਾਂ ਜ਼ਰੂਰੀ ਹੈ ਕਿ ਸਾਨੂੰ ਆਪਣੇ ਘਰਾਂ ਦੇ ਆਲੇ –ਦੁਆਲੇ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਟੋਏ-ਟਿੱਭੇ ਆਦਿ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ ਅਤੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ ਸਮੇਤ ਹੋਰ ਸਟਾਫ ਮੈਂਬਰ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ