ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼੍ਰੀ ਰਮੇਸ਼ਵਰ ਸ਼ਿਵ ਮੰਦਿਰ ਅਤੇ ਧਰਮਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਮਹਾਂ ਸ਼ਿਵਰਾਤਰੀ ਨੂੰ ਲੈ ਕੇ ਰੋਜ਼ਾਨਾ ਇੰਦਰਾ ਬਸਤੀ ਦੇ ਵਿੱਚ ਪ੍ਰਭਾਤ ਫੇਰੀ ਕੱਢੀ ਜਾ ਰਹੀ ਹੈ ਜਿਸ ਨੂੰ ਲੈ ਕੇ ਸ਼ਰਧਾਲੂਆਂ ਵੱਲੋਂ ਇਸਦਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।
ਅੱਜ ਇੰਦਰਜੀਤ ਕੰਬੋਜ, ਹੰਜਰਾ ਮਾਰਗ ਮਹਲਾ ਨਿਵਾਸੀ, ਸਾਬਕਾ ਨਗਰ ਕੌਂਸਲਰ ਯਾਦਵਿੰਦਰ ਨਿਰਮਾਣ, ਨਿਰਮਲਾ ਦੇਵੀ ਵੱਲੋਂ ਇਸ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਭਜਨ ਮੰਡਲੀ ਵੱਲੋਂ ਭਜਨਾਂ ਤੇ ਸਾਰੇ ਹੀ ਵਾਤਾਵਰਨ ਨੂੰ ਭਗਤਮਈ ਕਰ ਦਿੱਤਾ ਅਤੇ ਵੱਡੀ ਗਿਣਤੀ ਦੇ ਵਿੱਚ ਸ਼ਰਧਾਲੂ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ ਅਤੇ ਉਹਨਾਂ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਹਾਂ ਸ਼ਿਵਰਾਤਰੀ ਤੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕਰਨ।