Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਹਿਲਾ ਵਰਗ ਦੀ ਸੁਰੱਖਿਆ ਲਈ ਹਰ ਅਦਾਰੇ ਨੂੰ ਜ਼ਿੰਮੇਵਾਰ ਬਣਾਇਆ ਜਾਵੇ ਤੇ ਪੁਲਿਸ ਗਸ਼ਤ ਵਧਾਈ ਜਾਵੇ- ਉਪਕਾਰ ਸੋਸਾਇਟੀ

ਮਹਿਲਾ ਵਰਗ ਦੀ ਸੁਰੱਖਿਆ ਲਈ ਹਰ ਅਦਾਰੇ ਨੂੰ ਜ਼ਿੰਮੇਵਾਰ ਬਣਾਇਆ ਜਾਵੇ ਤੇ ਪੁਲਿਸ ਗਸ਼ਤ ਵਧਾਈ ਜਾਵੇ- ਉਪਕਾਰ ਸੋਸਾਇਟੀ

16 ਅਕਤੂਬਰ, 2025 05:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) :  ਸਥਾਨਕ ਸਮਾਜ ਸੇਵੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੋਸਾਇਟੀ ਵਲੋਂ ਮਹਿਲਾ ਵਰਗ ਦੀ ਸੁਰੱਖਿਆ ਲਈ ਵਿਦਿਅਕ ਅਦਾਰਿਆਂ, ਪ੍ਰਾਈਵੇਟ, ਅਰਧ-ਸਰਕਾਰੀ ਤੇ ਸਰਕਾਰੀ ਅਦਾਰਿਆਂ ਨੂੰ ਡਿਊਟੀ ਸਮਿਆਂ ਦੌਰਾਨ ਜ਼ਿੰਮੇਵਾਰ ਬਣਾਉਣ ਦੇ ਨਾਲ੍ਹ ਨਾਲ੍ਹ ਵਿਦਿਅਕ ਅਦਾਰਿਆਂ ਦੇ ਆਰਭਿੰਕ ਤੇ ਛੁੱਟੀ ਵਾਲ੍ਹੇ ਸਮਿਆਂ ਦੌਰਾਨ ਪੁਲਿਸ ਗਸ਼ਤ ਦੇ ਉਚਿੱਤ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ ਲੜਕੀ ਨਾਲ੍ਹ ਹੋਈ ਘਟਨਾ ਦਾ ਜਿਕਰ ਕੀਤਾ ਗਿਆ ਤੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ। ਇਸ ਮੌਕੇ ਤੇ ਇੱਕ ਮੰਗ ਪੱਤਰ ਉਪਕਾਰ ਸੋਸਾਇਟੀ ਦੇ ਵਫਦ ਵਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜੀਵ ਵਰਮਾ ਨੂੰ ਉਹਨਾਂ ਦੇ ਦਫਤਰ ਵਿੱਚ ਮਿਲ੍ਹ ਕੇ ਦਿੱਤਾ ਗਿਆ। ਮੰਗ ਪੱਤਰ ਵਿੱਚ ਦੋ ਸਮਾਜਿਕ ਬੁਰਾਈਆਂ “ਕੰਨਿਆ ਭਰੂਣ ਹੱਤਿਆ ਤੇ ਨਸ਼ਿਆਂ ਦੀ ਬੁਰਾਈ” ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੀਆਂ ਜਾਣ ਵਾਲ੍ਹੀਆਂ ਮੀਟਿੰਗਾਂ ਵਿੱਚ ਸੋਸਾਇਟੀ ਦੀ ਸ਼ਮੂਲੀਅਤ ਦੀ ਮੰਗ ਵੀ ਕੀਤੀ ਗਈ ਹੋਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਪ੍ਰਸ਼ਾਸਨ ਸਮਾਜ ਵਿਰੋਧੀ ਤੱਤਾਂ ਦੀਆਂ ਸਰਗਰਮੀਆਂ ਤੇ ਪੂਰੀ ਨਿਗਾਹ ਰੱਖਦਾ ਹੈ ਪਰ ਹਰ ਨਾਗਰਿਕ ਨੂੰ ਸੁਰੱਖਿਆ ਦੇਣੀ ਵੀ ਸੰਭਵ ਨਹੀਂ ਹੁੰਦੀ ਇਸ ਲਈ ਸਮਾਜ ਵਿਰੋਧੀ ਤੱਤਾਂ ਤੋਂ ਵਿਸ਼ੇਸ਼ ਰੂਪ ਵਿੱਚ ਮਹਿਲਾ ਵਰਗ ਨੂੰ ਸਵੈ-ਸੁਰੱਖਿਆ ਟ੍ਰੇਨਿੰਗ ਲਈ ਜਾਗਰੂਕ ਹੋਣ ਦੀ ਲੋੜ ਵੀ ਹੈ। ਉਹਨਾਂ ਸਮਾਜਿਕ ਬੁਰਾਈਆਂ ਦੀ ਰੋਕਥਾਮ ਲਈ ਕੀਤੀਆਂ ਜਾਣ ਵਾਲ੍ਹੀਆਂ ਮੀਟਿੰਗਾਂ ਵਿੱਚ ਸੋਸਾਇਟੀ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਵਿਸ਼ਵਾਸ ਦੁਆਇਆ। ਵਫਦ ਵਿੱਚ ਜੇ.ਐਸ.ਗਿੱਦਾ, ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ, ਮਾਸਟਰ ਨਰਿੰਦਰ ਸਿੰਘ ਭਾਰਟਾ, ਦੇਸ ਰਾਜ ਬਾਲੀ, ਬੀਰਬਲ ਤੱਖੀ, ਡਾ.ਅਵਤਾਰ ਸਿੰਘ, ਪ੍ਰਿੰਸੀਪਲ ਬਿਕਰਮਜੀਤ ਸਿੰਘ , ਹਰਬੰਸ ਕੌਰ, ਜਯੋਤੀ ਬੱਗਾ, ਸੁੱਖਵਿੰਦਰ ਕੌਰ ਸੁੱਖੀ, ਸਤਨਾਮ ਸਿੰਘ ਚੱਕ ਗੁਰੂ ਤੇ ਵਾਸਦੇਵ ਪ੍ਰਦੇਸੀ ਸ਼ਾਮਲ ਹੋਏ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.