Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

07 ਅਗਸਤ, 2025 07:31 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਵਿਖੇ ਬੁੱਧਵਾਰ ਨੂੰ ਵਿਸ਼ਵ ਬ੍ਰੈਸਟਫੀਡਿੰਗ ਸਪਤਾਹ ਮਨਾਇਆ ਗਿਆ। ਸਿਹਤ ਵਿਭਾਗ, ਪੰਜਾਬ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਰ ਸਾਲ 1 ਅਗਸਤ ਤੋਂ 7 ਅਗਸਤ ਤੱਕ ਵਿਸ਼ਵ ਬ੍ਰੈਸਟਫੀਡਿੰਗ ਸਪਤਾਹ ਮਨਾਇਆ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਮੌਜੂਦ ਸਨ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਸਪਤਾਹ ਮਨਾਉਣ ਦਾ ਮੁੱਖ ਮਕਸਦ ਜਣੇਪਾ ਹੋਣ ਉੱਤੇ ਛੇਤੀ ਤੋਂ ਛੇਤੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਯਕੀਨੀ ਬਣਾਉਣ ਲਈ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਤੇ ਨਵੀਆਂ ਮਾਵਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਨੇ ਵਿਸ਼ਵ ਬ੍ਰੈਸਟਫੀਡਿੰਗ ਸਪਤਾਹ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਨਾਲ ਜਿੱਥੇ ਬੱਚੇ ਨੂੰ ਬਿਮਾਰੀਆਂ ਲੱਗਣ ਦਾ ਖਤਰਾ ਘੱਟ ਹੁੰਦਾ ਹੈ, ਉੱਥੇ ਹੀ ਬੱਚੇ ਨੂੰ ਆਪਣਾ ਦੁੱਧ ਪਿਲਾਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਦਾਨੀਆਂ ਦਾ ਕੈਂਸਰ ਅਤੇ ਸ਼ੂਗਰ ਦੀ ਬਿਮਾਰੀ ਦਾ ਖਤਰਾ ਘੱਟ ਹੂੰਦਾ ਹੈ। ਇਸ ਨਾਲ ਜਿੱਥੇ ਮਾਂ ਅਤੇ ਬੱਚੇ ਵਿੱਚ ਸਨੇਹ ਵੱਧਦਾ ਹੈ, ਉੱਥੇ ਮਾਂ ਖੁਦ ਵੀ ਸਿਹਤਮੰਦ ਰਹਿੰਦੀ ਹੈ।
 
ਡਾ. ਸਿੰਘ ਨੇ ਅੱਗੇ ਦੱਸਿਆ ਕਿ ਭਾਰਤ ਵਿਚ ਕੇਵਲ 55 ਫੀਸਦੀ ਬੱਚਿਆਂ ਨੂੰ ਹੀ ਪਹਿਲੇ 0-6 ਮਹੀਨਿਆਂ ਦੌਰਾਨ ਮਾਂ ਦਾ ਦੁੱਧ ਦਿੱਤਾ ਜਾਂਦਾ ਹੈ, ਜਦੋਂਕਿ 41 ਫੀਸਦੀ ਬੱਚਿਆਂ ਨੂੰ ਹੀ ਪਹਿਲੇ ਅੱਧੇ ਘੰਟੇ ਮਾਂ ਦਾ ਦੁੱਧ ਦਿੱਤਾ ਜਾਣਾ ਸ਼ੁਰੂ ਕੀਤਾ ਜਾਂਦਾ ਹੈ। ਮਾਂ ਦਾ ਦੁੱਧ ਬੱਚਿਆਂ ਨੂੰ ਨਾ ਪਿਲ਼ਾਉਣ ਕਾਰਨ 100000 ਬੱਚਿਆਂ ਦੀਆਂ ਮੌਤਾਂ ਹੋ ਜਾਂਦੀਆਂ ਹਨ, ਜਿਨ੍ਹਾਂ ਨੂੰ ਰੋਕਿਆ ਜਾ ਸਕਦਾ ਹੈ। ਮਾਂ ਦਾ ਦੁੱਧ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਹੀ ਜ਼ਰੂਰੀ ਹੈ, ਕਿਉਂਕਿ ਇਸ ਵਿੱਚ ਬੱਚੇ ਦੇ ਸੰਪੂਰਨ ਵਿਕਾਸ ਲਈ ਲੋੜੀਂਦੇ ਤੱਤ ਮੌਜੂਦ ਹੁੰਦੇ ਹਨ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੁੰਦਾ ਹੈ ਅਤੇ ਇਹ ਉਸਦਾ ਮੁੱਢਲਾ ਹੱਕ ਵੀ ਹੈ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਪਹਿਲੇ ਅੱਧੇ ਘੰਟੇ ਦੇ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਮਾਂ ਦਾ ਪਹਿਲਾ ਗਾੜਾ ਦੱੁਧ (ਬੌਹਲਾ) ਬੱਚੇ ਨੂੰ ਪਿਲਾਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਤਾਕਤ ਪੈਦਾ ਹੁੁੰਦੀ ਹੈ। ਉਨ੍ਹਾਂ ਦੱਸਿਆ ਕਿ ਜਨਮ ਦੇ ਪਹਿਲੇ ਘੰਟੇ ਵਿੱਚ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨ ਨਾਲ ਨਵ-ਜਨਮੇ ਬੱਚਿਆ ਦੀਆਂ ਮੌਤਾਂ ਨੂੰ 20 ਫੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੂੰ ਮਾਂ ਦਾ ਦੁੱਧ ਨਹੀ ਦਿੱਤਾ ਜਾਂਦਾ, ਉਨ੍ਹਾਂ ਵਿੱਚ ਨਿਮੋਨੀਆ ਨਾਲ 15 ਫੀਸਦੀ ਅਤੇ ਦਸਤਾਂ ਦੀ ਬਿਮਾਰੀ ਨਾਲ 11 ਫੀਸਦੀ ਵੱਧ ਮੌਤ ਦਾ ਖਤਰਾ ਹੁੰਦਾ ਹੈ, ਜੋ ਕਿ ਪੰਜ ਸਾਲ ਤੱਕ ਦੇ ਬੱਚਿਆਂ ਵਿੱਚ ਹੋਣ ਵਾਲੀਆਂ ਕੁੱਲ ਮੌਤਾਂ ਦਾ ਮੁੱਖ ਕਾਰਨ ਹੈ। ਬੱਚੇ ਨੂੰ ਛੇ ਮਹੀਨੇ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਓਪਰੀ ਖੁਰਾਕ ਵੀ ਦੇਣੀ ਚਾਹੀਦੀ ਹੈ।
 
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਨੇ ਦੁਨੀਆ ਵਿਚ ਸਾਲ 2025 ਤੱਕ ਬ੍ਰੈਸਟਫੀਡਿੰਗ ਨੂੰ 50 ਫੀਸਦੀ ਤੱਕ ਵਧਾਉਣ ਦਾ ਟੀਚਾ ਮਿੱਥਿਆ ਹੈ ਜੋ ਕਿ ਸਾਲ 2012 ਵਿਚ 38 ਫੀਸਦੀ ਸੀ। ਵਿਸ਼ਵ ਸਿਹਤ ਸੰਸਥਾ ਅਨੁਸਾਰ ਇਸ ਟੀਚੇ ਨੂੰ ਪੂਰਾ ਕਰਨ ਲਈ ਭਾਰਤ ਨੇ ਸਾਲ 2025 ਤੱਕ 65.70 ਫੀਸਦੀ ਬੱਚਿਆਂ ਨੂੰ ਸਿਰਫ ਤੇ ਸਿਰਫ ਬ੍ਰੈਸਟਫੀਡਿੰਗ ਕਰਵਾਉਣ ਦਾ ਟੀਚਾ ਪ੍ਰਾਪਤ ਕਰਨਾ ਹੈ। ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਸਾਨੂੰ ਬ੍ਰੈਸਟਫੀਡਿੰਗ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਤੇ ਮੈਡੀਕਲ ਅਫਸਰ ਡਾ ਹਰਪਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ