Thursday, October 29, 2026
BREAKING
• 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ • ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ • ਰਾਜਨਾਥ ਸਿੰਘ ਨੇ ਅਮਰੀਕੀ ਹਮਰੁਤਬਾ ਨਾਲ ਕੀਤੀ ਮੁਲਾਕਾਤ ! ਅੱਤਵਾਦ ਖ਼ਿਲਾਫ਼ ਮਿਲ ਕੇ ਲੜਨ ਬਾਰੇ ਕੀਤੀ ਚਰਚਾ • ਖੜਗੇ ਦੀ ‘ਪਿਓ’ ਵਾਲੀ ਟਿੱਪਣੀ ਦਾ ਮਾਮਲਾ, ਭਾਜਪਾ ਵਲੋਂ ਜਾਰੀ ‘ਮੋਦੀ ਕਹੀਂ ਨਹੀਂ ਜਾਏਗਾ’ ਗੀਤ • ਚੀਨ ਦੇ ਹਮਲੇ ਦੀ ਚਿੰਤਾ, ਅਮਰੀਕਾ, ਜਾਪਾਨ ਮਿਜ਼ਾਈਲ-ਨਿਰਮਾਣ ਕੇਂਦਰ ਸਥਾਪਤ ਕਰਨ 'ਤੇ ਸਹਿਮਤ • ਯੂਰਪ 'ਚ ਹੋਰ ਡੂੰਘਾ ਹੋਇਆ ਊਰਜਾ ਸੰਕਟ ! ਕੀਮਤਾਂ ਨੇ ਤੋੜੇ ਪਿਛਲੇ 4 ਸਾਲਾਂ ਦੇ ਰਿਕਾਰਡ • ਸਾਬਕਾ ਮਿਸ ਇੰਡੀਆ ਨੇ ਵਿਦੇਸ਼ੀ ਲਾੜੇ ਨਾਲ ਰਚਾਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ • ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਪੰਜਾਬ ਲਈ ਇੱਕ ਵੱਡਾ ਤੋਹਫ਼ਾ : ਹਾਰਦਿਕ ਸਿੰਘ • ਹਾਈਲੋ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ੈ ਸੇਨ ਸ਼ਾਨਦਾਰ ਜਿੱਤ ਨਾਲ ਦੂਜੇ ਦੌਰ 'ਚ ਪਹੁੰਚੇ

ਪੰਜਾਬ

ਮਾਈ ਭਾਰਤ ਵੱਲੋਂ ਐੱਸ.ਬੀ.ਐੱਸ. ਨਗਰ ਵਿਖੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026-27 ਦਾ ਆਯੋਜਨ

ਮਾਈ ਭਾਰਤ ਵੱਲੋਂ ਐੱਸ.ਬੀ.ਐੱਸ. ਨਗਰ ਵਿਖੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026-27 ਦਾ ਆਯੋਜਨ

29 ਅਕਤੂਬਰ, 2026 06:38 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ ਮਾਈ ਭਾਰਤ ਵੱਲੋਂ ਵਿਕਸਿਤ ਭਾਰਤ ਯੂਥ ਪਾਰਲੀਮੈਂਟ (VBYLD) 2026-27 ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਯੂਥ ਅਫ਼ਸਰ ਅਸ਼ੀਸ਼ ਪਾਲ ਨੇ ਦਿੰਦਿਆ ਦੱਸਿਆ ਕਿ ਇਹ  ਪ੍ਰਮੁੱਖ ਰਾਸ਼ਟਰੀ ਪੱਧਰ ਦੀ ਪਹਿਲ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਵਿੱਚ ਲੀਡਰਸ਼ਿਪ ਦੇ ਗੁਣਾਂ, ਲੋਕਤੰਤਰੀ ਭਾਗੀਦਾਰੀ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ।

ਜ਼ਿਲ੍ਹਾ ਯੂਥ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਦਾ ਆਯੋਜਨ 2 ਨਵੰਬਰ 2026 ਨੂੰ ਐੱਸ.ਡੀ.ਐੱਸ. ਸਰਕਾਰੀ ਕਾਲਜ, ਜਾਡਲਾ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰੀ ਮੁਕਾਬਲੇ ਦਾ ਵਿਸ਼ਾ "ਇੱਕ ਦੇਸ਼, ਇੱਕ ਚੋਣ" (One Nation, One Election) ਹੋਵੇਗਾ। ਜ਼ਿਲ੍ਹੇ ਦੇ 18 ਤੋਂ 25 ਸਾਲ ਦੀ ਉਮਰ ਦੇ ਨੌਜਵਾਨ, ਜਿਨ੍ਹਾਂ ਦੀ ਉਮਰ 17 ਅਗਸਤ 2026 ਨੂੰ ਨਿਰਧਾਰਤ ਉਮਰ ਸੀਮਾ ਅਨੁਸਾਰ ਹੋਵੇ, ਇਸ ਮੁਕਾਬਲੇ ਵਿੱਚ ਭਾਗ ਲੈ ਸਕਦੇ ਹਨ। ਭਾਗੀਦਾਰਾਂ ਨੂੰ ਰਾਸ਼ਟਰੀ ਮਹੱਤਵ ਦੇ ਵਿਸ਼ੇ ਉੱਤੇ ਆਪਣੇ ਵਿਚਾਰ ਪੇਸ਼ ਕਰਨ ਲਈ ਤਿੰਨ ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਨੌਜਵਾਨ ਆਪਣੇ ਵਿਚਾਰ ਅੰਗਰੇਜ਼ੀ, ਹਿੰਦੀ ਜਾਂ ਪੰਜਾਬੀ ਭਾਸ਼ਾ ਵਿੱਚ ਪੇਸ਼ ਕਰ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਜਿਊਰੀ ਵੱਲੋਂ ਵਿਸ਼ੇ ਨਾਲ ਸਬੰਧਤ ਸਮੱਗਰੀ, ਵਿਚਾਰਾਂ ਦੀ ਸਪਸ਼ਟਤਾ ਅਤੇ ਬਣਤਰ, ਬੋਲਣ ਦੇ ਢੰਗ ਅਤੇ ਸਰੀਰਕ ਹਾਵ-ਭਾਵ, ਨਵੀਨਤਾ ਅਤੇ ਸਿਰਜਣਾਤਮਕਤਾ, ਭਾਸ਼ਾ ਅਤੇ ਪ੍ਰਵਾਹ ਅਤੇ ਨਿਰਧਾਰਤ ਸਮੇਂ ਦੀ ਪਾਲਣਾ ਦੇ ਆਧਾਰ 'ਤੇ ਕੀਤਾ ਜਾਵੇਗਾ। ਭਾਗ ਲੈਣ ਵਾਲੇ ਨੌਜਵਾਨਾਂ ਲਈ ਜਨਮ ਮਿਤੀ ਦੇ ਸਬੂਤ ਵਜੋਂ ਦਸਵੀਂ ਜਮਾਤ ਦਾ ਸਰਟੀਫਿਕੇਟ ਅਤੇ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਲਿਆਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਮਾਈ ਭਾਰਤ ਪੋਰਟਲ ਰਾਹੀਂ ਕੀਤੀ ਜਾਵੇਗੀ। ਜ਼ਿਲ੍ਹਾ ਪੱਧਰ 'ਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਭਾਗੀਦਾਰ ਅਗਲੇ ਪੜਾਅ, ਅਰਥਾਤ ਰਾਜ ਪੱਧਰੀ ਮੁਕਾਬਲੇ ਲਈ ਯੋਗ ਹੋਣਗੇ।

ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਦੇਸ਼ ਦੇ 786 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਸ ਤੋਂ ਬਾਅਦ ਰਾਜ ਪੱਧਰੀ ਮੁਕਾਬਲੇ ਅਤੇ ਰਾਸ਼ਟਰੀ ਪੱਧਰ ਦਾ ਮੁਕਾਬਲਾ ਕਰਵਾਇਆ ਜਾਵੇਗਾ। ਰਾਸ਼ਟਰੀ ਪੱਧਰ ਦਾ ਮੁਕਾਬਲਾ ਆਰਜ਼ੀ ਤੌਰ 'ਤੇ 9 ਅਤੇ 10 ਜਨਵਰੀ 2027 ਨੂੰ ਨਵੀਂ ਦਿੱਲੀ ਵਿਖੇ ਸੰਵਿਧਾਨ ਸਦਨ ਦੇ ਕੇਂਦਰੀ ਹਾਲ ਵਿੱਚ ਕਰਵਾਇਆ ਜਾਣਾ ਨਿਰਧਾਰਤ ਹੈ। ਵਿਕਸਿਤ ਭਾਰਤ ਯੂਥ ਪਾਰਲੀਮੈਂਟ ਨੌਜਵਾਨਾਂ ਨੂੰ ਰਾਸ਼ਟਰੀ ਤਰਜੀਹਾਂ ਬਾਰੇ ਵਿਚਾਰ-ਵਟਾਂਦਰਾ ਕਰਨ, ਨਵੇਂ ਅਤੇ ਸਿਰਜਣਾਤਮਕ ਵਿਚਾਰ ਸਾਂਝੇ ਕਰਨ, ਨੀਤੀ ਨਿਰਮਾਤਾਵਾਂ ਨਾਲ ਸੰਵਾਦ ਕਰਨ ਅਤੇ ਵਿਕਸਿਤ ਭਾਰਤ @2047 ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਯੋਗਦਾਨ ਪਾਉਣ ਲਈ ਇੱਕ ਰਾਸ਼ਟਰੀ ਮੰਚ ਪ੍ਰਦਾਨ ਕਰਦੀ ਹੈ। ਇਸ ਪਹਿਲ ਰਾਹੀਂ ਮਹਿਲਾਵਾਂ ਅਤੇ ਸਮਾਜ ਦੇ ਹਾਸ਼ੀਏ 'ਤੇ ਰਹਿੰਦੇ ਵਰਗਾਂ ਦੀ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਯੂਥ ਪਾਰਲੀਮੈਂਟ ਦੇ ਪਿਛਲੇ ਐਡੀਸ਼ਨਾਂ ਦੇ ਰਾਸ਼ਟਰੀ ਪੱਧਰ ਦੇ ਫਾਈਨਲਿਸਟ ਅਗਲੇ ਐਡੀਸ਼ਨਾਂ ਵਿੱਚ ਭਾਗ ਲੈਣ ਦੇ ਯੋਗ ਨਹੀਂ ਹੋਣਗੇ।
ਉਨ੍ਹਾਂ ਦੱਸਿਆ ਕਿ ਮਾਈ ਭਾਰਤ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਇਸ ਪਹਿਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ, ਰਾਸ਼ਟਰੀ ਮਹੱਤਵ ਦੇ ਮੁੱਦਿਆਂ 'ਤੇ ਆਪਣੇ ਵਿਚਾਰ ਪੇਸ਼ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਦੇਸ਼ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਅਤੇ ਹੋਰ ਜਾਣਕਾਰੀ ਲਈ ਯੋਗ ਨੌਜਵਾਨ ਮਾਈ ਭਾਰਤ ਪੋਰਟਲ 'ਤੇ ਜਾ ਸਕਦੇ ਹਨ ਜਾਂ ਫਿਰ ਮੋਬਾਇਲ ਨੰ: 9478628594 ਅਤੇ 6239452214 ’ਤੇ ਸੰਪਰਕ ਕਰਕੇ ਵਧੇਰੇ ਜਾਣਕਾਰੀ ਲੈ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਤਿਉਹਾਰਾਂ ਦੌਰਾਨ ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਸਖ਼ਤ, ਮਠਿਆਈਆਂ ਦੇ ਸੈਂਪਲ ਭਰੇ

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

ਸਟ੍ਰੋਕ ਦੀ ਸਥਿਤੀ ਵਿੱਚ ਹਰ ਮਿੰਟ ਕੀਮਤੀ; ਦੇਰੀ ਨਾਲ ਵਧ ਸਕਦਾ ਹੈ ਸਥਾਈ ਅਪੰਗਤਾ ਦਾ ਖ਼ਤਰਾ : ਸਿਵਲ ਸਰਜਨ ਡਾ ਅਮਨ ਸੂਦ 

ਵਿਭਾਗ ਦੀ ਕਾਰਵਾਈ ਤੇਜ , ਤਿਉਹਾਰਾਂ ਦੇ ਮੱਦੇ ਨਜ਼ਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ ਆਬਕਾਰੀ ਵਿਭਾਗ ਵੱਲੋਂ ਢਾਬਿਆਂ ਤੇ ਖਾਲੀ ਥਾਵਾਂ ਤੇ ਕੀਤੀ ਗਈ ਚੈਕਿੰਗ 

ਵਿਭਾਗ ਦੀ ਕਾਰਵਾਈ ਤੇਜ , ਤਿਉਹਾਰਾਂ ਦੇ ਮੱਦੇ ਨਜ਼ਰ ਵੱਖ ਵੱਖ ਥਾਵਾਂ ਤੇ ਕੀਤੀ ਗਈ ਚੈਕਿੰਗ ਆਬਕਾਰੀ ਵਿਭਾਗ ਵੱਲੋਂ ਢਾਬਿਆਂ ਤੇ ਖਾਲੀ ਥਾਵਾਂ ਤੇ ਕੀਤੀ ਗਈ ਚੈਕਿੰਗ 

ਸੁਨਾਮ ਵਿੱਚ ਸੀਨੀਅਰ ਸਿਟੀਜ਼ਨਾਂ ਨੇ ਮਨਾਏ ਮੈਂਬਰਾਂ ਦੇ ਜਨਮ ਦਿਨ

ਸੁਨਾਮ ਵਿੱਚ ਸੀਨੀਅਰ ਸਿਟੀਜ਼ਨਾਂ ਨੇ ਮਨਾਏ ਮੈਂਬਰਾਂ ਦੇ ਜਨਮ ਦਿਨ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ

ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ