Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸ਼ੁਰੂਆਤੀ ਦੇਖਭਾਲ ਆਮ ਆਦਮੀ ਕਲੀਨਿਕਾਂ ਵਿੱਚ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

20 ਸਤੰਬਰ, 2025 07:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਕਲੀਨਿਕ, ਜਾਡਲਾ ਵਿਖੇ ਸਿਹਤ ਸੇਵਾਵਾਂ ਦਾ ਨਿਰੀਖਣ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿਕ ਵਿਆਪਕ ਮੁੱਢਲੀ ਦੇਖਭਾਲ ਪ੍ਰਦਾਨ ਕਰਨ ਲਈ ਹਨ, ਜਿਨ੍ਹਾਂ ਵਿੱਚ ਮੁੱਢਲੀਆਂ ਬਿਮਾਰੀਆਂ ਦਾ ਇਲਾਜ ਕਰਨਾ ਅਤੇ ਗਰਭ ਅਵਸਥਾ ਵਰਗੀਆਂ ਮਹੱਤਵਪੂਰਨ ਸਥਿਤੀਆਂ ਦਾ ਪਤਾ ਲਗਾਉਣਾ ਦੋਵੇਂ ਸ਼ਾਮਲ ਹਨ। ਉਨ੍ਹਾਂ ਮੈਡੀਕਲ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜਣੇਪੇ ਤੋਂ ਪਹਿਲਾਂ ਦੀ ਜ਼ਿਆਦਾਤਰ ਸ਼ੁਰੂਆਤੀ ਦੇਖਭਾਲ ਜਿਵੇਂ - ਹਿਸਟਰੀ ਲੈਣਾ, ਮੁੱਢਲੀ ਜਾਂਚ, ਕੌਂਸਲਿੰਗ ਆਦਿ - ਆਮ ਆਦਮੀ ਕਲੀਨਕਾਂ ਵਿੱਚ ਹੀ ਸ਼ੁਰੂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੀ ਜਲਦੀ ਪਛਾਣ ਕਰਨ ਨਾਲ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ, ਪੋਸ਼ਣ ਸਹਾਇਤਾ, ਅਤੇ ਆਇਰਨ-ਫੋਲਿਕ ਐਸਿਡ ਪੂਰਕ ਸਮੇਂ ਸਿਰ ਸ਼ੁਰੂ ਕਰਨ ਵਿੱਚ ਮਦਦ ਮਿਲਦੀ ਹੈ, ਜਿਸ ਨਾਲ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਘੱਟ ਹੁੰਦਾ ਹੈ। ਉਨ੍ਹਾਂ ਮੈਡੀਕਲ ਸਟਾਫ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। 
 
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਕੁਆਲਿਟੀ ਐਂਟੀਨੇਟਲ ਕੇਅਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਸਾਰੀਆਂ ਗਰਭਵਤੀ ਔਰਤਾਂ ਦਾ ਇੱਕ ਮੈਡੀਸਨ ਸਪੈਸ਼ਲਿਸਟ ਦੁਆਰਾ "ਲਾਜ਼ਮੀ ਚੈੱਕਅਪ" ਕਰਵਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਸਾਰੀਆਂ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ ਦੇ ਨਾਲ-ਨਾਲ ਈ.ਸੀ.ਜੀ., ਐੱਲ.ਐੱਫ.ਟੀ., ਟੀ.ਐਫ.ਟੀ., ਜੀ.ਡੀ.ਐੱਮ. ਟੈਸਟ ਆਦਿ ਲਾਜ਼ਮੀ ਤੌਰ 'ਤੇ ਕਰਵਾਉਣੇ ਚਾਹੀਦੇ ਹਨ। ਗਰਭ ਅਵਸਥਾ ਦੌਰਾਨ ਇਹ ਜਾਂਚ ਗਰਭਵਤੀ ਔਰਤਾਂ ਦੀ ਕਿਸੇ ਵੀ ਮੈਡੀਕਲ ਸਥਿਤੀ ਦੀ ਸ਼ੁਰੂਆਤੀ ਪਛਾਣ ਅਤੇ ਇਲਾਜ ਵਿੱਚ ਮਦਦ ਕਰੇਗੀ, ਜਿਸ ਨਾਲ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਅਣਜੰਮੇ ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। 

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.