Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

16 ਸਤੰਬਰ, 2025 04:11 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜਣੇਪੇ ਦੌਰਾਨ ਜਾਂ ਜਣੇਪੇ ਤੋਂ ਬਾਅਦ ਨਿਰਧਾਰਿਤ ਸਮੇਂ ਵਿਚ ਹੋਣ ਵਾਲੀਆਂ ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਸਮੀਖਿਆ ਮੀਟਿੰਗ ਆਯੋਜਿਤ ਹੋਈ, ਜਿਸ ਵਿਚ ਇਕ ਮਾਤਰੀ ਮੌਤ ਦੇ ਕੇਸ ਨੂੰ ਵਿਚਾਰਿਆ ਗਿਆ। ਇਹ ਕੇਸ ਸਿਹਤ ਬਲਾਕ ਮੁਜ਼ੱਫਰਪੁਰ ਨਾਲ ਸਬੰਧਤ ਸੀ।
 
ਇਸ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮਾਤਰੀ ਮੌਤ ਦੇ ਕਾਰਨਾਂ ਬਾਰੇ ਜਾਣਕਾਰੀ ਲਈ ਅਤੇ ਮੌਤ ਦੇ ਕਾਰਨਾਂ 'ਤੇ ਡੂੰਘਾਈ ਨਾਲ ਵਿਚਾਰ-ਚਰਚਾ ਕੀਤੀ। ਇਸ ਮੌਤ ਦੇ ਵਿਸ਼ਲੇਸ਼ਨ ਦੌਰਾਨ ਉਨ੍ਹਾਂ ਸਮੱਸਿਆਵਾਂ ਨੂੰ ਵੀ ਘੋਖਿਆ ਗਿਆ ਜੋ ਵਿਭਿੰਨ ਪੱਧਰਾਂ 'ਤੇ ਮਾਤਰੀ ਮੌਤ ਪਹਿਲਾਂ ਪੇਸ਼ ਆਈਆਂ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਜਾਣਕਾਰੀ ਗਰਭਵਤੀ ਔਰਤਾਂ ਨੂੰ ਸਿਹਤ ਸੇਵਾਵਾਂ ਦੌਰਾਨ ਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਦੇ ਉਪਾਅ ਅਪਣਾਉਣ ਵਿਚ ਵਰਤੀ ਜਾਵੇ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਮਾਤਰੀ ਮੌਤ ਰੀਵਿਊ ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਜਿਹੀਆਂ ਮੌਤਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾਏ ਜਾਣ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜਿਹੜੀਆਂ ਗਰਭਵਤੀ ਔਰਤਾਂ ਹਾਈ ਰਿਸਕ 'ਤੇ ਹਨ ਤਾਂ ਉਨ੍ਹਾਂ ਦੀ ਇੱਕ ਲਿਸਟ ਤਿਆਰ ਕਰਕੇ ਹਮੇਸ਼ਾ ਆਪਣੇ ਕੋਲ ਰੱਖੀ ਜਾਵੇ ਤਾਂ ਜੋ ਪਹਿਲਾਂ ਤੋਂ ਗਰਭਵਤੀ ਔਰਤ ਦੀ ਸੁਰੱਖਿਆ ਲਈ ਇਕ ਐਕਸ਼ਨ ਪਲਾਨ ਬਣਾ ਕੇ ਉਸ ਦਾ ਸੁਰੱਖਿਅਤ ਜਣੇਪਾ ਮੁਮਕਿਨ ਬਣਾਇਆ ਜਾ ਸਕੇ। ਡਾ. ਸਿੰਘ ਨੇ ਕਿਹਾ ਕਿ ਗਰਭਵਤੀ ਔਰਤਾਂ ਦਾ ਹਮੇਸ਼ਾ ਮਾਹਰ ਡਾਕਟਰਾਂ ਕੋਲੋਂ ਚੈਕਅੱਪ ਕਰਵਾਇਆ ਜਾਵੇ ਜੋ ਕਿ ਚਾਰ ਹੋਣੇ ਜ਼ਰੂਰੀ ਹਨ। 
 
ਉਨ੍ਹਾਂ ਕਿਹਾ ਕਿ ਮਾਤਰੀ ਦਰ ਮੌਤ ਨੂੰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਿਹਤ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਔਰਤ ਨੂੰ ਕੋਈ ਸਮੱਸਿਆ ਹੈ ਤਾਂ ਉਸ ਦੇ ਉਚਿੱਤ ਇਲਾਜ ਪ੍ਰਬੰਧਨ ਲਈ ਲੋੜੀਂਦੇ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। 
 
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ਵਿੱਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
 
ਇਸ ਮੀਟਿੰਗ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ. ਮੋਨਿਕਾ ਜੈਨ, ਡਾ. ਧਰਮਿੰਦਰ ਸਿੰਘ, ਡਾ. ਅਜੇ ਬਸਰਾ, ਡਾ. ਮਨਪ੍ਰੀਤ ਕੌਰ, ਡਾ. ਹਰਕੇਸ਼, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'