Tuesday, March 10, 2026
BREAKING
ਇਰਾਨ ਜੰਗ ਕਾਰਨ ਫੁੱਟਬਾਲ ਵਿਸ਼ਵ ਕੱਪ 'ਤੇ ਵੀ ਛਾਏ ਸੰਕਟ ਦੇ ਬੱਦਲ ਵਰੁਣ ਧਵਨ ਦੀ ਫਿਲਮ 'ਹੈ ਜਵਾਨੀ ਤੋ ਇਸ਼ਕ ਹੋਨਾ ਹੈ' ਦੀ ਰਿਲੀਜ਼ ਡੇਟ ਫਿਰ ਬਦਲੀ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ ਕਰੂਰ ਭਾਜੜ ਮਾਮਲਾ: CBI ਨੇ ਅਦਾਕਾਰ ਤੇ TVK ਮੁਖੀ ਵਿਜੇ ਨੂੰ ਮੁੜ ਕੀਤਾ ਤਲਬ ਧੋਨੀ ਤੇ ਰੋਹਿਤ ਦੇ ਐਲੀਟ ਕਲੱਬ 'ਚ ਸ਼ਾਮਲ ਹੋ ਕੇ ਚੰਗਾ ਲੱਗ ਰਿਹਾ ਹੈ : ਸੂਰਿਆਕੁਮਾਰ ਯਾਦਵ ਮਨੂ ਭਾਕਰ ਰਾਸ਼ਟਰੀ ਚੋਣ ਟ੍ਰਾਇਲ ਦੇ ਮਹਿਲਾ 10 ਮੀਟਰ ਪਿਸਟਲ ਮੁਕਾਬਲੇ 'ਚ ਚੋਟੀ 'ਤੇ ਪੁੱਜੀ ਅਰਸ਼ਦੀਪ ਸਿੰਘ ਖ਼ਿਲਾਫ਼ ICC ਦਾ ਐਕਸ਼ਨ! World Cup Final 'ਚ ਕੀਤੀ 'ਗਲਤੀ' ਦੀ ਦਿੱਤੀ ਸਜ਼ਾ IPL 2026: ਮੈਥਿਊ ਹੇਡਨ ਬਣੇ ਗੁਜਰਾਤ ਟਾਈਟਨਸ ਦੇ ਨਵੇਂ ਬੱਲੇਬਾਜ਼ੀ ਕੋਚ ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ ਗਹਿਣੇ ਖ਼ਰੀਦਣ ਵਾਲਿਆਂ ਨੂੰ ਝਟਕਾ , 10,442 ਰੁਪਏ ਮਹਿੰਗੀ ਹੋਈ ਚਾਂਦੀ

ਪੰਜਾਬ

ਮਾਨ ਸਰਕਾਰ ਨੇ ਉਸਾਰੀ ਕਿਰਤੀਆਂ ਦੀਆਂ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ 62 ਦਿਨ ਕੀਤਾ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

10 ਮਾਰਚ, 2026 05:23 PM

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਉਸਾਰੀ ਕਿਰਤੀਆਂ ਦੀ ਭਲਾਈ ਯਕੀਨੀ ਬਣਾਉਣ ਵੱਲ ਵੱਡਾ ਸੁਧਾਰ ਕਰਦਿਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਇਆ ਹੈ ਜਿਸ ਤਹਿਤ ਅਰਜ਼ੀਆਂ ਦੇ ਨਿਪਟਾਰੇ ਦਾ ਸਮਾਂ 165 ਦਿਨਾਂ ਤੋਂ ਘਟਾ ਕੇ ਸਿਰਫ਼ 62 ਦਿਨ ਕਰ ਦਿੱਤਾ ਹੈ। ਇਸ ਕਦਮ ਨਾਲ ਪੰਜਾਬ ਇਮਾਰਤ ਤੇ ਹੋਰ ਉਸਾਰੀ ਕਿਰਤੀ ਬੋਰਡ ਰਾਹੀਂ ਲਾਭਪਾਤਰੀਆਂ ਨੂੰ ਮਿਲਣ ਵਾਲੇ ਫ਼ਾਇਦਿਆਂ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ 1 ਅਪ੍ਰੈਲ, 2025 ਤੋਂ ਹੁਣ ਤੱਕ 45,578 ਕਿਰਤੀਆਂ ਨੂੰ 146.77 ਕਰੋੜ ਰੁਪਏ ਦੇ ਲਾਭ ਮਿਲੇ ਹਨ, ਜੋ ਪਿਛਲੀ ਸਰਕਾਰ ਦੇ ਆਖ਼ਰੀ ਸਾਲ ਦੌਰਾਨ 4,977 ਕਿਰਤੀਆਂ ਨੂੰ ਦਿੱਤੇ ਗਏ 14.73 ਕਰੋੜ ਰੁਪਏ ਨਾਲੋਂ ਤਕਰੀਬਨ 10 ਗੁਣਾਂ ਵੱਧ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਆਪਣੇ ਆਪ ਹੀ ਦੋਵਾਂ ਸਰਕਾਰਾਂ ਦੀ ਕਾਰਗੁਜ਼ਾਰੀ ਅਤੇ ਵਚਨਬੱਧਤਾ ਵਿੱਚ ਅੰਤਰ ਨੂੰ ਦਰਸਾਉਂਦੇ ਹਨ।

ਪੰਜਾਬ ਵਿਧਾਨ ਸਭਾ ਵਿੱਚ ਇੱਕ ਪ੍ਰਸ਼ਨ ਦਾ ਜਵਾਬ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਲੋਕ-ਭਲਾਈ ਦੀਆਂ ਕਈ ਪਹਿਲਕਦਮੀਆਂ ਦੇ ਨਾਲ-ਨਾਲ ਮਾਨ ਸਰਕਾਰ ਨੇ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਕੰਮਕਾਜ ਨੂੰ ਹੋਰ ਵੀ ਸੁਚਾਰੂ ਬਣਾਇਆ ਹੈ ਤਾਂ ਜੋ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਵਜੋਂ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸਮਾਂ ਸੀਮਾ ਨੂੰ ਹੋਰ ਘਟਾ ਕੇ ਸਿਰਫ਼ 45 ਦਿਨ ਕਰਨ ਲਈ ਵੀ ਯਤਨਸ਼ੀਲ ਹੈ।

ਸ. ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਨ-ਰਾਤ ਮਿਹਨਤ ਕਰਦੀ ਆ ਰਹੀ ਹੈ ਤਾਂ ਜੋ ਭਲਾਈ ਸਕੀਮਾਂ ਦੇ ਫ਼ਾਇਦੇ ਸੂਬੇ ਦੇ ਹਰ ਅਸਲ ਹੱਕਦਾਰ ਅਤੇ ਲੋੜਵੰਦ ਵਿਅਕਤੀ ਤੱਕ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਦਿੱਕਤ-ਪ੍ਰੇਸ਼ਾਨੀ ਤੋਂ ਨਿਰਧਾਰਿਤ ਸਮੇਂ ਵਿੱਚ ਪਹੁੰਚ ਸਕਣ।

ਬੋਰਡ ਦੀਆਂ ਭਲਾਈ ਸਕੀਮਾਂ ਬਾਰੇ ਦੱਸਦਿਆਂ ਕਿਰਤ ਮੰਤਰੀ ਨੇ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕਨਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਕਈ ਸਕੀਮਾਂ ਚਲਾ ਰਿਹਾ ਹੈ। ਇਨ੍ਹਾਂ ਵਿੱਚ ਬਾਲੜੀ ਤੋਹਫ਼ਾ (ਵੱਧ ਤੋਂ ਵੱਧ ਦੋ ਧੀਆਂ ਲਈ), ਐਕਸ-ਗ੍ਰੇਸ਼ੀਆ ਲਾਈਫ ਕਵਰ, ਅੰਤਿਮ ਸਸਕਾਰ ਲਈ ਵਿੱਤੀ ਸਹਾਇਤਾ, ਲਾਭਪਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਨਰਲ ਸਰਜਰੀ ਸਹਾਇਤਾ, ਐਲ.ਟੀ.ਸੀ. ਲਾਭ, ਮਾਤਰਿਤਾ ਲਾਭ (ਵੱਧ ਤੋਂ ਵੱਧ ਦੋ ਜੀਵਤ ਬੱਚਿਆਂ ਲਈ), ਮਾਨਸਿਕ ਤੌਰ ‘ਤੇ ਚੁਣੌਤੀਪੂਰਨ ਜਾਂ ਵਿਸ਼ੇਸ਼ ਯੋਗਤਾ ਵਾਲੇ ਬੱਚਿਆਂ ਲਈ ਲਾਭ, ਬਿਮਾਰੀਆਂ ਦੌਰਾਨ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਸਹਾਇਤਾ, 60 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਪੈਨਸ਼ਨ ਸਮੇਤ ਪਰਿਵਾਰਕ/ਵਿਧਵਾ ਪੈਨਸ਼ਨ, ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਅਤੇ ਮਜ਼ਦੂਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਵਜ਼ੀਫ਼ਾ ਸ਼ਾਮਲ ਹਨ।

ਸ. ਸੌਂਦ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਇਨ੍ਹਾਂ ਭਲਾਈ ਸਕੀਮਾਂ ਦੇ ਲਾਭ ਸੂਬੇ ਦੇ ਹਰ ਹੱਕਦਾਰ ਉਸਾਰੀ ਕਿਰਤੀ ਤੱਕ ਪਹੁੰਚਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਪ੍ਰਕਿਰਿਆਵਾਂ ਨੂੰ ਸਰਲ ਬਣਾ ਰਹੀ ਹੈ ਤਾਂ ਜੋ ਮਜ਼ਦੂਰਾਂ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਵਿੱਤੀ ਸਹਾਇਤਾ ਮਿਲ ਸਕੇ।

ਪੰਜਾਬ ਭਰ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕਰਦਿਆਂ ਕਿਰਤ ਮੰਤਰੀ ਨੇ ਉਨ੍ਹਾਂ ਨੂੰ ਬੋਰਡ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਤਾਂ ਜੋ ਉਹ ਇਨ੍ਹਾਂ ਭਲਾਈ ਸਕੀਮਾਂ ਦਾ ਲਾਭ ਲੈਣ ਦੇ ਯੋਗ ਬਣ ਸਕਣ। ਉਨ੍ਹਾਂ ਕਿਹਾ ਕਿ ਬੋਰਡ ਨਾਲ ਰਜਿਸਟ੍ਰੇਸ਼ਨ ਕਰਨ ਨਾਲ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਰੂਰਤ ਦੇ ਸਮੇਂ ਸਮਾਜਿਕ ਸੁਰੱਖਿਆ ਅਤੇ ਵਿੱਤੀ ਸਹਾਇਤਾ ਤੱਕ ਪਹੁੰਚ ਮਿਲਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ