Sunday, October 11, 2026
BREAKING
• ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ  • ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ  • ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ' • ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ • 'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ • ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ • ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ • ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਪੰਜਾਬ

ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ 

11 ਅਕਤੂਬਰ, 2026 06:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਨਸ਼ਾ ਮੁਕਤੀ ਕੇਂਦਰ, ਨਵਾਂਸ਼ਹਿਰ ਵਿਖੇ ਨਸ਼ਾ ਪੀੜਤ ਵਿਅਕਤੀਆਂ ਦੀ ਮਾਨਸਿਕ ਤੇ ਭਾਵਨਾਤਮਕ ਸਿਹਤ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਥੀਮ “ਜੀਵਨ ਦੇ ਤਜਰਬਿਆਂ ਨੂੰ ਸੁਣਿਆ ਜਾਵੇ: ਅਸਲ ਆਵਾਜ਼ਾਂ, ਅਸਲ ਬਦਲਾਅ” ਹੈ। ਇਸ ਥੀਮ ਦਾ ਮੁੱਖ ਉਦੇਸ਼ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਲੋਕਾਂ ਦੇ ਅਸਲ ਤਜਰਬਿਆਂ ਨੂੰ ਸੁਣਨਾ, ਉਨ੍ਹਾਂ ਦੇ ਸੰਘਰਸ਼ਾਂ ਅਤੇ ਭਾਵਨਾਵਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹਿਯੋਗ ਤੇ ਸਹਾਇਤਾ ਪ੍ਰਦਾਨ ਕਰਨ ਵਾਲੀਆਂ ਪ੍ਰਣਾਲੀਆਂ ਵਿੱਚ ਸਕਾਰਾਤਮਕ ਅਤੇ ਠੋਸ ਬਦਲਾਅ ਲਿਆਉਣਾ ਹੈ।

ਇਸ ਮੌਕੇ ਨਸ਼ਾ ਰੋਗੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ, ਉਨ੍ਹਾਂ ਵਿੱਚ ਆਤਮ-ਵਿਸ਼ਵਾਸ ਵਧਾਉਣ ਅਤੇ ਸਕਾਰਾਤਮਕ ਸੋਚ ਨੂੰ ਪ੍ਰਫੁੱਲਤ ਕਰਨ ਲਈ ਪੋਸਟਰ ਮੇਕਿੰਗ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਭਾਵਨਾਵਾਂ, ਵਿਚਾਰਾਂ ਅਤੇ ਜੀਵਨ ਪ੍ਰਤੀ ਨਜ਼ਰੀਏ ਨੂੰ ਰਚਨਾਤਮਕ ਢੰਗ ਨਾਲ ਪ੍ਰਗਟ ਕਰਨ ਦਾ ਮੌਕਾ ਦਿੱਤਾ ਗਿਆ।

ਇਸ ਮੌਕੇ ਮੈਡੀਕਲ ਅਫ਼ਸਰ ਡਾ. ਰਮਨਦੀਪ ਕੁਮਾਰ ਨੇ ਨਸ਼ਾ ਰੋਗੀਆਂ ਨੂੰ ਨਸ਼ਾ ਛੱਡਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿੱਚ ਮਾਨਸਿਕ ਸਿਹਤ ਦੀ ਅਹਿਮ ਭੂਮਿਕਾ ਹੈ। ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਲਈ ਮਰੀਜ਼ਾਂ ਨੂੰ ਨਿਯਮਿਤ ਇਲਾਜ, ਮਾਹਿਰਾਂ ਦੀ ਸਲਾਹ, ਪਰਿਵਾਰਕ ਸਹਿਯੋਗ ਅਤੇ ਸਕਾਰਾਤਮਕ ਮਾਹੌਲ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਮਰੀਜ਼ਾਂ ਨੂੰ ਆਪਣੀਆਂ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਦੇ ਸਿਹਤ ਮਾਹਿਰਾਂ ਨਾਲ ਸਾਂਝੀਆਂ ਕਰਨ ਅਤੇ ਇਲਾਜ ਪ੍ਰਤੀ ਨਿਰੰਤਰ ਵਚਨਬੱਧ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਕਾਊਂਸਲਰ ਰੇਣੂਕਾ ਨੇ ਕਿਹਾ ਕਿ ਨਸ਼ਾ ਮੁਕਤੀ ਦੇ ਸਫ਼ਰ ਵਿੱਚ ਮਰੀਜ਼ਾਂ ਦੀ ਗੱਲ ਧਿਆਨ ਨਾਲ ਸੁਣਨਾ, ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਹਿਯੋਗ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਨਸਿਕ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਹਮਦਰਦੀ, ਸਨਮਾਨ ਅਤੇ ਸਹੀ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਮਰੀਜ਼ਾਂ ਦੇ ਤਜਰਬਿਆਂ ਨੂੰ ਸੁਣ ਕੇ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਕੇ ਹੀ ਉਨ੍ਹਾਂ ਲਈ ਬਿਹਤਰ ਸਹਾਇਤਾ ਪ੍ਰਣਾਲੀ ਵਿਕਸਿਤ ਕੀਤੀ ਜਾ ਸਕਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟਾਫ਼ ਨਰਸ ਪ੍ਰਿਆ ਕਮਲ, ਸੰਦੀਪ ਕੌਰ, ਅਮਨ ਅਤੇ ਰਮੇਸ਼ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ 

ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ 

ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ

ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ

'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ

'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ

ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ

ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत