ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਾਮ ਸ਼ੁੱਕਰਵਾਰ ਨੂੰ ਅਯੁੱਧਿਆ ਪਹੁੰਚੇ ਤੇ ਰਾਮ ਮੰਦਰ ਵਿੱਚ ਪੂਜਾ ਕੀਤੀ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਯੁੱਧਿਆ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ। ਉੱਤਰ ਪ੍ਰਦੇਸ਼ ਸਰਕਾਰ ਦੇ ਕੈਬਨਿਟ ਮੰਤਰੀ ਸੂਰਿਆ ਪ੍ਰਤਾਪ ਸ਼ਾਹੀ, ਜੋ ਰਾਮਗੁਲਾਮ ਦੇ ਸਵਾਗਤ ਲਈ ਮੁੱਖ ਮੰਤਰੀ ਦੇ ਨਾਲ ਮੌਜੂਦ ਸਨ। ਉਨ੍ਹਾਂ ਨੇ ਕਿਹਾ, "ਬ੍ਰਿਟਿਸ਼ ਸ਼ਾਸਨ ਦੌਰਾਨ, ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੱਡੀ ਗਿਣਤੀ ਵਿੱਚ ਲੋਕ ਮਾਰੀਸ਼ਸ ਗਏ ਸਨ ਤੇ ਹੁਣ ਉਹ ਉੱਥੇ ਦੀ ਮੁੱਖ ਧਾਰਾ ਦਾ ਹਿੱਸਾ ਬਣ ਗਏ ਹਨ।
ਉਨ੍ਹਾਂ ਨੇ ਉੱਥੇ ਭਾਰਤ ਦੀ ਸੱਭਿਆਚਾਰਕ ਪਛਾਣ ਨੂੰ ਜ਼ਿੰਦਾ ਰੱਖਿਆ ਹੈ।" ਉਨ੍ਹਾਂ ਕਿਹਾ ਕਿ ਅਸੀਂ ਅਯੁੱਧਿਆ ਵਿੱਚ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਦਾ ਦਿਲੋਂ ਸਵਾਗਤ ਕਰਦੇ ਹਾਂ। ਰਾਮਗੁਲਾਮ 9 ਤੋਂ 16 ਸਤੰਬਰ ਤੱਕ ਭਾਰਤ ਦੇ ਦੌਰੇ 'ਤੇ ਹਨ। ਰਾਮਗੁਲਾਮ ਬੁੱਧਵਾਰ ਨੂੰ ਵਾਰਾਣਸੀ ਪਹੁੰਚੇ ਤੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਵੀ ਕੀਤੀ।