Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਮਿਊਂਸਪਲ ਚੋਣਾਂ 2026 ਚੋਣਾਂ ਵਿੱਚ ਮੁੱਦਿਆਂ ਦੀ ਗੱਲ ਹੋਵੇ, ਵਿਅਕਤੀਗਤ ਹਮਲਿਆਂ ਦੀ ਨਹੀਂ :- ਪੱਤਰਕਾਰ ਅਮਰੀਸ਼ ਆਨੰਦ

21 ਮਈ, 2026 07:51 PM

ਦੋਰਾਹਾ (ਪੱਤਰ ਪ੍ਰੇਰਕ) : ਪਾਇਲ ਹਲਕੇ ਦੇ ਮਹੱਤਵਪੂਰਨ ਸ਼ਹਿਰ ਦੋਰਾਹਾ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਚੁੱਕਿਆ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਉਮੀਦਵਾਰ ਲੋਕਾਂ ਤੱਕ ਪਹੁੰਚ ਬਣਾਉਣ ਵਿੱਚ ਜੁਟੇ ਹੋਏ ਹਨ। ਇਸ ਚੋਣ ਮੈਦਾਨ ਵਿੱਚ ਮੁੱਖ ਤੌਰ ’ਤੇ ਕਾਂਗਰਸ, ਆਮ ਆਦਮੀ ਪਾਰਟੀ ,ਸ਼੍ਰੋਮਣੀ ਅਕਾਲੀ ਦਲ,ਵਾਰਿਸ ਏ ਪੰਜਾਬ, ਭਾਰਤੀ ਜਨਤਾ ਪਾਰਟੀ ਅਤੇ ਦੇ ਉਮੀਦਵਾਰਾਂ ਵਿਚਾਲੇ ਕੜੇ ਟੱਕਰ ਵਾਲੇ ਮੁਕਾਬਲੇ ਦੇ ਆਸਾਰ ਨਜ਼ਰ ਆ ਰਹੇ ਹਨ।ਚੋਣੀ ਮਾਹੌਲ ਦੇ ਨਾਲ-ਨਾਲ ਹੁਣ ਇੱਕ ਦੂਜੇ ’ਤੇ ਇਲਜ਼ਾਮਬਾਜ਼ੀ ਅਤੇ ਬਿਆਨਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਕਈ ਵਾਰ ਸਿਆਸੀ ਲਾਭ ਲਈ ਆਗੂਆਂ ਅਤੇ ਸਮਰਥਕਾਂ ਵੱਲੋਂ ਨਿੱਜੀ ਟਿੱਪਣੀਆਂ ਅਤੇ ਆਪਸੀ ਤਣਾਅ ਪੈਦਾ ਕਰਨ ਵਾਲੇ ਬਿਆਨ ਵੀ ਸਾਹਮਣੇ ਆਉਂਦੇ ਹਨ, ਜੋ ਕਿ ਲੋਕਤੰਤਰ ਦੀ ਮਰਯਾਦਾ ਦੇ ਅਨੁਕੂਲ ਨਹੀਂ ਮੰਨੇ ਜਾਂਦੇ। ਚੋਣ ਪ੍ਰਚਾਰ ਦੌਰਾਨ ਮੁੱਦਿਆਂ ਦੀ ਗੱਲ ਹੋਣੀ ਚਾਹੀਦੀ ਹੈ, ਨਾ ਕਿ ਵਿਅਕਤੀਗਤ ਆਲੋਚਨਾ ਦੀ।ਲੋਕਾਂ ਨੂੰ ਵੀ ਇਹ ਉਮੀਦ ਰਹਿੰਦੀ ਹੈ ਕਿ ਸਿਆਸੀ ਪਾਰਟੀਆਂ ਆਪਣੇ ਕੰਮ, ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਦੇ ਆਧਾਰ ’ਤੇ ਵੋਟ ਮੰਗਣ। ਜੇਕਰ ਕੋਈ ਪਾਰਟੀ ਆਪਣਾ ਪੱਖ ਸਾਫ਼ਗੋਈ ਅਤੇ ਸੱਭਿਆਚਾਰਕ ਢੰਗ ਨਾਲ ਲੋਕਾਂ ਸਾਹਮਣੇ ਰੱਖਦੀ ਹੈ ਤਾਂ ਇਸ ਨਾਲ ਲੋਕਤੰਤਰ ਹੋਰ ਮਜ਼ਬੂਤ ਹੁੰਦਾ ਹੈ। ਆਖ਼ਰੀ ਫ਼ੈਸਲਾ ਤਾਂ ਵੋਟਰਾਂ ਨੇ ਹੀ ਕਰਨਾ ਹੁੰਦਾ ਹੈ ਅਤੇ ਵੋਟਰ ਹਰ ਹਾਲਾਤ ਨੂੰ ਬਖ਼ੂਬੀ ਸਮਝਦੇ ਹਨ।ਹਾਰ ਜਾਂ ਜਿੱਤ ਸਿਆਸਤ ਦਾ ਹਿੱਸਾ ਹੈ, ਪਰ ਆਪਸੀ ਇੱਜ਼ਤ ਅਤੇ ਸਮਾਜਕ ਭਾਈਚਾਰੇ ਨੂੰ ਕਾਇਮ ਰੱਖਣਾ ਸਭ ਤੋਂ ਵੱਧ ਜ਼ਰੂਰੀ ਹੈ। ਚੋਣਾਂ ਕੁਝ ਦਿਨਾਂ ਦਾ ਮਾਹੌਲ ਹੁੰਦੀਆਂ ਹਨ, ਜਦਕਿ ਸਮਾਜ ਵਿੱਚ ਇਕੱਠੇ ਰਹਿਣਾ ਸਾਰੀ ਉਮਰ ਦਾ ਰਿਸ਼ਤਾ ਹੁੰਦਾ ਹੈ। ਚੋਣਾਂ ਤੋਂ ਬਾਅਦ ਵੀ ਲੋਕਾਂ ਨੇ ਆਪਸੀ ਸਾਂਝ, ਦੁੱਖ-ਸੁੱਖ ਅਤੇ ਸਮਾਜਕ ਰਿਸ਼ਤੇ ਨਿਭਾਉਣੇ ਹੁੰਦੇ ਹਨ।ਇਸ ਲਈ ਲੋੜ ਇਸ ਗੱਲ ਦੀ ਹੈ ਕਿ ਸਾਰੀਆਂ ਸਿਆਸੀ ਧਿਰਾਂ ਅਤੇ ਉਮੀਦਵਾਰ ਚੋਣ ਪ੍ਰਚਾਰ ਦੌਰਾਨ ਸੰਯਮ ਅਤੇ ਸਿਆਸੀ ਸੱਭਿਆਚਾਰ ਦਾ ਪ੍ਰਦਰਸ਼ਨ ਕਰਨ। ਲੋਕਤੰਤਰ ਦੀ ਖੂਬਸੂਰਤੀ ਵੀ ਇਸੇ ਵਿੱਚ ਹੈ ਕਿ ਵਿਚਾਰਾਂ ਦੀ ਲੜਾਈ ਹੋਵੇ, ਦਿਲਾਂ ਦੀ ਨਹੀਂ। ਚੋਣ ਨਤੀਜੇ ਜੋ ਵੀ ਆਉਣ, ਉਹਨਾਂ ਨੂੰ ਖਿੜੇ ਮੱਥੇ ਸਵੀਕਾਰ ਕਰਕੇ ਇਲਾਕੇ ਵਿੱਚ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪਹਿਲ ਦੇਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ