Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਬਾਜ਼ਾਰ

ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ

30 ਜੁਲਾਈ, 2026 03:14 PM

ਦੇਸ਼ ’ਚ ਬੈਕਿੰਗ ਸੇਵਾਵਾਂ ਦੇਣ ਵਾਲੇ ਕਈ ਬੈਂਕ ਆਪਣੇ ਗਾਹਕਾਂ ਤੋਂ ਮਿਨੀਮਮ ਐਵਰੇਜ ਬੈਲੇਂਸ (ਐੱਮ. ਏ. ਬੀ.) ਮੇਨਟੇਨ ਨਾ ਕਰਨ ’ਤੇ ਜੁਰਮਾਨਾ ਵਸੂਲਦੇ ਹਨ। ਨਿਯਮਾਂ ਤਹਿਤ ਗਾਹਕਾਂ ਨੂੰ ਬੈਂਕ ਵੱਲੋਂ ਤੈਅ ਕੀਤੇ ਮਿਨੀਮਮ ਐਵਰੇਜ ਬੈਲੇਂਸ ਨੂੰ ਮੇਨਟੇਨ ਕਰਨਾ ਹੁੰਦਾ ਹੈ। ਜੇਕਰ ਕੋਈ ਗਾਹਕ ਆਪਣੇ ਬੈਂਕ ਖਾਤੇ ’ਚ ਮਿਨੀਮਮ ਐਵਰੇਜ ਬੈਲੇਂਸ ਨੂੰ ਮੇਨਟੇਨ ਨਹੀਂ ਰੱਖਦਾ ਹੈ ਤਾਂ ਬੈਂਕ ਇਸ ਲਈ ਜੁਰਮਾਨਾ ਵਸੂਲਦਾ ਹੈ। ਇਸੇ ਤਰ੍ਹਾਂ ਵੱਖ-ਵੱਖ ਬੈਂਕਾਂ ਨੇ ਆਪਣੇ ਗਾਹਕਾਂ ਤੋਂ ਮਿਨੀਮਮ ਬੈਲੇਂਸ ਨਾ ਹੋਣ ਦੀ ਵਜ੍ਹਾ ਨਾਲ 4 ਸਾਲਾਂ ’ਚ 26,100 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਹੈ।

ਵਿੱਤ ਮੰਤਰਾਲਾ ਨੇ ਦੱਸਿਆ ਕਿ ਐੱਚ. ਡੀ. ਐੱਫ. ਸੀ. ਬੈਂਕ, ਐਕਸਿਸ ਬੈਂਕ ਅਤੇ ਬੈਂਕ ਆਫ ਬੜੌਦਾ ਨੇ ਆਪਣੇ ਗਾਹਕਾਂ ਤੋਂ ਸਭ ਤੋਂ ਵੱਧ ਜੁਰਮਾਨਾ ਵਸੂਲਿਆ, ਜੋ ਆਪਣੇ ਬੈਂਕ ਖਾਤੇ ’ਚ ਮਿਨੀਮਮ ਬੈਲੇਂਸ ਮੇਨਟੇਨ ਕਰ ਪਾਉਣ ’ਚ ਸਫਲ ਨਹੀਂ ਹੋਏ। ਵਿੱਤ ਮੰਤਰਾਲਾ ਨੇ ਇਨ੍ਹਾਂ ਮਾਮਲਿਆਂ ਨਾਲ ਜੁੜਿਆ ਸਰਕਾਰੀ ਅਤੇ ਪ੍ਰਾਈਵੇਟ, ਦੋਵੇਂ ਤਰ੍ਹਾਂ ਦੇ ਬੈਂਕਾਂ ਦਾ ਡਾਟਾ ਸ਼ੇਅਰ ਕੀਤਾ ਹੈ। ਇਸ ’ਚ ਸਰਕਾਰੀ ਬੈਂਕਾਂ ਦਾ ਡਾਟਾ ਵਿੱਤੀ ਸਾਲ 2021-22 ਤੋਂ ਲੈ ਕੇ 2025-26 ਤੱਕ ਦਾ ਹੈ, ਜਦੋਂਕਿ ਪ੍ਰਾਈਵੇਟ ਬੈਂਕਾਂ ਦਾ ਡਾਟਾ ਵਿੱਤੀ ਸਾਲ 22-23 ਤੋਂ ਲੈ ਕੇ ਸਾਲ 25-26 ਤੱਕ ਦਾ ਹੈ।

ਮੰਤਰਾਲਾ ਦੇ ਡਾਟਾ ਅਨੁਸਾਰ, ਐੱਚ. ਡੀ. ਐੱਫ. ਸੀ. ਬੈਂਕ ਨੇ ਖਾਤਿਆਂ ’ਚ ਮਿਨੀਮਮ ਬੈਲੇਂਸ ਮੇਨਟੇਨ ਨਾ ਕਰਨ ਵਾਲੇ ਗਾਹਕਾਂ ਤੋਂ ਸਭ ਤੋਂ ਵੱਧ 5,670 ਕਰੋੜ ਰੁਪਏ, ਐਕਸਿਸ ਬੈਂਕ ਨੇ 3,787 ਕਰੋੜ ਰੁਪਏ ਅਤੇ ਬੈਂਕ ਆਫ ਬੜੌਦਾ ਨੇ ਲੱਗਭਗ 2,028 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ। ਇਸ ਲਿਸਟ ’ਚ ਚੌਥੇ ਨੰਬਰ ’ਤੇ ਪੰਜਾਬ ਨੈਸ਼ਨਲ ਬੈਂਕ ਹੈ, ਜਿਸ ਨੇ 1,896 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ। ਇੰਡੀਅਨ ਬੈਂਕ ਨੇ ਵਿੱਤੀ ਸਾਲ 2021-22 ਤੋਂ 2025-26 ਦੌਰਾਨ ਗਾਹਕਾਂ ਤੋਂ 1,777 ਕਰੋੜ ਰੁਪਏ ਦੀ ਪੈਨਲਟੀ ਵਸੂਲੀ।

12 ’ਚੋਂ 10 ਸਰਕਾਰੀ ਬੈਂਕ ਗਾਹਕਾਂ ਤੋਂ ਨਹੀਂ ਲੈਂਦੇ ਐੱਮ. ਏ. ਬੀ. ਨਾਲ ਜੁੜਿਆ ਜੁਰਮਾਨਾ
ਮੰਤਰੀ ਨੇ ਦੱਸਿਆ ਕਿ ਪਬਲਿਕ ਸੈਕਟਰ ਦੇ 12 ਬੈਂਕਾਂ ’ਚੋਂ 10 ਬੈਂਕਾਂ ਨੇ ਸੇਵਿੰਗਜ਼ ਅਕਾਊਂਟ ’ਚ ਐੱਮ. ਏ. ਬੀ. ਨਾ ਬਣਾਏ ਰੱਖਣ ’ਤੇ ਪੈਨਲਟੀ ਲੈਣਾ ਬੰਦ ਕਰ ਦਿੱਤਾ ਹੈ। ਬਾਕੀ 2 ਬੈਂਕਾਂ ਨੇ ਆਪਣੇ ਬੋਰਡ ਤੋਂ ਮਨਜ਼ੂਰ ਪਾਲਿਸੀ ਅਤੇ ਕਮਰਸ਼ੀਅਲ ਜ਼ਰੂਰਤਾਂ ਦੇ ਹਿਸਾਬ ਨਾਲ ਜੁਰਮਾਨੇ ਨੂੰ ਤਰਕਸੰਗਤ ਬਣਾਇਆ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ

ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ

ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ

Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ ਰੇਟ

Gold ਹੋ ਗਿਆ ਮਹਿੰਗਾ, Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ ਰੇਟ

ਆਨਲਾਈਨ ਫਰਾਡ ਦਾ ਵਧਿਆ ਨੈਟਵਰਕ, ਕ੍ਰੇਡਿਟ ਕਾਰਡ ਨਾਲ ਰਹੀ ਕਰੋੜਾਂ ਦੀ ਠੱਗੀ

ਆਨਲਾਈਨ ਫਰਾਡ ਦਾ ਵਧਿਆ ਨੈਟਵਰਕ, ਕ੍ਰੇਡਿਟ ਕਾਰਡ ਨਾਲ ਰਹੀ ਕਰੋੜਾਂ ਦੀ ਠੱਗੀ

ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ

ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ

DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼

DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼

ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ

ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ

ਫ਼ੋਨਪੇ ਦਾ ਮਾਲੀ ਸਾਲ 2025-26 ’ਚ ਮਾਲੀਆ ਵਧ ਕੇ 7,920 ਕਰੋੜ ਰੁਪਏ ’ਤੇ ਪਹੁੰਚਿਆ

ਫ਼ੋਨਪੇ ਦਾ ਮਾਲੀ ਸਾਲ 2025-26 ’ਚ ਮਾਲੀਆ ਵਧ ਕੇ 7,920 ਕਰੋੜ ਰੁਪਏ ’ਤੇ ਪਹੁੰਚਿਆ

ਮਾਰੂਤੀ ਸੁਜ਼ੂਕੀ ਨੇ ਮੌਜੂਦਾ ਵਿੱਤੀ ਸਾਲ 'ਚ 9 ਲੱਖ CNG ਵਾਹਨ ਵੇਚਣ ਦਾ ਰੱਖਿਆ ਟੀਚਾ

ਮਾਰੂਤੀ ਸੁਜ਼ੂਕੀ ਨੇ ਮੌਜੂਦਾ ਵਿੱਤੀ ਸਾਲ 'ਚ 9 ਲੱਖ CNG ਵਾਹਨ ਵੇਚਣ ਦਾ ਰੱਖਿਆ ਟੀਚਾ