Friday, July 18, 2025
BREAKING
ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ ਟੋਲ ਟੈਕਸ 'ਤੇ ਮਿਲੇਗੀ ਵੱਡੀ ਰਾਹਤ! ਇਹ ਹੈ ਸਰਕਾਰ ਦਾ ਨਵਾਂ ਪਲਾਨ ਵੱਡੀ ਖ਼ਬਰ ; ਬੰਦ ਹੋਣਗੀਆਂ ਸਰਹੱਦੀ ਚੌਕੀਆਂ ! Donald Trump ਕਰਨਗੇ ਪਾਕਿਸਤਾਨ ਦਾ ਦੌਰਾ! ਪਾਕਿ ਮੀਡੀਆ ਦਾ ਦਾਅਵਾ ਜਰਮਨੀ ਨੇ ਰੂਸੀ ਹੈਕਰਾਂ ਵਿਰੁੱਧ ਸ਼ੁਰੂ ਕੀਤਾ 'ਆਪ੍ਰੇਸ਼ਨ ਈਸਟਵੁੱਡ' ਸਲਮਾਨ ਖਾਨ ਨੇ ਦਰਸ਼ਕਾਂ ਨੂੰ ਕੀਤੀ ਸੋਨਾਕਸ਼ੀ ਸਿਨਹਾ ਦੀ ਫਿਲਮ 'ਨਿਕਿਤਾ ਰਾਏ' ਦੇਖਣ ਦੀ ਅਪੀਲ ਕਦੇ ਵੀ ਕੰਮ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਦਾ ਹੋਮਬਲੇ ਫਿਲਮਜ਼ : ਪ੍ਰਭਾਸ ਸਾਤਵਿਕ-ਚਿਰਾਗ ਜਾਪਾਨ ਓਪਨ ਵਿੱਚ ਹਾਰੇ ਭਾਰਤ ਦੀ ਅੰਡਰ-20 ਮਹਿਲਾ ਟੀਮ ਨੇ ਦੋਸਤਾਨਾ ਮੈਚ ਵਿੱਚ ਉਜ਼ਬੇਕਿਸਤਾਨ ਨੂੰ 4-1 ਨਾਲ ਹਰਾਇਆ ਪ੍ਰੋ ਲੀਗ ਵਿੱਚ ਮਾੜਾ ਪ੍ਰਦਰਸ਼ਨ ਭਾਰਤੀ ਟੀਮ ਲਈ ਚੇਤਾਵਨੀ ਹੈ: ਸ਼੍ਰੀਜੇਸ਼

ਪੰਜਾਬ

ਮਿਰਗੀ ਦੇ ਮਰੀਜ਼ਾਂ ਲਈ ਦਵਾਈ ਦੀ ਇਕ ਵੀ ਡੋਜ 'ਮਿਸ' ਕਰਨਾ ਖ਼ਤਰਨਾਕ : ਡਾ. ਗਗਨਦੀਪ ਸਿੰਘ

17 ਜੁਲਾਈ, 2025 05:29 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਨਵਾਂਸ਼ਹਿਰ ਦੇ ਇਕ ਹੋਟਲ ਵਿਖੇ ਡਾਕਟਰਾਂ ਦੀ ਦੂਜੀ ਸੀ.ਐੱਮ.ਈ. ਆਯੋਜਿਤ ਕੀਤੀ ਗਈ, ਜਿਸ ਵਿੱਚ ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ। 
 
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਸਮੇਤ ਡਾ. ਗਗਨਦੀਪ ਸਿੰਘ, ਡਾ. ਪਰਮਪ੍ਰੀਤ ਸਿੰਘ ਖਰਬੰਦਾ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਹਰੀਸ਼ ਕਿਰਪਾਲ ਸਮੇਤ ਹੋਰਨਾਂ ਮਹਿਮਾਨਾਂ ਦਾ ਗੁਲਦਸਤਾ ਭੇਟ ਕਰਕੇ ਸੁਆਗਤ ਕੀਤਾ ਗਿਆ। 
 
ਇਸ ਮੌਕੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਿਤ ਤੰਤੂ ਪ੍ਰਣਾਲੀ ਦਾ ਇੱਕ ਵਿਗਾੜ ਹੈ। ਇਹ ਪ੍ਰੋਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖਤਰਾ ਵੱਧ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਹੀ ਇਲਾਜ ਨਾਲ ਮਿਰਗੀ ਦੇ 70 ਫੀਸਦੀ ਮਰੀਜ਼ਾਂ ਦੀ ਤਿੰਨ ਤੋਂ ਪੰਜ ਸਾਲ ਤੱਕ ਦਵਾਈ ਬੰਦ ਹੋ ਜਾਂਦੀ ਹੈ।
 
ਇਸ ਮੌਕੇ ਪੀ.ਜੀ.ਆਈ., ਚੰਡੀਗੜ੍ਹ ਦੇ ਨਿਊਰੋਲੋਜੀ ਵਿਭਾਗ ਦੇ ਪ੍ਰੋਫੈਸਰ ਡਾ. ਪਰਮਪ੍ਰੀਤ ਸਿੰਘ ਖਰਬੰਦਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਮਿਰਗੀ ਦੀ ਬਿਮਾਰੀ ਦਿਮਾਗ ਵਿੱਚ ਟਿਊਮਰ ਦਾ ਹੋਣਾ, ਸਿਰ ਦੀ ਸੱਟ ਜਾਂ ਦਿਮਾਗੀ ਤਪਦਿਕ, ਦਿਮਾਗੀ ਤਣਾਅ, ਦਿਮਾਗੀ ਸੋਜਿਸ਼, ਦਿਮਾਗੀ ਲਹੂ ਨਾੜੀਆਂ ਦੇ ਨੁਕਸ, ਮੰਦਬੁੱਧੀ ਹੋਣਾ, ਦਿਮਾਗ ਵਿੱਚ ਲਾਗ ਦਾ ਹੋਣਾ, ਸ਼ਰਾਬ ਤੇ ਤੇਜ਼ ਦਵਾਈਆਂ ਕਾਰਨ ਵੀ ਹੋ ਸਕਦੀ ਹੈ। ਮਿਰਗੀ ਦੀ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ। ਇੱਕਦਮ ਬੇਹੋਸ਼ ਹੋ ਕੇ ਡਿੱਗਣਾ, ਸਰੀਰ ਆਕੜਣਾ, ਝਟਕੇਦਾਰ ਦੌਰੇ ਪੈਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦਲ ਪੈਣਾ, ਪਿਸ਼ਾਬ ਕੱਪੜਿਆਂ ਵਿਚ ਨਿਕਲਣਾ ਅਤੇ ਜੀਭ ਟੁੱਕੀ ਜਾਣਾ ਇਸ ਦੇ ਲੱਛਣਾਂ ਵਿਚ ਸ਼ਾਮਲ ਹਨ। ਮਿਰਗੀ ਦਾ ਦੌਰਾ ਪੈਣ ਦੀ ਹਾਲਤ ਦੌਰਾਨ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਮਰੀਜ਼ ਦੀ ਵਿਗੜ ਰਹੀ ਹਾਲਤ ਨੂੰ ਕਾਬੂ ਕਰਨਾ ਸੰਭਵ ਹੈ।
 
ਡਾ. ਖਰਬੰਦਾ ਨੇ ਇਹ ਵੀ ਕਿਹਾ ਕਿ ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਬਹੁਤ ਸਾਰੇ ਭਰਮ-ਮਿੱਥਾਂ ਅਤੇ ਗਲਤ ਧਾਰਨਾਵਾਂ ਹਨ, ਜਿਸਦੇ ਚੱਲਦਿਆਂ ਉਹ ਡਾਕਟਰੀ ਇਲਾਜ ਅੱਧ ਵਿਚਾਲੇ ਛੱਡ ਦਿੰਦੇ ਹਨ। ਅਜਿਹੇ ਵਿਚ ਇਹ ਬਿਮਾਰੀ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਇਲਾਜ ਪ੍ਰਬੰਧਨ ਨਾਲ ਮਿਰਗੀ ਤੋਂ ਪੀੜਤ ਵਿਅਕਤੀ ਆਮ ਲੋਕਾਂ ਦੀ ਤਰ੍ਹਾਂ ਆਪਣੀ ਜ਼ਿੰਦਗੀ ਬਤੀਤ ਕਰ ਸਕਦਾ ਹੈ।
 
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮਿਰਗੀ ਦੀ ਬਿਮਾਰੀ ਦੇ ਕੇਸਾਂ ਦੀ ਪਛਾਣ ਲਈ ਜ਼ਿਲ੍ਹੇ ਵਿੱਚ ਪਾਇਲਟ ਪ੍ਰੋਜੈਕਟ ਦੇ ਤੌਰ 'ਤੇ ਚੱਲ ਰਹੇ “ਸਟਾਪ ਐਪੀਲੈਪਸੀ ਪ੍ਰੋਜੈਕਟ” ਲਈ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਿੰਡਾਂ ਵਿੱਚ ਮਿਰਗੀ ਤੋਂ ਪੀੜਤ ਲੋਕਾਂ ਦੀ ਘਰ-ਘਰ ਜਾ ਕੇ ਪਛਾਣ ਕੀਤੀ ਜਾ ਰਹੀ ਹੈ ਅਤੇ ਇਸ ਪ੍ਰੋਜੈਕਟ’ ਤਹਿਤ ਮਿਰਗੀ ਦੇ ਸ਼ੱਕੀ ਲੋਕਾਂ ਦੀ ਪਛਾਣ ਹੋਣ ਉਪਰੰਤ ਇਸ ਬਿਮਾਰੀ ਦਾ ਬਿਹਤਰ ਪ੍ਰਬੰਧਨ ਕੀਤਾ ਜਾ ਰਿਹਾ ਹੈ।
 
ਇਸ ਮੌਕੇ ਹੋਰਨਾਂ ਤੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ
ਸਟਾਪ ਐਪੀਲੈਪਸੀ ਪ੍ਰੋਜੈਕਟ” ਦੇ ਰਿਸਰਚ ਐਸੋਸੀਏਟ ਡਾ. ਸਰਿਸ਼ਟੀ ਵਰਮਾ, ਕਲੀਨੀਕਲ ਰਿਸਰਚ ਟ੍ਰੇਨਿੰਗ ਫੈਲੋ ਉਤਪਲ ਗਗੋਈ ਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਅਫਸਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ

ਗੁਰਦਾਸਪੁਰ ਵਾਸੀਆਂ ਲਈ ਵੱਡੀ ਖ਼ਬਰ, ਮਿਲਣਗੀਆਂ ਨਵੀਆਂ ਸਹੂਲਤਾਂ

ਗੁਰਦਾਸਪੁਰ ਵਾਸੀਆਂ ਲਈ ਵੱਡੀ ਖ਼ਬਰ, ਮਿਲਣਗੀਆਂ ਨਵੀਆਂ ਸਹੂਲਤਾਂ

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਅਮਰੀਕਾ ਦਾ Visa ਦਿਵਾਉਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ 1 ਕਰੋੜ 40 ਲੱਖ ਰੁਪਏ

ਅਮਰੀਕਾ ਦਾ Visa ਦਿਵਾਉਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ 1 ਕਰੋੜ 40 ਲੱਖ ਰੁਪਏ

ਬਠਿੰਡਾ ਨੇ ਪੰਜਾਬ ਭਰ ਵਿਚੋਂ ਮਾਰੀ ਬਾਜ਼ੀ, ਕੇਂਦਰ ਨੇ ਕੀਤਾ ਵੱਡਾ ਐਲਾਨ

ਬਠਿੰਡਾ ਨੇ ਪੰਜਾਬ ਭਰ ਵਿਚੋਂ ਮਾਰੀ ਬਾਜ਼ੀ, ਕੇਂਦਰ ਨੇ ਕੀਤਾ ਵੱਡਾ ਐਲਾਨ