Friday, July 31, 2026
BREAKING
ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ ਸ਼ਾਂਤੀ ਦੀ ਪਹਿਲ ! ਟਰੰਪ ਨੇ ਹਮਾਸ ਅਤੇ ਇਜ਼ਰਾਇਲੀ ਫੌਜਾਂ ਨੂੰ ਲੈ ਕੇ ਕਰ'ਤਾ ਵੱਡਾ ਦਾਅਵਾ ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਪੰਜਾਬ

'ਮਿਸ਼ਨ ਚੜ੍ਹਦੀਕਲਾ' ਨੂੰ ਮਿਲਿਆ ਜਨ-ਜਨ ਦਾ ਸਾਥ: CM ਮਾਨ ਨੇ ਕਿਹਾ, 'ਵਿਸ਼ਵਾਸ ਤੇ ਹਿੰਮਤ ਨਾਲ ਪੰਜਾਬ ਵਧੇਗਾ ਅੱਗੇ

31 ਅਕਤੂਬਰ, 2025 06:51 PM

ਚੰਡੀਗੜ੍ਹ : ਪੰਜਾਬ ਨੂੰ ਇਕ ਵਾਰ ਫਿਰ ਖੁਸ਼ਹਾਲ ਅਤੇ 'ਰੰਗਲਾ ਪੰਜਾਬ' ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 'ਮਿਸ਼ਨ ਚੜ੍ਹਦੀਕਲਾ' ਨੂੰ ਸੂਬੇ ਦੇ ਲੋਕਾਂ ਅਤੇ ਦੁਨੀਆ ਭਰ ਦੇ ਸ਼ੁਭਚਿੰਤਕਾਂ ਵੱਲੋਂ ਜ਼ਬਰਦਸਤ ਸਮਰਥਨ ਮਿਲ ਰਿਹਾ ਹੈ। ਇਹ ਮਿਸ਼ਨ ਸਿਰਫ਼ ਇਕ ਸਰਕਾਰੀ ਪਹਿਲਕਦਮੀ ਨਹੀਂ, ਸਗੋਂ ਇਹ ਪੰਜਾਬ ਦੀ ਸਮੂਹਿਕ ਭਾਵਨਾ ਅਤੇ ਅਟੁੱਟ ਏਕਤਾ ਦਾ ਪ੍ਰਤੀਕ ਬਣ ਗਿਆ ਹੈ, ਜਿੱਥੇ ਹਰ ਨਾਗਰਿਕ ਸੂਬੇ ਦੇ ਭਵਿੱਖ ਲਈ ਆਪਣਾ ਯੋਗਦਾਨ ਪਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕੋਨੇ-ਕੋਨੇ ਤੋਂ ਆ ਰਹੇ ਇਸ ਆਰਥਿਕ ਸਹਿਯੋਗ ਲਈ ਦਾਨ ਦੇਣ ਵਾਲੇ ਹਰ ਨਾਗਰਿਕ ਪ੍ਰਤੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਹ ਦਾਨ ਸਿਰਫ਼ ਰਾਸ਼ੀ ਨਹੀਂ ਸਗੋਂ ਇਹ ਪੰਜਾਬ ਦੇ ਸੁਨਹਿਰੀ ਭਵਿੱਖ ਅਤੇ ਉਸਦੀ ਤਰੱਕੀ 'ਤੇ ਲੋਕਾਂ ਦਾ ਵਿਸ਼ਵਾਸ ਹੈ। ਮੁੱਖ ਮੰਤਰੀ ਮਾਨ ਨੇ ਦ੍ਰਿੜਤਾ ਨਾਲ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਹੁਣ ਹੋਰ ਵੀ ਤੇਜ਼ੀ ਨਾਲ ਅੱਗੇ ਵਧੇਗਾ ਅਤੇ ਅਸੀਂ ਸਾਰੇ ਮਿਲ ਕੇ ਇਸਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ।

 

ਇਸ ਪਹਿਲਕਦਮੀ ਵਿਚ ਲੋਕਾਂ ਦੀ ਸਰਗਰਮ ਅਤੇ ਉਤਸ਼ਾਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਪੰਜਾਬ ਦੀ ਜਨਤਾ ਅੱਜ ਜਾਗਰੂਕ ਅਤੇ ਸੁਚੇਤ ਹੈ। ਉਹ ਸਮਝਦੇ ਹਨ ਕਿ ਉਨ੍ਹਾਂ ਦੇ ਸਹਿਯੋਗ ਨਾਲ ਹੀ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਸਕਦੀ ਹੈ। ਉਹ ਕਿਸੇ ਵੀ ਆਫ਼ਤ ਜਾਂ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਸਰਕਾਰ ਦੀਆਂ ਕੋਸ਼ਿਸ਼ਾਂ ਵਿਚ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਇੰਨੀ ਵੱਡੀ ਗਿਣਤੀ ਵਿਚ ਦਾਨ ਦਾ ਆਉਣਾ ਇਹ ਵੀ ਸਾਬਤ ਕਰਦਾ ਹੈ ਕਿ ਲੋਕਾਂ ਨੂੰ ਵਰਤਮਾਨ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਤੇ ਅਟੁੱਟ ਭਰੋਸਾ ਹੈ। ਇਸੇ ਵਿਸ਼ਵਾਸ ਦੀ ਇਕ ਮਜ਼ਬੂਤ ਮਿਸਾਲ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੇਸ਼ ਕੀਤੀ, ਜਿਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਵੱਖ-ਵੱਖ ਦਾਨੀਆਂ ਤੋਂ ਇਕੱਠੀ ਕੀਤੀ ਗਈ ₹5,652,759 (ਪੰਜਾਹ ਲੱਖ ਬਾਸਠ ਹਜ਼ਾਰ ਸੱਤ ਸੌ ਉਨੱਤਰ ਰੁਪਏ) ਦੀ ਇਕ ਵੱਡੀ ਰਾਸ਼ੀ ਮੁੱਖ ਮੰਤਰੀ ਨੂੰ ਸੌਂਪੀ। ਉੱਥੇ ਹੀ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨਿਵਾਸੀਆਂ ਦਾ ਜਜ਼ਬਾ ਵੀ ਬੇਹੱਦ ਸ਼ਲਾਘਾਯੋਗ ਰਿਹਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਜਾਗਰੂਕ ਲੋਕਾਂ ਦੁਆਰਾ ਇਕੱਤਰ ਕੀਤੀ ਗਈ ₹2,881,123 (ਅੱਠਾਈ ਲੱਖ ਇਕਿਆਸੀ ਹਜ਼ਾਰ ਇੱਕ ਸੌ ਤੇਈ ਰੁਪਏ) ਦੀ ਰਾਸ਼ੀ ਮੁੱਖ ਮੰਤਰੀ ਮਾਨ ਨੂੰ ਭੇਟ ਕੀਤੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਕਾਰਜਾਂ ਅਤੇ 'ਮਿਸ਼ਨ ਚੜ੍ਹਦੀਕਲਾ' ਤਹਿਤ ₹1,248,257 (ਬਾਰ੍ਹਾਂ ਲੱਖ ਅਠਤਾਲੀ ਹਜ਼ਾਰ ਦੋ ਸੌ ਸਤਵੰਜਾ ਰੁਪਏ) ਦੀ ਰਾਸ਼ੀ ਸੌਂਪੀ।

 

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਦਾਨੀਆਂ ਅਤੇ ਸ਼ੁਭਚਿੰਤਕਾਂ ਨੇ ਮੁਸ਼ਕਿਲ ਸਮੇਂ ਵਿਚ ਦਿਲ ਖੋਲ੍ਹ ਕੇ ਸਹਾਇਤਾ ਕੀਤੀ ਹੈ, ਜਿਸਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਲੋੜਵੰਦਾਂ ਦੀ ਮਦਦ ਵਿਚ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੁਹਰਾਇਆ ਕਿ ਦਾਨ ਵਿਚ ਆਈ ਇਕ-ਇਕ ਪਾਈ ਦੀ ਵਰਤੋਂ ਸਿਰਫ਼ ਵਿਕਾਸ ਅਤੇ ਰਾਹਤ ਕਾਰਜਾਂ ਵਿਚ ਪੂਰੀ ਇਮਾਨਦਾਰੀ ਨਾਲ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ 'ਮਿਸ਼ਨ ਚੜ੍ਹਦੀਕਲਾ' ਦੇ ਮਾਧਿਅਮ ਨਾਲ ਇਕ ਮਜ਼ਬੂਤ ਅਤੇ ਸੁਰੱਖਿਅਤ ਪੰਜਾਬ ਦੀ ਨੀਂਹ ਰੱਖ ਰਹੀ ਹੈ, ਜਿਸਦੀ ਜਾਣਕਾਰੀ ਜਨਤਾ [https://rangla.punjab.gov.in/](https://rangla.punjab.gov.in/) 'ਤੇ ਦੇਖ ਸਕਦੀ ਹੈ। ਪੰਜਾਬ ਸਰਕਾਰ ਅਤੇ ਜਨਤਾ ਦੇ ਵਿਚਕਾਰ ਬਣੇ ਇਸ ਮਜ਼ਬੂਤ, ਵਿਸ਼ਵਾਸ ਭਰੇ ਰਿਸ਼ਤੇ ਨੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰ ਦਿੱਤੀ ਹੈ। ਇਹ ਸਿਰਫ਼ ਇਕ ਰਾਹਤ ਫੰਡ ਨਹੀਂ ਹੈ, ਸਗੋਂ ਇਹ ਪੰਜਾਬ ਦੀ ਏਕਤਾ ਅਤੇ ਗੌਰਵ ਦੀ ਕਹਾਣੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਜਨਤਾ ਦੇ ਸਹਿਯੋਗ ਨਾਲ, ਇਹ ਯਕੀਨੀ ਹੈ ਕਿ 'ਰੰਗਲਾ ਪੰਜਾਬ' ਦਾ ਸੁਪਨਾ ਜਲਦ ਹੀ ਜ਼ਮੀਨ 'ਤੇ ਉੱਤਰੇਗਾ ਅਤੇ "ਪੰਜਾਬ ਵਧੇਗਾ ਅੱਗੇ, ਹਰ ਹਾਲ ਵਿੱਚ!"

 

Have something to say? Post your comment

ਅਤੇ ਪੰਜਾਬ ਖਬਰਾਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ