Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

03 ਅਗਸਤ, 2026 07:37 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤੇ (DA) ਸਬੰਧੀ ਆਏ ਅਹਿਮ ਫ਼ੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਢਿੱਲੋਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਸਰਕਾਰ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਲਾਜ਼ਮਾਂ ਦਾ ਰੋਕਿਆ ਹੋਇਆ ਡੀਏ ਜਾਰੀ ਕਰਨ ਦੇ ਦਿੱਤੇ ਹੁਕਮ 'ਆਪ' ਸਰਕਾਰ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਬਣਦੇ ਹੱਕਾਂ 'ਤੇ ਡਾਕਾ ਮਾਰਦੀ ਆ ਰਹੀ ਹੈ। 'ਆਪ' ਸਰਕਾਰ ਦੇ ਦੋਹਰੇ ਚਿਹਰੇ 'ਤੇ ਨਿਸ਼ਾਨਾ ਸਾਧਦਿਆਂ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਅਤੇ ਗਾਰੰਟੀਆਂ ਕੀਤੀਆਂ ਸਨ। ਸਰਕਾਰ ਬਣਨ ਤੋਂ ਬਾਅਦ ਜਦੋਂ ਭਗਵੰਤ ਮਾਨ ਪਹਿਲੀ ਵਾਰ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਪਹੁੰਚੇ ਤਾਂ ਮੁਲਾਜ਼ਮਾਂ ਨੇ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਸੀ ਪਰ ਅੱਜ ਹਕੀਕਤ ਇਹ ਹੈ ਕਿ ਉਹੀ ਸਰਕਾਰ ਆਪਣੇ ਉਨ੍ਹਾਂ ਹੀ ਮੁਲਾਜ਼ਮਾਂ ਦੇ ਹੱਕਾਂ ਨੂੰ ਦਬਾ ਕੇ ਬੈਠੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਹਨ ਕਿ ਸਰਕਾਰ ਹੁਣ ਅਦਾਲਤਾਂ ਦੇ ਹੁਕਮਾਂ ਦੀ ਵੀ ਪਰਵਾਹ ਨਹੀਂ ਕਰ ਰਹੀ।

ਕੇਂਦਰ ਦੀਆਂ ਨੀਤੀਆਂ 'ਆਪ' ਸਰਕਾਰ ਨਾਲੋਂ ਕਈ ਗੁਣਾ ਬਿਹਤਰ

ਕੇਵਲ ਸਿੰਘ ਢਿੱਲੋਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਤੁਲਨਾ ਕਰਦਿਆਂ ਕਿਹਾ ਕਿ ਅੱਜ ਪੰਜਾਬ ਦਾ ਹਰ ਮੁਲਾਜ਼ਮ ਇਹ ਮੰਨ ਰਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਤੇ ਵੱਧ ਮੁਲਾਜ਼ਮ-ਪੱਖੀ ਹਨ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫੀਸਦੀ ਡੀਏ ਦੇ ਰਹੀ ਹੈ, ਜਦਕਿ ਪੰਜਾਬ ਦੀ 'ਆਪ' ਸਰਕਾਰ 42 ਫੀਸਦੀ ਡੀਏ ਦੇਣ ਤੋਂ ਵੀ ਭੱਜ ਰਹੀ ਹੈ। ਇਹ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਆਮ ਆਦਮੀ ਪਾਰਟੀ ਦੇ ਝੂਠੇ ਪ੍ਰਚਾਰ ਅਤੇ ਜ਼ਮੀਨੀ ਹਕੀਕਤ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ। 

ਮੁਲਾਜ਼ਮ ਝੂਠੀਆਂ ਗਾਰੰਟੀਆਂ ਪਛਾਣ ਕੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ

ਸੂਬਾ ਪ੍ਰਧਾਨ ਢਿੱਲੋਂ ਨੇ ਸਪੱਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਤੋਂ ਹੀ ਮੁਲਾਜ਼ਮਾਂ ਦੇ ਹਿੱਤਾਂ ਦੀ ਪਹਿਰੇਦਾਰ ਰਹੀ ਹੈ ਅਤੇ ਕੇਂਦਰ ਸਰਕਾਰ ਨੇ ਹਮੇਸ਼ਾ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਵਰਗ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਖੋਖਲੀਆਂ ਗਾਰੰਟੀਆਂ ਦਾ ਸੱਚ ਪਛਾਣਨ ਅਤੇ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ ਤਾਂ ਜੋ ਸੂਬੇ ਵਿਚ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਸਮੇਂ ਸਿਰ ਮਿਲ ਸਕਣ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ