Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਮੁਲਾਜ਼ਮਾਂ ਲਈ ਰਾਹਤ ਭਰੀ ਖਬਰ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

11 ਅਗਸਤ, 2025 09:03 PM

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲੀ ਕਰਮਚਾਰੀਆਂ ਨੂੰ ਆਪਣੀ ਹੜਤਾਲ ਖ਼ਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ ਨੂੰ ਮੁੱਖ ਰੱਖਦਿਆਂ ਤੁਰੰਤ ਕੰਮ 'ਤੇ ਵਾਪਸ ਪਰਤਣ ਦੀ ਅਪੀਲ ਕੀਤੀ। ਬਿਜਲੀ ਮੰਤਰੀ ਨੇ ਕਿਹਾ ਕਿ ਘਰਾਂ, ਖੇਤੀਬਾੜੀ ਅਤੇ ਉਦਯੋਗਿਕ ਖੇਤਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਇਸ ਲਈ ਹੜਤਾਲੀ ਕਰਮਚਾਰੀਆਂ ਨੂੰ ਤੁਰੰਤ ਡਿਊਟੀਆਂ 'ਤੇ ਵਾਪਸ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੀਆਂ ਹੜਤਾਲਾਂ ਕਾਰਨ ਲੱਖਾਂ ਖਪਤਕਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਮਸਲਿਆਂ ਨੂੰ ਇਮਾਨਦਾਰੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ।

ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੀਤੀਆਂ ਕੋਸ਼ਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ 10 ਅਗਸਤ 2025 ਨੂੰ ਸਥਾਨਕ ਪੰਜਾਬ ਭਵਨ ਵਿਖੇ ਪੀ.ਐੱਸ.ਪੀ.ਸੀ.ਐੱਲ. ਪ੍ਰਸ਼ਾਸਨ ਅਤੇ ਪਾਵਰਕਾਮ ਕਰਮਚਾਰੀ ਸਾਂਝੇ ਮੰਚ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਨੁਮਾਇੰਦਿਆਂ ਦਰਮਿਆਨ ਇਕ ਅਹਿਮ ਮੀਟਿੰਗ ਬੁਲਾਈ ਗਈ, ਜਿਸਦੀ ਪ੍ਰਧਾਨਗੀ ਉਨ੍ਹਾਂ ਅਤੇ ਵਿੱਤ ਮੰਤਰੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਸੀ। ਇਸ ਮੀਟਿੰਗ ਦੌਰਾਨ, ਪੀ.ਐੱਸ.ਪੀ.ਸੀ.ਐੱਲ. ਪ੍ਰਸ਼ਾਸਨ ਨੇ ਕਰਮਚਾਰੀਆਂ ਵੱਲੋਂ ਰੱਖੀਆਂ ਲਗਭਗ ਸਾਰੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਸੀ।

ਈ.ਟੀ.ਓ. ਨੇ ਕਿਹਾ ਕਿ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਵਿਚ ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ ਮੌਜੂਦਾ ਖਾਲੀ ਅਸਾਮੀਆਂ ਨੂੰ ਭਰਨਾ, ਐਕਸ-ਗ੍ਰੇਸ਼ੀਆ ਰਕਮ ਵਿਚ ਵਾਧਾ ਕਰਨਾ, ਅੰਤਿਮ ਫੈਸਲੇ ਤੱਕ ਤਰਸਯੋਗ ਮਾਮਲਿਆਂ ਵਿਚ ਰਿਕਵਰੀ ਨੂੰ ਰੋਕਣਾ, ਕਰਮਚਾਰੀਆਂ ਲਈ ਕੈਸ਼ਲੈੱਸ ਡਾਕਟਰੀ ਸਹੂਲਤਾਂ ਦੀ ਵਿਵਸਥਾ ਕਰਨਾ, ਲੰਬਿਤ ਭੱਤੇ ਜਾਰੀ ਕਰਨਾ, ਗਰਿੱਡ ਸਬ ਸਟੇਸ਼ਨ ਸਟਾਫ਼ ਦੇ ਓਵਰਟਾਈਮ ਭੁਗਤਾਨ ਸਬੰਧੀ ਬਕਾਏ ਜਾਰੀ ਕਰਨਾ ਅਤੇ ਪੈਨਸ਼ਨ ਵਿਚ ਸੋਧ ਸਬੰਧੀ ਕੁਝ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਪੀ.ਐੱਸ.ਪੀ.ਸੀ.ਐੱਲ. ਦੀਆਂ ਇਮਾਰਤਾਂ ਦੀ ਮੁਰੰਮਤ ਅਤੇ ਰੱਖ-ਰਖਾਅ ਵੱਲ ਵਿਸ਼ੇਸ਼ ਧਿਆਨ ਦੇਣ ਦਾ ਵਾਅਦਾ ਵੀ ਕੀਤਾ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਜ਼ਿਆਦਾਤਰ ਮੰਗਾਂ ਦਾ ਹੱਲ ਹੋ ਜਾਣ ਨਾਲ ਹੁਣ ਕਰਮਚਾਰੀਆਂ ਲਈ ਹੜਤਾਲ ਜਾਰੀ ਰੱਖਣਾ ਵਾਜਬ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹਮੇਸ਼ਾ ਸੁਹਿਰਦਤਾ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਹੜਤਾਲ ਛੱਡ ਕੇ ਜਨਤਕ ਭਲਾਈ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ, ਕੁਸ਼ਲ ਅਤੇ ਖਪਤਕਾਰ-ਅਨੁਕੂਲ ਬਣਾਉਣ ਲਈ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਏਕਤਾ ਬੇਹੱਦ ਜ਼ਰੂਰੀ ਹੈ। ਬਿਜਲੀ ਮੰਤਰੀ ਨੇ ਆਸ ਪ੍ਰਗਟਾਈ ਕਿ ਹੜਤਾਲ ਕਰ ਰਹੇ ਕਰਮਚਾਰੀ ਸਰਕਾਰ ਦੀ ਸਦਭਾਵਨਾ ਭਰੀ ਪਹਿਲ ਪ੍ਰਤੀ ਸਕਾਰਾਤਮਕ ਹੁੰਗਾਰਾ ਭਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਜ਼ਿਆਦਾਤਰ ਜਾਇਜ਼ ਮੰਗਾਂ ਨੂੰ ਮੰਨਣ ਨਾਲ, ਉਨ੍ਹਾਂ ਨੂੰ ਉਮੀਦ ਹੈ ਕਿ ਕਰਮਚਾਰੀ ਹੜਤਾਲ ਖਤਮ ਕਰਕੇ ਅਤੇ ਬਿਨਾਂ ਕਿਸੇ ਦੇਰੀ ਤੋਂ ਆਪਣੀਆਂ ਡਿਊਟੀਆਂ ‘ਤੇ ਵਾਪਸ ਪਰਤਣਗੇ। ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਕਰਮਚਾਰੀਆਂ ਵੱਲੋਂ ਵਾਪਸ ਡਿਊਟੀਆਂ ਸੰਭਾਲਣ ਨਾਲ ਨਾ ਸਿਰਫ਼ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ ਬਲਕਿ ਕਰਮਚਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਆਪਸੀ ਵਿਸ਼ਵਾਸ ਵੀ ਮਜ਼ਬੂਤ ਹੋਵੇਗਾ, ਜਿਸ ਨਾਲ ਪੰਜਾਬ ਦੇ ਬਿਜਲੀ ਖੇਤਰ ਵਿੱਚ ਪ੍ਰਗਤੀ ਦਾ ਰਾਹ ਪੱਧਰਾ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ