Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਪੰਜਾਬ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

20 ਅਗਸਤ, 2026 07:15 PM

ਚੰਡੀਗੜ੍ਹ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਫ ਸਪਿੱਨਰ ਅਤੇ ਭਾਜਪਾ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜਸਥਾਨ ਵਾਲੇ ਵੀਡੀਓ ਤੋਂ ਬਾਅਦ ਇਕ ਵਾਰ ਫਿਰ ਸਕੂਲ ਦੇ ਪਖ਼ਾਨਿਆਂ ਦੀ ਵੀਡੀਓ ਸਾਂਝੀ ਕਰਕੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ ਹੈ। ਹਰਭਜਨ ਸਿੰਘ ਨੇ ਹੁਣ ਆਪਣੇ ਐਕਸ 'ਤੇ ਫਤਿਹਗੜ੍ਹ ਸਾਹਿਬ ਦੇ ਪਿੰਡ ਜਲਹਣ ਦੇ ਇਕ ਸਰਕਾਰੀ ਸਕੂਲ ਦੇ ਪਖ਼ਾਨਿਆਂ ਦੀ ਮਾੜੀ ਹਾਲਤ ਬਿਆਨ ਕਰਦੀ ਵੀਡੀਓ ਸਾਂਝੀ ਕੀਤੀ ਹੈ। ਪੋਸਟ ਨੂੰ ਸਾਂਝਾ ਕਰਦਿਆਂ ਹਰਭਜਨ ਸਿੰਘ ਨੇ ਲਿਖਿਆ ਕਿ ਸੱਚ ਨਾ ਬੋਲੇ, ਨਹੀਂ ਤਾਂ ਤੁਹਾਨੂੰ ਵੀ ਪੇਡ ਟਰੋਲ ਕਹਿ ਦਿੱਤਾ ਜਾਵੇਗਾ। ਹਰਭਜਨ ਸਿੰਘ ਵਲੋਂ ਸਾਂਝੀ ਕੀਤੀ ਗਈ ਇਕ ਵੀਡੀਓ 'ਚ ਇਕ ਐੱਨ. ਜੀ. ਓ. ਕਾਰਕੁੰਨ ਇਹ ਦੱਸ ਰਿਹਾ ਹੈ ਕਿ ਕੁੜੀਆਂ ਦੇ ਪਖਾਨੇ 'ਚ ਨਾ ਤਾਂ ਛੱਤ ਹੈ ਅਤੇ ਨਾ ਹੀ ਪਾਣੀ ਦਾ ਢੁੱਕਵਾਂ ਪ੍ਰਬੰਧ ਹੈ।

ਕਾਰਕੁੰਨ ਨੇ ਕਿਹਾ ਕਿ ਭਾਰੀ ਗਰਮੀ ਅਤੇ ਹੁੰਮਸ ਦੌਰਾਨ ਪਾਣੀ ਦੀ ਘਾਟ ਕਾਰਨ ਵਿਦਿਆਰਥਣਾਂ ਨੂੰ ਸਕੂਲ ਸਮੇਂ ਦੌਰਾਨ ਪਾਣੀ ਪੀਣ ਤੋਂ ਗੁਰੇਜ਼ ਕਰਨਾ ਪੈਂਦਾ ਹੈ, ਤਾਂ ਜੋ ਉਨ੍ਹਾਂ ਨੂੰ ਬਦਬੂਦਾਰ ਪਖ਼ਾਨਿਆਂ ਦੀ ਵਰਤੋਂ ਨਾ ਕਰਨੀ ਪਵੇ। ਹਾਲਾਂਕਿ ਸੋਸ਼ਲ ਮੀਡੀਆ ਹੈਂਡਲਰਾਂ ਵਲੋਂ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਦਾਅਵਾ ਕੀਤਾ ਗਿਆ ਕਿ ਇਹ ਵੀਡੀਓ 2018 ਦੀ ਬਣਾਈ ਗਈ ਹੈ। ਜਿਹੜੀ ਦੂਜੀ ਵੀਡੀਓ ਹਰਭਜਨ ਸਿੰਘ ਵਲੋਂ ਸਾਂਝੀ ਕੀਤੀ ਗਈ, ਉਸ 'ਚ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਦੇ ਵਾਸੀਆਂ ਵਲੋਂ ਗਿੱਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੂੰ ਨਸ਼ਿਆਂ ਦੇ ਮਾਮਲੇ 'ਚ ਘੇਰਿਆ ਗਿਆ ਸੀ।

ਦੱਸਣਯੋਗ ਹੈ ਕਿ ਹਰਭਜਨ ਸਿੰਘ ਦੀਆਂ ਇਹ ਦੋ ਤਾਜ਼ਾ ਪੋਸਟਾਂ ਉਸ ਸਮੇਂ ਆਈਆਂ ਸਨ, ਜਦੋਂ ਉਨ੍ਹਾਂ ਵਲੋਂ ਪਹਿਲਾਂ ਸਾਂਝੀ ਕੀਤੀ ਗਈ ਇਕ ਵੀਡੀਓ 'ਚ 2 ਵਿਅਕਤੀ ਨਸ਼ੇ ਦੀ ਹਾਲਤ 'ਚ ਦਿਖਾਈ ਗਏ ਸਨ ਅਤੇ ਉਨ੍ਹਾਂ ਨੂੰ ਪੰਜਾਬ 'ਚ ਜ਼ੌਂਬੀ ਡਰੱਗ ਸੰਕਟ ਦੀ ਉਦਾਹਰਣ ਵਜੋਂ ਪੇਸ਼ ਕੀਤਾ ਸੀ। ਪੰਜਾਬ ਪੁਲਸ ਨੇ ਬਾਅਦ 'ਚ ਸਪੱਸ਼ਟ ਕੀਤਾ ਸੀ ਕਿ ਇਹ ਵੀਡੀਓ ਅਸਲ 'ਚ ਰਾਜਸਥਾਨ ਦੇ ਸ੍ਰੀ ਗੰਗਾਨਗਰ 'ਚ ਰਿਕਾਰਡ ਕੀਤੀ ਗਈ ਹੈ ਅਤੇ ਇਸ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਸੀ। ਹਾਲਾਂਕਿ ਬਾਅਦ 'ਚ ਹਰਭਜਨ ਸਿੰਘ ਨੇ ਕਿਹਾ ਸੀ ਕਿ ਜੇਕਰ ਇਹ ਰਾਜਸਥਾਨ ਦੀ ਵੀ ਵੀਡੀਓ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਪੰਜਾਬ 'ਚ ਨਸ਼ੇ ਦਾ ਕੋਹੜ ਮੌਜੂਦ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...