Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਖੇਡ

ਮੁੰਬਈ ਦਾ ਸਾਹਮਣਾ ਅੱਜ ਚੇਨਈ ਨਾਲ, ਜਾਣੋ ਕਿਸ ਟੀਮ ਦਾ ਪਲੜਾ ਹੈ ਭਾਰੀ

20 ਅਪ੍ਰੈਲ, 2025 04:44 PM

ਮੁੰਬਈ : ਚੇਨਈ ਸੁਪਰ ਕਿੰਗਜ਼ ਦੀ ਖਰਾਬ ਲੈਅ ਇੰਡੀਅਨ ਪ੍ਰੀਮੀਅਰ ਲੀਗ ਦੇ ‘ਕਲਾਸਿਕੋ’ ਦੀ ਚਮਕ ਨੂੰ ਘੱਟ ਕਰ ਸਕਦੀ ਹੈ ਪਰ ਮੁੰਬਈ ਇੰਡੀਅਨਜ਼ ਲਈ ਐਤਵਾਰ ਨੂੰ ਇੱਥੇ ਆਪਣੀ ਜਿੱਤ ਦੀ ਲੈਅ ਬਰਕਰਾਰ ਰੱਖਣ ਲਈ ਰਣਨੀਤੀ ਬਦਲਣ ਦੀ ਚੁਣੌਤੀ ਹੋਵੇਗੀ। ਮੁੰਬਈ ਨੇ ਸ਼ੁਰੂਆਤੀ ਮੈਚਾਂ ਦੀ ਨਿਰਾਸ਼ਾ ਨੂੰ ਪਿੱਛੇ ਛੱਡਦੇ ਹੋਏ ਆਪਣੇ ਪਿਛਲੇ 2 ਮੈਚਾਂ ’ਚ ਦਿੱਲੀ ਕੈਪੀਟਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਨੂੰ ਹਰਾ ਕੇ ਚੰਗੀ ਵਾਪਸੀ ਕੀਤੀ ਹੈ। ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਟੀਮ ਸੂਚੀ ’ਚ 7ਵੇਂ ਸਥਾਨ ’ਤੇ ਹੈ ਅਤੇ ਉਹ ਮੌਜੂਦਾ ਸੈਸ਼ਨ ’ਚ ਜਿੱਤ ਦੀ ਹੈਟ੍ਰਿਕ ਲਾਉਣ ਦੇ ਨਾਲ ਸੈਸ਼ਨ ਦੇ ਆਪਣੇ ਪਹਿਲੇ ਮੈਚ ’ਚ ਇਸ ਟੀਮ ਤੋਂ ਮਿਲੀ ਹਾਰ ਦਾ ਬਦਲਾ ਲੈਣਾ ਚਾਹੇਗੀ।

ਮੁੰਬਈ ਇੰਡੀਅਨਜ਼ ਨੇ ਆਪਣੇ ਪਿਛਲੇ ਮੈਚ ’ਚ ਸ਼ਾਨਦਾਰ ਗੇਂਦਬਾਜ਼ੀ ਨਾਲ ਸਨਰਾਈਜ਼ਰਜ਼ ਹੈਦਰਾਬਾਦ ਦੀ ਹਮਲਾਵਰ ਬੱਲੇਬਾਜ਼ੀ ਨੂੰ ਵੱਡਾ ਸਕੋਰ ਖੜ੍ਹਾ ਕਰਨ ਦਾ ਮੌਕਾ ਨਹੀਂ ਦਿੱਤਾ। ਟੀਮ ਨੇ ਇਸ ਤੋਂ ਬਾਅਦ ਆਸਾਨੀ ਨਾਲ ਜਿੱਤ ਲਈ ਮਿਲੀਆਂ 163 ਦੌੜਾਂ ਦੇ ਟੀਚੇ ਨੂੰ 6 ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ ਲਿਆ ਸੀ। ਉਸ ਮੈਚ ’ਚ ਪਿੱਚ ਨਾਲ ਸਪਿਨਰਾਂ ਨੂੰ ਕਾਫੀ ਮਦਦ ਮਿਲੀ ਸੀ ਪਰ ਚੇਨਈ ਸੁਪਰ ਕਿੰਗਜ਼ ਖਿਲਾਫ ਸਪਿਨਰਾਂ ਦੀ ਮਦਦਗਾਰ ਪਿੱਚ ’ਤੇ ਖੇਡਣਾ ਟੀਮ ਲਈ ਜੋਖਿਮ ਭਰਿਆ ਹੋ ਸਕਦਾ ਹੈ। ਚੇਨਈ ਕੋਲ ਸ਼ਾਨਦਾਰ ਲੈਅ ’ਚ ਚੱਲ ਰਹੇ ਖੱਬੇ ਹੱਥ ਦੇ ਸਪਿਨਰ ਨੂਰ ਅਹਿਮਦ ਤੋਂ ਇਲਾਵਾ ਤਜਰਬੇਕਾਰ ਰਵਿੰਦਰ ਜਡੇਜਾ ਅਤੇ ਰਵੀਚੰਦਰਨ ਅਸ਼ਵਿਨ ਦਾ ਵੀ ਬਦਲ ਹੈ।

ਰੋਹਿਤ ਸ਼ਰਮਾ ਨੇ ਅਜੇ ਤੱਕ ਵੱਡਾ ਸਕੋਰ ਨਹੀਂ ਬਣਾਇਆ ਹੈ ਪਰ ਸਨਰਾਈਜ਼ਰਜ਼ ਖਿਲਾਫ ਉਨ੍ਹਾਂ ਦੀ ਤੇਜ਼ ਸ਼ੁਰੂਆਤ ਨੇ ਟੀਮ ਨੂੰ ਬਿਨਾਂ ਕਿਸੇ ਦਬਾਅ ਦੇ ਟੀਚੇ ਦਾ ਪਿੱਛਾ ਕਰਨ ਦੀ ਆਜ਼ਾਦੀ ਦਿੱਤੀ। ਤਜਰਬੇਕਾਰ ਜਸਪ੍ਰੀਤ ਬੁਮਰਾਹ ਦੀ ਵਾਪਸੀ ਨਾਲ ਮੁੰਬਈ ਦੀ ਗੇਂਦਬਾਜ਼ੀ ਮਜ਼ਬੂਤ ਹੋਈ ਹੈ। ਟਰੇਂਟ ਬੋਲਟ ਵੀ ਆਪਣੇ ਪੁਰਾਣੇ ਅੰਦਾਜ਼ ’ਚ ਦਿਸ ਰਹੇ ਹਨ।ਹਾਰਦਿਕ ਨੇ ਗੇਂਦਬਾਜ਼ ਅਤੇ ਬੱਲੇਬਾਜ਼ ਦੇ ਰੂਪ ’ਚ ਆਪਣੀ ਭੂਮਿਕਾ ਚੰਗੀ ਤਰ੍ਹਾਂ ਨਿਭਾਈ ਹੈ ਪਰ ਆਖਰੀ ਓਵਰਾਂ ’ਚ ਹਮਲਾਵਰ ਬੱਲੇਬਾਜ਼ੀ ਲਈ ਉਹ ਨਮਨ ਧੀਰ ’ਤੇ ਨਿਰਭਰ ਰਹਿਣਗੇ। ਕਰਨ ਸ਼ਰਮਾ ਨੂੰ ਪਿਛਲੇ ਮੈਚ ’ਚ ਫੀਲਡਿੰਗ ਦੌਰਾਨ ਉਂਗਲ ’ਚ ਸੱਟ ਲੱਗ ਗਈ ਸੀ ਅਤੇ ਉਸ ਦਾ ਜ਼ਖਮੀ ਹੋਣਾ ਚਿੰਤਾ ਦਾ ਵਿਸ਼ਾ ਹੈ।

ਚੇਨਈ ਨੇ ਪਿਛਲੇ ਮੈਚ ’ਚ ਲਖਨਊ ਸੁਪਰ ਜਾਇੰਟਸ ਖਿਲਾਫ 5 ਵਿਕਟਾਂ ਦੀ ਜਿੱਤ ਨਾਲ ਲਗਾਤਾਰ 5 ਹਾਰ ਦੇ ਸਿਲਸਿਲੇ ਨੂੰ ਖਤਮ ਕੀਤਾ ਪਰ ਬੱਲੇਬਾਜ਼ੀ ਉਨ੍ਹਾਂ ਦੀ ਕਮਜ਼ੋਰ ਕੜੀ ਬਣੀ ਹੋਈ ਹੈ। ਨਿਯਮਿਤ ਕਪਤਾਨ ਰਿਤੂਰਾਜ ਗਾਇਕਵਾੜ ਦੇ ਜ਼ਖਮੀ ਹੋਣ ਕਾਰਨ ਬਾਹਰ ਹੋਣ ਨਾਲ ਮਹਿੰਦਰ ਸਿੰਘ ਧੋਨੀ ਦੀ ਕਪਤਾਨ ਦੇ ਤੌਰ ’ਤੇ ਵਾਪਸੀ ਹੋਈ ਹੈ ਅਤੇ ਵਾਨਖੇੜੇ ਮੈਦਾਨ ’ਤੇ ਉਸ ਦੀਆਂ ਕਈ ਖਾਸ ਯਾਦਾਂ ਜੁੜੀਆਂ ਹੋਈਆਂ ਹਨ। ਇਸ ’ਚ 2011 ’ਚ ਵਨਡੇ ਵਿਸ਼ਵ ਕੱਪ ’ਚ ਜੇਤੂ ਛੱਕਾ ਲਾਉਣ ਤੋਂ ਲੈ ਕੇ ਆਈ. ਪੀ. ਐੱਲ. ਦੇ ਪਿਛਲੇ ਸੈਸ਼ਨ ’ਚ ਚਾਰ ਗੇਂਦਾਂ ’ਚ 20 ਦੌੜਾਂ ਦੀ ਅਜੇਤੂ ਪਾਰੀ ਦੌਰਾਨ ਹਾਰਦਿਕ ਖਿਲਾਫ 3 ਛੱਕੇ ਜੜਨਾ ਸ਼ਾਮਲ ਹੈ। ਧੋਨੀ ਦੀ ਕਪਤਾਨੀ 'ਚ ਟੀਮ ਦੀ ਗੇਂਦਬਾਜ਼ੀ ਚੰਗੀ ਹੋਈ ਹੈ।

Have something to say? Post your comment

ਅਤੇ ਖੇਡ ਖਬਰਾਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ