Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਮੁੱਖ ਮੰਤਰੀ ਖ਼ਿਲਾਫ਼ ਵੱਡੀ ਬਗਾਵਤ, ਇਸ ਮੰਤਰੀ ਨੇ ਖੋਲ੍ਹਿਆ ਮੋਰਚਾ; ਦਿੱਤੀ ਚਿਤਾਵਨੀ

31 ਜਨਵਰੀ, 2025 06:02 PM

ਚੰਡੀਗੜ੍ਹ : ਹਰਿਆਣਾ ਦੇ ਊਰਜਾ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਸਿੱਧੇ ਹਮਲਾ ਬੋਲਿਆ ਹੈ। ਵਿਜ ਨੇ ਕਿਹਾ ਹੈ ਕਿ ਨਾਇਬ ਸੈਣੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਉਡਣ ਖਟੋਲੇ 'ਤੇ ਹਨ। ਇਹ ਸਿਰਫ਼ ਉਨ੍ਹਾਂ ਦੀ ਨਹੀਂ ਸਗੋਂ ਸਾਰੇ ਸੰਸਦ ਮੈਂਬਰਾਂ ਅਤੇ ਮੰਤਰੀਆਂ ਦੀ ਆਵਾਜ਼ ਹੈ। ਵਿਜ ਬੋਲੇ, ਚੋਣਾਂ ਦੌਰਾਨ ਉਨ੍ਹਾਂ ਨੂੰ ਕਿਸੇ ਵੱਡੇ ਨੇਤਾ ਨੇ ਹਰਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ 'ਤੇ ਹਮਲਾ ਹੋਇਆ। ਅੱਜ ਸਰਕਾਰ ਬਣੇ 100 ਤੋਂ ਵੱਧ ਦਿਨ ਬੀਤ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਉਨ੍ਹਾਂ ਨੂੰ ਇਸ ਮਾਮਲੇ 'ਚ ਫਰਕ ਨਹੀਂ ਪੈਂਦਾ। ਅਨਿਲ ਵਿਜ ਅਧਿਕਾਰੀਆਂ 'ਤੇ ਉਨ੍ਹਾਂ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਕਾਰਵਾਈ ਨਹੀਂ ਕੀਤੇ ਜਾਣ ਤੋਂ ਨਾਰਾਜ਼ ਹਨ।

ਅਨਿਲ ਵਿਜ ਆਪਣੀ ਹੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਵਿਜ 2 ਟੂਕ ਕਹਿ ਚੁੱਕੇ ਹਨ ਕਿ ਉਹ ਹੁਣ ਗ੍ਰੀਵੈਂਸ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਨਹੀਂ ਹੋਣਗੇ। ਇਸ ਦੇ ਪਿੱਛੇ ਦਾ ਕਾਰਨ ਦੱਸਦੇ ਹੋਏ ਵਿਜ ਨੇ ਕਿਹਾ ਕਿ ਇਸ ਮੀਟਿੰਗ 'ਚ ਉਨ੍ਹਾਂ ਲਈ ਆਦੇਸ਼ ਲਾਗੂ ਨਹੀਂ ਕੀਤੇ ਜਾਂਦੇ। ਉਨ੍ਹਾਂ ਇੱਥੇ ਤੱਕ ਚਿਤਾਵਨੀ ਦਿੱਤੀ ਕਿ ਜੇਕਰ ਲੋੜ ਪਈ ਤਾਂ ਉਹ ਕਿਸੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਰ੍ਹਾਂ ਭੁੱਖ ਹੜਤਾਲ ਕਰਨ ਲਈ ਵੀ ਤਿਆਰ ਹਨ। ਵਿਜ ਨੇ ਸ਼ੁੱਕਰਵਾਰ ਨੂੰ ਸਿਰਸਾ ਅਤੇ ਕੈਥਲ 'ਚ ਗ੍ਰੀਵੈਂਸ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਹੋਣਾ ਸੀ। ਉਸ ਤੋਂ ਪਹਿਲੇ ਉਨ੍ਹਾਂ ਦਾ ਇਹ ਬਿਆਨ ਆਇਆ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਮੀਟਿੰਗ ਤੋਂ ਦੂਰੀ ਬਣਾ ਸਕਦੇ ਹਨ।

ਇਹ ਹੈ ਪੂਰਾ ਮਾਮਲਾ
ਪੂਰਾ ਮਾਮਲਾ ਅੰਬਾਲਾ ਪ੍ਰਸ਼ਾਸਨ 'ਚ ਫੇਰਬਦਲ ਨੂੰ ਲੈ ਕੇ ਜੁੜਿਆ ਹੈ। ਵਿਜ ਚਾਹੁੰਦੇ ਹਨ ਕਿ ਅੰਬਾਲਾ ਦੇ ਡੀਸੀ ਅਤੇ ਹੋਰ ਅਫ਼ਸਰਾਂ ਨੂੰ ਬਦਲਿਆ ਜਾਵੇ। ਨਾਲ ਹੀ ਹਾਲ ਹੀ 'ਚ ਉਨ੍ਹਾਂ ਨੇ ਇਕ ਐੱਸ.ਐੱਚ.ਓ. ਨੂੰ ਸਸਪੈਂਡ ਕਰਨ ਦੇ ਆਦੇਸ਼ ਦਿੱਤੇ ਸਨ ਪਰ ਇਨ੍ਹਾਂ ਆਦੇਸ਼ਾਂ ਨੂੰ ਵੀ ਅਮਲੀਜਾਮਾ ਨਹੀਂ ਪਹਿਨਾਇਆ ਜਾ ਸਕਿਆ। ਵਿਜ ਇਸ ਗੱਲ ਤੋਂ ਵੀ ਨਾਰਾਜ਼ ਹਨ ਕਿ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ ਹੈ। ਸ਼ੁੱਕਰਵਾਰ ਨੂੰ ਸਿਰਸਾ 'ਚ ਗ੍ਰੀਵੈਂਸ ਕਮੇਟੀ ਦੀ ਮੀਟਿੰਗ ਸੀ ਪਰ ਵਿਜ ਨੇ ਉੱਥੇ ਜਾਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਹੁਣ ਮੀਟਿੰਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ