Friday, November 20, 2026
BREAKING
• ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ • ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ • ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ • ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ • ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ • ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ • ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ • ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ • ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼- ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ: ਮੇਅਰ ਸਰਬਜੀਤ ਸਿੰਘ ਸਮਾਣਾ

20 ਨਵੰਬਰ, 2026 04:56 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਲੋਕਾਂ ਨੂੰ ਉਨ੍ਹਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਪਿੰਡ ਮਨਾਣਾ ਅਤੇ ਗੋਬਿੰਦਗੜ੍ਹ ਦੇ ਲਾਲ ਡੋਰੇ ਅੰਦਰਲੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕਾਂ ਸਬੰਧੀ ਪ੍ਰਾਪਰਟੀ ਕਾਰਡ ਸੌਂਪੇ ਗਏ।


ਇਸ ਮੌਕੇ ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਪਿੰਡ ਮਨਾਣਾ ਵਿਖੇ 166 ਅਤੇ ਪਿੰਡ ਗੋਬਿੰਦਗੜ੍ਹ ਵਿਖੇ 538 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਇੱਥੇ ਹੀ ਸਮਾਪਤ ਨਹੀਂ ਹੋਵੇਗੀ, ਸਗੋਂ ਆਉਣ ਵਾਲੇ ਸਮੇਂ ਵਿੱਚ ਵੀ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮਾਲਕੀ ਹੱਕ ਦਿੱਤੇ ਜਾਂਦੇ ਰਹਿਣਗੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਮਾਲਕੀ ਹੱਕ ਹਾਸਲ ਕਰਨ ਲਈ ਲੰਮਾ ਸਮਾਂ ਉਡੀਕ ਕਰਨੀ ਪਈ ਅਤੇ ਇਸ ਸਬੰਧੀ ਕਈ ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਵੀ ਲਗਾਉਣੇ ਪਏ, ਪਰ ਪਿਛਲੀਆਂ ਸਰਕਾਰਾਂ ਵੱਲੋਂ ਉਨ੍ਹਾਂ ਦੀ ਇਸ ਮੰਗ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਸਮਝਦਿਆਂ ਉਨ੍ਹਾਂ ਨੂੰ ਮਾਲਕੀ ਹੱਕ ਦਿਵਾਉਣ ਦੀ ਪਹਿਲ ਕੀਤੀ ਹੈ ਅਤੇ ਹੁਣ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਨਾਲ ਸਬੰਧਤ ਪ੍ਰਾਪਰਟੀ ਕਾਰਡ ਸੌਂਪੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਰਕਾਰ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਿਆ ਜਾਂਦਾ ਹੈ ਅਤੇ ਉਸ ਅਨੁਸਾਰ ਯੋਜਨਾਵਾਂ ਬਣਾ ਕੇ ਉਨ੍ਹਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਂਦਾ ਹੈ।

ਮੇਅਰ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ੀ ਸਬੂਤ ਮਿਲੇਗਾ। ਇਸ ਨਾਲ ਉਹ ਆਪਣੀਆਂ ਜਾਇਦਾਦਾਂ ਦੇ ਆਧਾਰ ’ਤੇ ਕਰਜ਼ਾ ਲੈਣ ਅਤੇ ਨਵੇਂ ਕਾਰੋਬਾਰ ਸ਼ੁਰੂ ਕਰਨ ਵਰਗੇ ਆਰਥਿਕ ਮੌਕਿਆਂ ਦਾ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜ਼ਮੀਨਾਂ ਅਤੇ ਜਾਇਦਾਦਾਂ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਦੇ ਹੱਲ ਵਿੱਚ ਵੀ ਇਹ ਪ੍ਰਾਪਰਟੀ ਕਾਰਡ ਅਹਿਮ ਭੂਮਿਕਾ ਨਿਭਾਉਣਗੇ।

ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਤਹਿਸੀਲਦਾਰ ਮਨਦੀਪ ਸਿੰਘ, ਪਟਵਾਰੀ ਦੌਲਤ ਰਾਮ, ਪਿੰਡ ਮਨਾਣਾ ਦੀ ਸਰਪੰਚ ਰਣਜੀਤ ਕੌਰ, ਮਨਪ੍ਰੀਤ ਸਿੰਘ ਮਨਾਣਾ, ਪਿੰਡ ਗੋਬਿੰਦਗੜ੍ਹ ਦੀ ਸਰਪੰਚ ਕਰਮਾ ਪੁਰੀ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਮੀਦ ਖਾਨ, ਨੇਹਾ ਬਜਾਜ, ਮਨਪ੍ਰੀਤ ਸਿੰਘ ਮਨੀ, ਅਮਰਜੀਤ ਸਿੰਘ ਸਿੱਧੂ ਅਤੇ ਜੈਲੀ ਗੋਬਿੰਦਗੜ੍ਹ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ; ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਓ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਡਿਪਟੀ ਕਮਿਸ਼ਨਰ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਸੁਨਾਮ ਹਲਕੇ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਨੂੰ ਸਾਢੇ ਚਾਰ ਸਾਲਾਂ ਵਿੱਚ ਅਮਲੀ ਰੂਪ ਦਿੱਤਾ: ਅਮਨ ਅਰੋੜਾ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਭਾਖੜਾ ਨਹਿਰ 'ਤੇ ਬਣਿਆ ਪੁਲ ਟੁੱਟਿਆ, ਡੀ. ਸੀ. ਨੇ ਐੱਨ.ਐੱਚ.ਏ.ਆਈ. ਤੋਂ ਮੰਗੀ ਰਿਪੋਰਟ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ