Thursday, November 12, 2026
BREAKING
• ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ ਨੂੰ 4.4 ਲੱਖ ਕਰੋੜ ਦਾ ਫਾਇਦਾ • 100 ਤੋਂ ਵੱਧ ਦੇਸੀ ਬੰਬ ਧਮਾਕੇ ਤੇ ਗੱਡੀਆਂ ਨੂੰ ਅੱਗ ! ਬੰਗਲਾਦੇਸ਼ 'ਚ ਹਿੰਸਾ ਦਾ ਨਵਾਂ ਦੌਰ • ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ • ਵੱਡੀ ਖ਼ਬਰ ; ਰਾਸ਼ਟਰਪਤੀ ਮੁਰਮੂ ਦੇ BodyGuard ਦੇ ਸਿਰ 'ਚ ਮਾਰ'ਤੀ ਗੋਲ਼ੀ • ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ • ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ • ਵੱਡੀ ਖ਼ਬਰ : ਨਿਊਜ਼ੀਲੈਂਡ 'ਚ 3 ਪੰਜਾਬੀਆਂ ਦੀ ਮੌਤ, ਰੈਸਟੋਰੈਂਟ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ • ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ • ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼ • ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

19 ਜੁਲਾਈ, 2026 07:43 PM

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇੱਕ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਡਾਂ ਵਿੱਚ ਸਫ਼ਲਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਗਿਆ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਵਾਪਸ ਆ ਰਹੀ ਹੈ। ਉਨ੍ਹਾਂ ਕਿਹਾ, "ਅੰਡਰ-13 ਕੈਟਾਗਰੀ ਦੀ ਇਹ ਚੈਂਪੀਅਨਸ਼ਿਪ ਪੰਜਾਬ ਵਿੱਚ ਬੈਡਮਿੰਟਨ ਨੂੰ ਵੱਡਾ ਹੁਲਾਰਾ ਦੇਵੇਗੀ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰੇਗੀ। ਪੰਜਾਬ ਸਰਕਾਰ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।"

ਮੁੱਖ ਮੰਤਰੀ ਨੇ ਨਵੇਂ ਇੰਡੋਰ ਬੈਡਮਿੰਟਨ ਹਾਲ ਦੇ ਨਿਰਮਾਣ ਲਈ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ 2.14 ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਨ੍ਹਾਂ ਜ਼ਿਕਰ ਕੀਤਾ, "ਲਗਪਗ ਛੇ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ, ਜਿਸ ਨੇ ਕਈ ਸ਼ਾਨਦਾਰ ਬੈਡਮਿੰਟਨ ਖਿਡਾਰੀ ਪੈਦਾ ਕੀਤੇ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, "ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਇਸ ਪ੍ਰਾਜੈਕਟ ਨੂੰ ਨੇਪਰੇ ਚਾੜ੍ਹੇਗਾ ਅਤੇ ਟੈਂਡਰ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਨਿਰਮਾਣ ਕਾਰਜ ਅਗਸਤ ਵਿੱਚ ਸ਼ੁਰੂ ਹੋਣ ਦੀ ਉਮੀਦ ਹੈ। ਮੌਜੂਦਾ ਚਾਰ ਆਊਟਡੋਰ ਮਲਟੀਪਰਪਜ਼ ਕੋਰਟਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਬੁਨਿਆਦੀ ਢਾਂਚੇ ਨਾਲ ਲੈਸ ਵਿਸ਼ਵ ਪੱਧਰੀ ਇੰਡੋਰ ਬੈਡਮਿੰਟਨ ਸਹੂਲਤ ਵਿੱਚ ਤਬਦੀਲ ਕੀਤਾ ਜਾਵੇਗਾ।"

ਮੁੱਖ ਮੰਤਰੀ ਨੇ ਕਿਹਾ ਕਿ ਮੁਕੰਮਲ ਹੋਣ ਤੋਂ ਬਾਅਦ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿੱਚ ਕੁੱਲ 10 ਇੰਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਇੱਕੋ-ਇੱਕ ਅਜਿਹਾ ਖੇਡ ਮੈਦਾਨ ਬਣ ਜਾਵੇਗਾ, ਜਿੱਥੇ ਇੰਨਾ ਵੱਡਾ ਇੰਡੋਰ ਬੈਡਮਿੰਟਨ ਕੰਪਲੈਕਸ ਹੋਵੇਗਾ ਅਤੇ ਇਹ ਉੱਤਰ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰਾਂ ਵਿੱਚੋਂ ਇੱਕ ਬਣ ਜਾਵੇਗਾ।

ਉਨ੍ਹਾਂ ਕਿਹਾ, "ਇਹ ਅਪਗ੍ਰੇਡ ਕੀਤਾ ਗਿਆ ਬੁਨਿਆਦੀ ਢਾਂਚਾ ਵੱਕਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਬੈਡਮਿੰਟਨ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਲਈ ਪੰਜਾਬ ਦੀ ਸਮਰੱਥਾ ਨੂੰ ਮਹੱਤਵਪੂਰਨ ਤੌਰ 'ਤੇ ਮਜ਼ਬੂਤ ਕਰੇਗਾ। ਇਸ ਸਟੇਡੀਅਮ ਨੂੰ ਇਸ ਸਾਲ ਦਸੰਬਰ ਵਿੱਚ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਚੁਣਿਆ ਗਿਆ ਹੈ, ਜੋ ਕਰੀਬ ਚਾਰ ਦਹਾਕਿਆਂ ਵਿੱਚ ਇੱਥੇ ਹੋਣ ਵਾਲੀ ਪਹਿਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਹੋਵੇਗੀ।"

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਟੇਡੀਅਮ ਵਿੱਚ ਮੌਜੂਦਾ ਖੇਡ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਉਨ੍ਹਾਂ ਬੈਡਮਿੰਟਨ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਚੈਂਪੀਅਨਸ਼ਿਪ ਦੇ ਸਫ਼ਲ ਪ੍ਰਬੰਧ ਲਈ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਸੂਬੇ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਕਈ ਮਹਾਨ ਖਿਡਾਰੀ ਪੈਦਾ ਕੀਤੇ ਹਨ ਅਤੇ ਸਦੀਆਂ ਤੋਂ ਖੇਡਾਂ ਨਾਲ ਇਸ ਦਾ ਡੂੰਘਾ ਸਬੰਧ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੇ ਪੂਜਨੀਕ ਸਿੱਖ ਗੁਰੂਆਂ ਨੇ ਖੇਡਾਂ ਰਾਹੀਂ ਨਾ ਸਿਰਫ਼ ਅਧਿਆਤਮਿਕਤਾ ਸਗੋਂ ਸਰੀਰਕ ਤੰਦਰੁਸਤੀ ਨੂੰ ਵੀ ਉਤਸ਼ਾਹਿਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਖਡੂਰ ਸਾਹਿਬ ਵਿਖੇ 'ਮੱਲ ਅਖਾੜਾ' ਸਥਾਪਿਤ ਕੀਤਾ ਅਤੇ ਖੁਦ ਕੁਸ਼ਤੀ ਅਤੇ ਸਰੀਰਕ ਸਿਖਲਾਈ ਦੀ ਨਿਗਰਾਨੀ ਕੀਤੀ, ਜਦੋਂ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਘੋੜ ਸਵਾਰੀ ਅਤੇ ਤੀਰਅੰਦਾਜ਼ੀ ਦੀ ਸਿਖਲਾਈ ਦਿੱਤੀ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਸਮੇਂ ਦੀ ਹਰ ਖੇਡ ਅਤੇ ਯੁੱਧ ਕਲਾ (ਮਾਰਸ਼ਲ ਆਰਟ) ਵਿੱਚ ਮਾਹਰ ਸਨ। ਅੱਜ ਵੀ ਪੰਜਾਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੌਰਾਨ ਕੀਤੀਆਂ ਜਾਣ ਵਾਲੀਆਂ ਰਵਾਇਤੀ ਖੇਡਾਂ ਰਾਹੀਂ ਆਪਣੀਆਂ ਅਮੀਰ ਖੇਡ ਪਰੰਪਰਾਵਾਂ ਦਾ ਮਾਣ ਨਾਲ ਪ੍ਰਦਰਸ਼ਨ ਕਰਦਾ ਹੈ।"

ਮੁੱਖ ਮੰਤਰੀ ਨੇ ਕਿਹਾ, "ਖੇਡ ਬੁਨਿਆਦੀ ਢਾਂਚੇ ਅਤੇ ਅਥਲੀਟਾਂ ਦੇ ਵਿਕਾਸ ਵਿੱਚ ਪੰਜਾਬ ਸਰਕਾਰ ਦੇ ਨਿਰੰਤਰ ਨਿਵੇਸ਼ ਨੇ ਪਹਿਲਾਂ ਹੀ ਉਤਸ਼ਾਹਜਨਕ ਨਤੀਜੇ ਦੇਣੇ ਸ਼ੁਰੂ ਕਰ ਦਿੱਤੇ ਹਨ, ਜਿਸ ਨਾਲ ਸੂਬੇ ਦੇ ਕਈ ਖਿਡਾਰੀਆਂ ਨੇ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਸਿਰਜਣ ਲਈ ਹਰ ਸੰਭਵ ਯਤਨ ਜਾਰੀ ਰੱਖੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਅੱਜ ਤੋਂ ਕੀਤਾ ਨਵੀਂ ਮੁਹਿੰਮ ਦਾ ਆਗਾਜ਼

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

PCS ਪ੍ਰੀਖਿਆ ਦੇ ਨਤੀਜੇ ਨੂੰ ਲੈ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਲਾਏ ਗੰਭੀਰ ਦੋਸ਼, ਮੰਗੀ CBI ਜਾਂਚ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ: ਡਾ. ਹਰਪਿੰਦਰ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਯੂ-ਵਿਨ ਪੋਰਟਲ 'ਤੇ ਟੀਕਾਕਰਨ ਦੀਆਂ ਆਨਲਾਈਨ ਐਂਟਰੀਆਂ ਸਮੇਂ ਸਿਰ ਕੀਤੀਆਂ ਜਾਣ: ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ  ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ

ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਕਰੀਬ 95 ਫ਼ੀਸਦੀ ਕਮੀ — ਅਮਨ ਅਰੋੜਾ