Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

07 ਮਈ, 2026 05:26 PM

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਲਈ ਇਤਿਹਾਸਕ ਕਦਮ ਦੱਸਿਆ।
ਅੱਜ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਸੇਵਾ ਸੌਂਪਣ ਲਈ ਉਨ੍ਹਾਂ ਦਾ ਦਿਲ ਪਰਮਾਤਮਾ ਪ੍ਰਤੀ ਸ਼ੁਕਰਾਨੇ ਨਾਲ ਭਰਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਗਾਂ ਵਾਲੀ ਹੈ ਕਿ ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਹਾਸਲ ਹੋਇਆ ਹੈ ਜੋ ਭਵਿੱਖ ਵਿੱਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਵਿੱਚ ਅਹਿਮ ਸਿੱਧ ਹੋਵੇਗਾ।


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਸਮਾਨ ਹਨ, ਜਿਨ੍ਹਾਂ ਦੀ ਮਾਣ-ਮਰਿਆਦਾ ਦੀ ਕਾਇਮ ਰੱਖਣਾ ਸਾਡਾ ਸਮੂਹਿਕ ਫਰਜ਼ ਹੈ। ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਫ਼ਿਰਕੂ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਰਚੀ ਗਈ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਕਾਨੂੰਨ ਇੰਨੀ ਸਮਝਦਾਰੀ ਤੇ ਸਖ਼ਤੀ ਨਾਲ ਬਣਾਇਆ ਗਿਆ ਹੈ ਕਿ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਮਰਨ ਤੱਕ ਉਮਰ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੰਨੇ-ਪ੍ਰਮੰਨੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਸ ਕਾਨੂੰਨ ਦਾ ਖਰੜਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਅਜਿਹੀਆਂ ਘਟਨਾਵਾਂ ਵਿਰੁੱਧ ਮਜ਼ਬੂਤ ਵਿਵਸਥਾ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਭਵਿੱਖ ਵਿੱਚ ਅਜਿਹਾ ਅਪਰਾਧ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦੁਨੀਆ ਭਰ ਦੇ ਲੋਕਾਂ ਅਤੇ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਿੱਥੇ ਸਮੁੱਚੀ ਸਿੱਖ ਸੰਗਤ ਨੇ ਇਸ ਕਾਨੂੰਨ ਦਾ ਸਵਾਗਤ ਕੀਤਾ ਹੈ, ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦਾ ਵਿਰੋਧ ਕੀਤਾ ਹੈ ਕਿਉਂਕਿ ਬੇਅਦਬੀ ਨਾਲ ਸਬੰਧਤ ਘਟਨਾਵਾਂ ਨਾਲ ਖੁਦ ਉਹ ਜੁੜੇ ਹੋਏ ਹਨ।


ਚਾਰ ਰੋਜ਼ਾ "ਸ਼ੁਕਰਾਨਾ ਯਾਤਰਾ" ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਤਿਹਾਸਕ ਕਾਨੂੰਨ ਪਾਸ ਕਰਨ ਦੀ ਸਮਰੱਥਾ ਅਤੇ ਸੋਝੀ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਯਾਤਰਾ 'ਤੇ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਇਹ ਯਾਤਰਾ 9 ਮਈ ਤੱਕ ਜਾਰੀ ਰਹੇਗੀ ਅਤੇ ਯਾਤਰਾ ਦੌਰਾਨ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਦਰਸ਼ਨ-ਦੀਦਾਰ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ, ਜਿਨ੍ਹਾਂ ਨੇ ਸਾਨੂੰ ਮਨੁੱਖਤਾ ਅਤੇ ਪੰਜਾਬ ਦੀ ਸੇਵਾ ਲਈ ਇਹ ਵੱਡੀ ਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੇਜ਼ ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦਾ ਦਿਲੋਂ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਦੀ ਸੰਗਤ ਯਾਤਰਾ ਦਾ ਨਿੱਘਾ ਸਵਾਗਤ ਕਰ ਰਹੀ ਹੈ ਕਿਉਂਕਿ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦੀ ਰਾਖੀ ਅਤੇ ਸਤਿਕਾਰ ਲਈ ਸਖ਼ਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੋਵਾਂ ਨੇ ਸਰਬਸੰਮਤੀ ਨਾਲ ਇਸ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ