Sunday, July 19, 2026
BREAKING
ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼ ਮੰਤਰੀ ਮਨੀਲਾ 'ਚ ਹੋਣਗੇ ਇਕੱਠੇ ਪਾਕਿਸਤਾਨ 'ਚ ਅਫਗਾਨ ਸ਼ਰਨਾਰਥੀਆਂ 'ਤੇ ਕਹਿਰ, ਘਰ ਕੀਤੇ ਗਏ ਢਹਿ ਢੇਰੀ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ 'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ 72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ ਭੁਗਤਾਨ 'ਤੇ ਪਵੇਗਾ ਵੱਡਾ ਅਸਰ

ਚੰਡੀਗੜ੍ਹ

ਮੁੱਖ ਮੰਤਰੀ ਮੋਹਾਲੀ ਦੇ ਕੌਮਾਂਤਰੀ ਹਵਾਈ ਅੱਡਾ ਵਿਖੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ ਸਮਰਪਿਤ ਕਰਨਗੇ

13 ਸਤੰਬਰ, 2024 11:51 AM

ਚੰਡੀਗੜ੍ਹ:   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਨੂੰ ਸਮਰਪਿਤ ਕਰਨਗੇ।

ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿੱਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ 'ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ 'ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

 ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ਦੇਸ਼ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਦੇਸ਼ ਦੇ ਅੰਦਰ ਅਤੇ ਦੁਨੀਆ ਭਰ ਤੋਂ ਏਅਰਪੋਰਟ 'ਤੇ ਉਤਰੇ ਪੰਜਾਬੀਆਂ ਦੀ ਨੌਜਵਾਨ ਪੀੜ੍ਹੀ ਵਿਚ ਇਸ ਸ਼ਹੀਦ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਏਗਾ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬੁੱਤ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਹੋਰ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਸ ਕੌਮੀ ਨਾਇਕ ਦੁਆਰਾ ਦਿੱਤੀ ਗਈ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਰਹੇਗਾ।

 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨ ਸ਼ਹੀਦ ਨੂੰ ਨਾ ਸਿਰਫ਼ ਉਸ ਦੀ ਬਹਾਦਰੀ ਲਈ ਸਗੋਂ ਉਸ ਦੇ ਸਮਾਜਵਾਦ ਦੇ ਫਲਸਫੇ ਅਤੇ ਅਨਿਆਂ ਵਿਰੁੱਧ ਲੜਾਈ ਲਈ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਮਹਾਨ ਜੀਵਨ ਅਤੇ ਫਲਸਫਾ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ