ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਰਾਸ਼ਨ ਯੋਜਨਾ ਤਹਿਤ ਅੱਜ ਸੁਨਾਮ ਸ਼ਹਿਰ ਵਿੱਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੈਬਿਨੇਟ ਮੰਤਰੀ ਸ੍ਰੀ ਅਮਨ ਅਰੋੜਾ ਜੀ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਵੱਲੋਂ ਕੀਤੀ ਗਈ।
ਇਸ ਮੌਕੇ ਮਨਪ੍ਰੀਤ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਰਾਸ਼ਨ ਯੋਜਨਾ ਦਾ ਉਦੇਸ਼ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਘਰ-ਘਰ ਰਾਸ਼ਨ ਪਹੁੰਚਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਸ੍ਰੀ ਅਮਨ ਅਰੋੜਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਨਾਮ ਹਲਕੇ ਵਿੱਚ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਮੌਕੇ ਵਾਰਡ ਨੰਬਰ 5 ਵਿੱਚ ਐਮ.ਸੀ. ਕੰਚਨ ਵਰਮਾ ਜੀ ਤੇ ਸੋਨੂ ਵਰਮਾ ਜੀ ਵੀ ਹਾਜ਼ਰ ਰਹੇ। ਉਨ੍ਹਾਂ ਨੇ ਵੀ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੀ ਸੇਵਾ ਅਤੇ ਵਿਕਾਸ ਦੇ ਕੰਮ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ।