Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

26 ਮਾਰਚ, 2026 09:04 PM

ਚੰਡੀਗੜ੍ਹ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ।

ਲਾਭਪਾਤਰੀ ਸੁਖਪਾਲ ਕੌਰ (37), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ 4 ਲੱਖ ਰੁਪਏ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ।

ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ਰੁਪਏ 10 ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁਕੰਮਲ ਕੀਤੀ ਗਈ।

ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ, "ਸਭ ਕੁਝ ਬਹੁਤ ਤੇਜ਼ੀ ਨਾਲ ਹੋਇਆ। ਸਾਨੂੰ ਦੱਸਿਆ ਗਿਆ ਸੀ ਕਿ ਸਥਿਤੀ ਗੰਭੀਰ ਹੈ ਅਤੇ ਤੁਰੰਤ ਸਰਜਰੀ ਦੀ ਲੋੜ ਹੈ। ਇੰਨੀ ਵੱਡੀ ਰਕਮ ਦਾ ਤੁਰੰਤ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਵਿੱਚ ਕੋਈ ਦੇਰੀ ਨਾ ਹੋਵੇ।"

ਇਸ ਕੇਸ ਦੇ ਡਾਕਟਰੀ ਪਹਿਲੂ 'ਤੇ ਚਾਨਣਾ ਪਾਉਂਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਦੇ ਡਾ. ਸਚਿਨ ਮਹਾਜਨ ਨੇ ਕਿਹਾ, "ਐਓਰਟਿਕ ਡਿਸੈਕਸ਼ਨ ਇੱਕ ਨਾਜ਼ੁਕ ਸਥਿਤੀ ਹੈ ਜਿਸ ਵਿੱਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਮਾਮੂਲੀ ਦੇਰੀ ਵੀ ਖਤਰਾ ਵਧਾ ਸਕਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਦੀ ਵੈਰੀਫਿਕੇਸ਼ਨ ਤੋਂ ਬਾਅਦ, ਅਸੀਂ ਵਿੱਤੀ ਮਨਜ਼ੂਰੀਆਂ ਦੀ ਉਡੀਕ ਕੀਤੇ ਬਿਨਾਂ ਅੱਗੇ ਵਧਣ ਦੇ ਯੋਗ ਹੋਏ। ਇਹ ਦਿਲ ਦੇ ਉੱਚ-ਜੋਖਮ ਵਾਲੇ ਮਾਮਲਿਆਂ ਵਿੱਚ ਸਮੇਂ ਸਿਰ ਅਤੇ ਨਿਰਵਿਘਨ ਇਲਾਜ ਯਕੀਨੀ ਬਣਾਉਂਦਾ ਹੈ।"

ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, "ਸੁਖਪਾਲ ਕੌਰ ਵਰਗੇ ਨਾਜ਼ੁਕ ਮੋੜ 'ਤੇ ਇੱਕ ਕੀਮਤੀ ਜਾਨ ਬਚਾਉਣ ਦੇ ਯੋਗ ਹੋਣਾ ਬੇਹੱਦ ਸੰਤੁਸ਼ਟੀ ਦਿੰਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਜ਼ਮੀਨੀ ਪੱਧਰ 'ਤੇ ਅਸਲ ਪ੍ਰਭਾਵ ਪਾ ਰਹੀ ਹੈ, ਜਿੱਥੇ ਪਰਿਵਾਰ ਫੰਡਾਂ ਦੇ ਪ੍ਰਬੰਧ ਦੀ ਚਿੰਤਾ ਕੀਤੇ ਬਿਨਾਂ ਤੁਰੰਤ ਇਲਾਜ ਕਰਵਾਉਣ ਦੇ ਸਮਰੱਥ ਹਨ।"

ਲੱਖਾਂ ਪਰਿਵਾਰਾਂ ਦੇ ਕਵਰ ਹੋਣ ਅਤੇ ਰਾਜ ਭਰ ਵਿੱਚ ਮਹਿੰਗੇ ਇਲਾਜ ਮੁਹੱਈਆ ਕਰਵਾਏ ਜਾਣ ਨਾਲ, ਇਹ ਸਕੀਮ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਮਜ਼ਬੂਤ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਲਗਾਤਾਰ ਵਸਨੀਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ 'ਤੇ ਆਪਣਾ ਸਿਹਤ ਕਾਰਡ ਬਣਵਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ