ਖਮਾਣੋ (ਬਲਬੀਰ ਸਿੰਘ ਸਿੱਧੂ) : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਐਸਸੀ ਵਿੰਗ ਸਰਦਾਰ ਗੁਰਪ੍ਰੀਤ ਸਿੰਘ ਜੀਪੀ ਅੱਜ ਸਰਹੰਦ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਅਤੇ ਇਸ ਦੇ ਫਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਰਦਾਰ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਵੱਡਾ ਉਪਰਾਲਾ ਹੈ, ਜਿਸ ਦੇ ਤਹਿਤ ਲੱਖਾਂ ਪਰਿਵਾਰਾਂ ਨੂੰ ਮੁਫ਼ਤ ਅਤੇ ਉੱਚ ਪੱਧਰੀ ਇਲਾਜ ਦੀ ਸਹੂਲਤ ਮਿਲ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਕਿਉਂਕਿ ਇਸ ਨਾਲ ਮਹਿੰਗੇ ਇਲਾਜ ਦਾ ਬੋਝ ਘਟਿਆ ਹੈ।
ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਸਿਹਤ ਖੇਤਰ ਵਿੱਚ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ।