Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਮੁੱਖ ਸਕੱਤਰ ਪੰਜਾਬ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਪੌਂਗ ਡੈਮ ਤੋਂ ਤਕਨੀਕੀ ਆਧਾਰ ’ਤੇ ਪਾਣੀ ਛੱਡਣ ਦੇ ਹੁਕਮ

31 ਅਗਸਤ, 2025 04:46 PM

ਮੁਕੇਰੀਆਂ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਪੰਜਾਬ ਕੇ. ਏ. ਪੀ. ਸਿਨਹਾ ਨੇ ਸ਼ਨੀਵਾਰ ਪੌਂਗ ਡੈਮ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਵੀ ਉਨ੍ਹਾਂ ਨਾਲ ਮੌਜੂਦ ਸਨ।

ਮੁੱਖ ਸਕੱਤਰ ਨੇ ਪਹਿਲਾਂ ਪੌਂਗ ਡੈਮ ਦਾ ਨਿਰੀਖਣ ਕੀਤਾ ਅਤੇ ਉਥੇ ਮੌਜੂਦ ਅਧਿਕਾਰੀਆਂ ਤੋਂ ਡੈਮ ਦੇ ਮੌਜੂਦਾ ਪਾਣੀ ਦੇ ਪੱਧਰ ਅਤੇ ਛੱਡੇ ਜਾ ਰਹੇ ਪਾਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਡੈਮ ਵਿਚ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਧਿਆਨ ਵਿਚ ਰੱਖਦੇ ਹੋਏ ਡਿਸਚਾਰਜ ਤਕਨੀਕੀ ਮਾਪਦੰਡਾਂ ਦੇ ਆਧਾਰ ’ਤੇ ਕੀਤਾ ਜਾਵੇ, ਤਾਂ ਜੋ ਹੇਠਲੇ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਲਗਾਤਾਰ ਸੁਚੇਤ ਰਹਿਣ ਅਤੇ ਸਥਿਤੀ ਦੀ 24 ਘੰਟੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਬਾਅਦ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਮੁਕੇਰੀਆਂ ਸਬ-ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ ਅਤੇ ਮੋਤਲਾ ਵਿਚਕਾਰ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਨੇ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੌਕੇ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਰੈੱਡ ਕਰਾਸ ਦੀ ਅਗਵਾਈ ਹੇਠ ਸਮਾਜਿਕ ਸੰਗਠਨਾਂ ਅਤੇ ਵਾਲੰਟੀਅਰਾਂ ਦੀ ਮਦਦ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਭੋਜਨ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 24 ਘੰਟੇ ਡਿਊਟੀ ’ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪ੍ਰਭਾਵਿਤ ਵਿਅਕਤੀ ਨੂੰ ਭੋਜਨ, ਦਵਾਈ ਜਾਂ ਰਿਹਾਇਸ਼ ਦੀ ਘਾਟ ਨਾ ਹੋਵੇ। ਇਸ ਮੌਕੇ ਮੁੱਖ ਇੰਜੀਨੀਅਰ ਬਿਆਸ ਰਾਕੇਸ਼ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਐੱਸ. ਪੀ. ਡਾ. ਮੁਕੇਸ਼, ਐੱਸ. ਡੀ. ਐੱਮ. ਮੁਕੇਰੀਆਂ ਅੰਕੁਰ ਮਹਿੰਦਰੂ, ਸੁਪਰਡੈਂਟ ਇੰਜੀਨੀਅਰ ਮਨਮੀਤ ਚੌਧਰੀ, ਵਧੀਕ ਐੱਸ. ਈ. ਏ. ਪੀ. ਐੱਸ. ਉੱਭੀ, ਕਾਰਜਕਾਰੀ ਇੰਜੀਨੀਅਰ ਗੌਰਵ ਲਾਂਬਾ, ਹਰਪ੍ਰੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ