Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਮੈਂ ਵਿਰੋਧੀ ਧਿਰ ਦਾ ਨੇਤਾ ਪਰ ਮੈਨੂੰ ਬੋਲਣ ਦੀ ਇਜਾਜ਼ਤ ਨਹੀਂ...', ਰਾਹੁਲ ਗਾਂਧੀ ਨੇ ਸਰਕਾਰ 'ਤੇ ਲਾਏ ਦੋਸ਼

21 ਜੁਲਾਈ, 2025 04:44 PM

ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਨੂੰ ਹੰਗਾਮੇ ਨਾਲ ਸ਼ੁਰੂ ਹੋ ਗਿਆ। ਪਹਿਲੇ ਦਿਨ ਹੀ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹੋ ਗਈਆਂ। ਲੋਕ ਸਭਾ ਵਿੱਚ ਵਿਰੋਧੀ ਧਿਰ ਵਲੋਂ ਜ਼ਬਰਦਸਤ ਹੰਗਾਮਾ ਕੀਤਾ ਜਾ ਰਿਹਾ ਹੈ, ਜਿਸ ਦੇ ਕਾਰਨ ਲੋਕ ਸਭਾ ਦੀ ਕਾਰਵਾਈ 2 ਵਜੇ ਤੱਖ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੋਸ਼ ਲਗਾਇਆ ਕਿ ਉਹ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਹਨਾਂ ਨੂੰ ਸੈਸ਼ਨ ਵਿਚ ਬੋਲਣ ਤੋਂ ਮਨ੍ਹਾ ਕਰ ਦਿੱਤਾ ਗਿਆ।

ਹਾਲਾਂਕਿ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਸੱਤਾਧਾਰੀ ਪਾਰਟੀ ਦੇ ਹੋਰਾਂ ਆਗੂਆਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ। ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਹੋਣ ਦੇ ਨਾਤੇ ਉਨ੍ਹਾਂ ਨੂੰ ਸਦਨ ਵਿੱਚ ਆਪਣਾ ਪੱਖ ਪੇਸ਼ ਕਰਨ ਦਾ ਅਧਿਕਾਰ ਹੈ ਪਰ ਇਹ ਸੱਤਾਧਾਰੀ ਪਾਰਟੀ ਦਾ ਨਵਾਂ ਰਵੱਈਆ ਹੈ ਕਿ ਉਨ੍ਹਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਵਿਰੋਧੀ ਧਿਰ ਨੇ ਟਰੰਪ ਵੱਲੋਂ ਆਪ੍ਰੇਸ਼ਨ ਸਿੰਦੂਰ ਅਤੇ ਜੰਗਬੰਦੀ ਸਬੰਧੀ ਕੀਤੇ ਗਏ ਦਾਅਵਿਆਂ 'ਤੇ ਸਰਕਾਰ ਤੋਂ ਜਵਾਬ ਮੰਗਿਆ, ਜਿਸ ਕਾਰਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਹੋਇਆ। ਉਨ੍ਹਾਂ ਨੇ ਸੱਤਾਧਾਰੀ ਪਾਰਟੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਵਿਰੋਧੀ ਧਿਰ ਨੂੰ ਬੋਲਣ ਨਹੀਂ ਦਿੱਤਾ ਜਾ ਰਿਹਾ।

ਸਰਕਾਰ ਆਪਰੇਸ਼ਨ ਸਿੰਦੂਰ ਸਮੇਤ ਹੋਰ ਮੁੱਦਿਆਂ 'ਤੇ ਚਰਚਾ ਲਈ ਤਿਆਰ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਖੁਦ ਸੱਤਾਧਾਰੀ ਪਾਰਟੀ ਵੱਲੋਂ ਸਦਨ ਵਿੱਚ ਇਹ ਗੱਲ ਕਹੀ। ਇਸ ਮੁੱਦੇ 'ਤੇ ਰਾਹੁਲ ਗਾਂਧੀ ਨੇ ਕਿਹਾ ਕਿ ਚਰਚਾ ਹੋਵੇਗੀ ਪਰ ਮੁੱਦਾ ਇਹ ਹੈ ਕਿ ਜੇਕਰ ਸਰਕਾਰ ਦੇ ਲੋਕ ਕੁਝ ਕਹਿੰਦੇ ਹਨ ਤਾਂ ਸਾਨੂੰ ਵੀ ਜਗ੍ਹਾ ਮਿਲਣੀ ਚਾਹੀਦੀ ਹੈ। ਅਸੀਂ ਕੁਝ ਸ਼ਬਦ ਕਹਿਣਾ ਚਾਹੁੰਦੇ ਸੀ ਪਰ ਸੱਤਾਧਾਰੀ ਪਾਰਟੀ ਨੇ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਮੌਕੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਸਦਨ ਵਿੱਚ ਵਿਰੋਧੀ ਧਿਰ ਨੂੰ ਬੋਲਣ ਨਾ ਦੇਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਦਨ ਵਿੱਚ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਕਰਨ ਲਈ ਤਿਆਰ ਹੈ, ਤਾਂ ਇਸ 'ਤੇ ਚਰਚਾ ਕਰੇ। ਉਹ ਵਿਰੋਧੀ ਧਿਰ ਦੇ ਨੇਤਾ ਨੂੰ ਬੋਲਣ ਕਿਉਂ ਨਹੀਂ ਦਿੰਦੇ? ਉਹ ਵਿਰੋਧੀ ਧਿਰ ਦੇ ਨੇਤਾ ਦਾ ਮੂੰਹ ਕਿਉਂ ਬੰਦ ਕਰ ਰਹੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ