Thursday, November 19, 2026
BREAKING
• ਅਮਰੀਕੀ ਫੌਜੀ ਠਿਕਾਣਿਆਂ 'ਤੇ ਹਮਲੇ ਸਾਡੀ ਸਵੈ-ਰੱਖਿਆ ਦੀ ਕਾਰਵਾਈ : ਈਰਾਨ • ਵੱਡੇ ਪਰਦੇ ’ਤੇ ਸਲਮਾਨ ਖਾਨ ਦਾ ਵੱਡਾ ਧਮਾਕਾ! ‘ਮਾਤ੍ਰਭੂਮੀ’ ਪਹਿਲੇ ਦਿਨ ਕਰ ਸਕਦੀ ਹੈ 25-30 ਕਰੋੜ ਰੁਪਏ ਦਾ ਕਾਰੋਬਾਰ! • ਫੁਲੇਰਾ ’ਚ ਬਦਲੇਗੀ ਸੱਤਾ ਦੀ ਖੇਡ, 3 ਦਸੰਬਰ ਨੂੰ ਹੋਵੇਗਾ ‘ਪੰਚਾਇਤ-5’ ਦਾ ਪ੍ਰੀਮੀਅਰ • 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' 'ਚ ਦਿਖਾਈ ਦੇਣਗੇ ਕੇਂਦਰੀ ਮੰਤਰੀ ਨਿਤਿਨ ਗਡਕਰੀ ! • ਖੇਡਾਂ ਮੈਦਾਨ ਤੋਂ ਬਾਹਰ ਵੀ ਦੋਹਾਂ ਦੇਸ਼ਾਂ ਲਈ ਨਵੇਂ ਮੌਕੇ ਪੈਦਾ ਕਰਦੀਆਂ ਹਨ: ਰਹਾਨੇ • IND vs NZ, 1st Test Day 1 Stumps: ਨਿਊਜ਼ੀਲੈਂਡ ਨੇ ਬਣਾਈਆਂ 243 ਦੌੜਾਂ, ਨਿਕੋਲਸ ਦਾ ਸੈਂਕੜਾ • ਟਾਟਾ ਸਟੀਲ ਓਡਿਸ਼ਾ ’ਚ ਇਸਪਾਤ ਪਲਾਂਟ ਦੀ ਗੈਸ ਤੋਂ ਬਣਾਏਗੀ ਹਾਈਡ੍ਰੋਜਨ, ਅਮਰੀਕੀ ਕੰਪਨੀ ਨਾਲ ਕੀਤੀ ਭਾਈਵਾਲੀ • 13 ਸਾਲਾਂ 'ਚ ਕਿੰਨਾ ਬਦਲ ਗਿਆ ਹੈ ਭਾਰਤ? ਪ੍ਰਧਾਨ ਮੰਤਰੀ ਮੋਦੀ ਨੇ ਸਾਂਝੀ ਕੀਤੀ ਇੱਕ ਖ਼ਾਸ ਪੋਸਟ • ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ  • ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਪੰਜਾਬ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

19 ਨਵੰਬਰ, 2026 05:43 PM
ਸ਼ਹੀਦ ਭਗਤ ਸਿੰਘ ਨਗਰ (ਜਸਵਿੰਦਰ ਬੈਂਸ) : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ. ਨੰਬਰ 295) ਵੱਲੋਂ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ (URMPs) ਦੀ ਰਜਿਸਟ੍ਰੇਸ਼ਨ ਅਤੇ ਉਨ੍ਹਾਂ ਲਈ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਸੌਂਪਿਆ ਗਿਆ।
 
ਐਸੋਸੀਏਸ਼ਨ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਣਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਰਜਿਸਟ੍ਰੇਸ਼ਨ ਲਈ ਤੁਰੰਤ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕਰਵਾਏ ਅਤੇ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਲੱਮ ਬਸਤੀਆਂ ਵਿੱਚ ਲੰਮੇ ਸਮੇਂ ਤੋਂ ਇਹ ਮੈਡੀਕਲ ਪ੍ਰੈਕਟੀਸ਼ਨਰ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਂਦੇ ਆ ਰਹੇ ਹਨ, ਇਸ ਲਈ ਉਨ੍ਹਾਂ ਦੇ ਮਸਲੇ ਦਾ ਜਲਦ ਅਤੇ ਯੋਗ ਹੱਲ ਕੀਤਾ ਜਾਣਾ ਚਾਹੀਦਾ ਹੈ।
ਮੰਗ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਕਿ ਇਸ ਮਸਲੇ ਸਬੰਧੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਪਹਿਲਾਂ ਵੀ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 26 ਨਵੰਬਰ 2024 ਨੂੰ ਪੈਨਲ ਮੀਟਿੰਗ ਅਤੇ 16 ਅਪ੍ਰੈਲ 2026 ਨੂੰ ਸਬ-ਕਮੇਟੀ ਦੀ ਮੀਟਿੰਗ ਵੀ ਹੋਈ ਸੀ। ਇਸ ਦੇ ਬਾਵਜੂਦ ਟ੍ਰੇਨਿੰਗ ਸ਼ੁਰੂ ਕਰਨ ਸਬੰਧੀ ਅਜੇ ਤੱਕ ਕੋਈ ਠੋਸ ਫੈਸਲਾ ਸਾਹਮਣੇ ਨਾ ਆਉਣ ਕਾਰਨ ਐਸੋਸੀਏਸ਼ਨ ਵਿੱਚ ਰੋਸ ਪਾਇਆ ਜਾ ਰਿਹਾ ਹੈ।
 
ਆਗੂਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿੱਚ ਨਿੱਜੀ ਦਖ਼ਲ ਦੇਣ ਅਤੇ ਸਿਹਤ ਵਿਭਾਗ ਨੂੰ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕਰਕੇ ਟ੍ਰੇਨਿੰਗ ਸ਼ੁਰੂ ਕਰਨ ਦਾ ਰਾਹ ਪੱਧਰਾ ਕਰਨ।
ਐਸੋਸੀਏਸ਼ਨ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਨਵੰਬਰ ਤੱਕ ਇਸ ਮੰਗ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀ ਵੱਲੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
 
ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਮੁੱਚੀ ਜ਼ਿਲ੍ਹਾ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਧਰਮਜੀਤ ਜਨਰਲ ਸਕੱਤਰ, ਦਲਦਾਰ ਸਿੰਘ ਚਾਹਲ ਸੂਬਾ ਮੀਤ ਪ੍ਰਧਾਨ, ਧਰਮਪਾਲ, ਟੇਕ ਚੰਦ ਸੈਣੀ ਜ਼ਿਲ੍ਹਾ ਚੇਅਰਮੈਨ, ਕਸ਼ਮੀਰ ਬੰਗਾ, ਕੁਲਵੀਰ ਸਿੰਘ, ਸੰਦੀਪ ਜੋਸ਼ੀ, ਬਲਵੀਰ ਮਾਹੀ, ਬਲਵੀਰ ਸਿੰਘ, ਰਾਮ ਜੀ ਦਾਸ, ਪੁਰਸ਼ੋਤਮ ਬੰਗਾ, ਪੁਰਸ਼ੋਤਮ ਸੜੋਆ, ਸਤਪਾਲ ਬਹਿਰਾਮ ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ