Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਮੈਡੀਕਲ ਸਟੋਰ ਤੋਂ 4600 ਤੋਂ ਵੱਧ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

29 ਜਨਵਰੀ, 2026 06:33 PM

ਮਾਛੀਵਾੜਾ ਸਾਹਿਬ : ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਬੱਸ ਸਟੈਂਡ ਰੋਡ ’ਤੇ ਸਥਿਤ ਇੱਕ ਮੈਡੀਕਲ ਸਟੋਰ ਤੋਂ ਛਾਪੇਮਾਰੀ ਦੌਰਾਨ 4600 ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ। ਪੁਲਸ ਨੇ ਅੱਜ ਇਸ ਸਬੰਧੀ ਸੁਖਦੇਵ ਸਿੰਘ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਨੌਕਰ ਨੂੰ ਹਿਰਾਸਤ 'ਚ ਲੈ ਲਿਆ ਹੈ। ਅੱਜ ਇਸ ਸਬੰਧੀ ਪੱਤਕਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਸਮਰਾਲਾ ਦੇ ਮੁਖੀ ਹਰਵਿੰਦਰ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਇੱਥੇ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਵਿਕ ਰਹੀਆਂ ਹਨ। ਇਸ ’ਤੇ ਕਾਰਵਾਈ ਕਰਦਿਆਂ ਉੱਥੋਂ 2000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।

ਇਸ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਪਤਾ ਲੱਗਾ ਕਿ ਮਾਛੀਵਾੜਾ 'ਚ ਵੀ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਪਲਾਈ ਹੁੰਦੇ ਹਨ, ਜਿਸ ’ਤੇ ਅੱਜ ਸਮਰਾਲਾ ਪੁਲਸ, ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਅਕਾਸ਼ ਦੱਤ, ਡਰੱਗ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਇੱਕ ਸਾਂਝਾ ਆਪਰੇਸ਼ਨ ਚਲਾ ਕੇ ਛਾਪੇਮਾਰੀ ਕੀਤੀ ਗਈ। ਮਾਛੀਵਾੜਾ ਦੇ ਮੈਡੀਕਲ ਸਟੋਰ ਤੋਂ ਛਾਪੇਮਾਰੀ ਦੌਰਾਨ 2695 ਕੈਪਸੂਲ ਅਤੇ 2000 ਗੋਲੀਆਂ ਮਿਲੀਆਂ, ਜੋ ਕਿ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ ਹਨ। ਪੁਲਸ ਵਲੋਂ ਇਸ ਮੈਡੀਕਲ ਸਟੋਰ ’ਤੇ ਬੈਠੇ ਵਿਅਕਤੀ ਸੁਖਦੇਵ ਸਿੰਘ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਹੈ। ਡੀ. ਐੱਸ. ਪੀ. ਸਮਰਾਲਾ ਨੇ ਦੱਸਿਆ ਕਿ ਇਹ ਮੈਡੀਕਲ ਸਟੋਰ ਕਿਸ ਦੇ ਨਾਮ ’ਤੇ ਚੱਲਦਾ ਹੈ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਇਸ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਇਹ ਮੈਡੀਕਲ ਨਸ਼ਾ ਕਿੱਥੋਂ ਆ ਰਿਹਾ ਹੈ।

ਪਿੰਡਾਂ 'ਚ ਝੋਲਾਛਾਪ ਡਾਕਟਰ ਅਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ
ਡੀ. ਐੱਸ. ਪੀ. ਤਰਲੋਚਨ ਸਿੰਘ ਨੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਉਹ ਮੈਡੀਕਲ ਸਟੋਰਾਂ ਤੋਂ ਅਜਿਹੀ ਕੋਈ ਇਤਰਾਜ਼ਯੋਗ ਦਵਾਈ ਨਾ ਵੇਚਣ ਅਤੇ ਨਾ ਹੀ ਰੱਖਣ, ਜਿਸ ਦੀ ਵਰਤੋਂ ਨਸ਼ੇੜੀਆਂ ਵਲੋਂ ਨਸ਼ੇ ਦੇ ਤੌਰ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਦਰਪਣ ਆਹਲੂਵਾਲੀਆ ਦੇ ਨਿਰਦੇਸ਼ਾਂ ’ਤੇ ਸਮਰਾਲਾ ਸਬ ਡਵੀਜ਼ਨ 'ਚ ਮੈਡੀਕਲ ਸਟੋਰਾਂ ’ਤੇ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕੋਲ ਵੀ ਨਸ਼ੇ ਵਾਲੀ ਦਵਾਈ ਬਰਾਮਦ ਹੋਈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਟੋਰ ਨੂੰ ਸੀਲ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਪਿੰਡਾਂ 'ਚ ਝੋਲਾਛਾਪ ਡਾਕਟਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਬਿਨਾਂ ਡਿਗਰੀ ਤੋਂ ਮੈਡੀਕਲ ਸਟੋਰ ਜਾਂ ਕਲੀਨਿਕ ਖੋਲ੍ਹ ਕੇ ਦਵਾਈਆਂ ਵੇਚਦਾ ਪਾਇਆ ਗਿਆ ਤਾਂ ਉਸ ’ਤੇ ਵੀ ਸਖ਼ਤ ਕਾਰਵਾਈ ਹੋਵੇ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ