Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਮੋਗਾ ਰੈਲੀ 'ਚ ਅਮਿਤ ਸ਼ਾਹ ਦਾ 'ਆਪ' 'ਤੇ ਵੱਡਾ ਹਮਲਾ, ਕਿਹਾ 'ਸਰਕਾਰ ਭ੍ਰਿਸ਼ਟਾਚਾਰ ਵਿਚ ਡੁੱਬੀ'

14 ਮਾਰਚ, 2026 07:48 PM

ਮੋਗਾ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮੋਗਾ ਦੇ ਕਿੱਲੀ ਚਹਿਲਾਂ ਵਿਖੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਚੋਣ ਪ੍ਰਚਾਰ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਗ੍ਰਹਿ ਮੰਤਰੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਸਿਰਫ਼ ਕੇਜਰੀਵਾਲ ਦੇ ‘ਪਾਇਲਟ’ ਵਜੋਂ ਕੰਮ ਕਰ ਰਹੇ ਹਨ। ਅਮਿਤ ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵੀ ਅਰਵਿੰਦ ਕੇਜਰੀਵਾਲ ਦੇਸ਼ ਦੇ ਕਿਸੇ ਵੀ ਹਿੱਸੇ ਵਿਚ ਜਾਂਦੇ ਹਨ ਤਾਂ ਪੰਜਾਬ ਦੇ ਮੁੱਖ ਮੰਤਰੀ ਸਿਰਫ਼ ਇਕ 'ਪਾਇਲਟ' ਬਣ ਕੇ ਉਨ੍ਹਾਂ ਦੇ ਨਾਲ ਚਲੇ ਜਾਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਤੋਂ ਆਏ ਕੁਝ ਲੋਕ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਰਹੇ ਹਨ ਅਤੇ ਆਮ ਆਦਮੀ ਪਾਰਟੀ ਸਿਰਫ ਕੇਜਰੀਵਾਲ ਦਾ "ਏ.ਟੀ.ਐੱਮ." ਬਣ ਕੇ ਰਹਿ ਗਈ ਹੈ।

ਵਾਅਦਾ ਖਿਲਾਫੀ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ 

ਸ਼ਾਹ ਨੇ ਸਰਕਾਰ 'ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਉਂਦਿਆਂ ਪੁੱਛਿਆ ਕਿ 25 ਲੱਖ ਨੌਕਰੀਆਂ ਦੇ ਵਾਅਦੇ ਅਤੇ ਚਾਰ ਮਹੀਨਿਆਂ ਵਿਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਦਾਅਵੇ ਦਾ ਕੀ ਬਣਿਆ? ਉਨ੍ਹਾਂ ਨੇ ਸੂਬਾ ਸਰਕਾਰ 'ਤੇ ਭ੍ਰਿਸ਼ਟਾਚਾਰ ਵਿਚ ਡੁੱਬੇ ਹੋਣ ਦਾ ਇਲਜ਼ਾਮ ਲਾਇਆ ਅਤੇ ਜਲੰਧਰ ਸਮਾਰਟ ਸਿਟੀ ਯੋਜਨਾ, ਬਰਨਾਲਾ ਟਰੱਕ ਯੂਨੀਅਨ ਘੁਟਾਲਾ, ਖਡੂਰ ਸਾਹਿਬ, ਆਂਗਣਵਾੜੀ ਘੁਟਾਲਾ ਅਤੇ 100 ਕਰੋੜ ਦੀ ਉਗਰਾਹੀ ਵਰਗੇ ਮਾਮਲਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਆਪਣਾ ਚਿਹਰਾ ਚਮਕਾਉਣ ਲਈ 800 ਕਰੋੜ ਰੁਪਏ ਇਸ਼ਤਿਹਾਰਾਂ 'ਤੇ ਖਰਚ ਕਰ ਰਹੀ ਹੈ। ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਿਹਾ ਹੈ। ਉਨ੍ਹਾਂ 2026 ਦੀ ਸ਼ੁਰੂਆਤ ਵਿਚ ਹੋਏ ਤਿੰਨ ਸਰਪੰਚਾਂ ਦੇ ਕਤਲ ਅਤੇ ਥਾਣੇ ਦੇ ਅੰਦਰ ਪੁਲਸ ਮੁਲਾਜ਼ਮਾਂ ਦੇ ਕਤਲ ਦੀਆਂ ਘਟਨਾਵਾਂ ਨੂੰ ਹਵਾਲੇ ਵਜੋਂ ਪੇਸ਼ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਾਂਗ ਮੌਜੂਦਾ ਸਰਕਾਰ ਵੀ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਭਾਜਪਾ ਨੂੰ ਆਸ਼ੀਰਵਾਦ ਦਿੰਦੇ ਹਨ ਤਾਂ ਦੋ ਸਾਲਾਂ ਦੇ ਅੰਦਰ ਨਸ਼ੇ ਦੇ ਕਾਰੋਬਾਰ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ