Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ: ਭਾਜਪਾ

16 ਮਾਰਚ, 2026 06:41 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੀਲ ਸਰੀਨ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 14 ਤਰੀਕ ਨੂੰ ਮੋਗਾ ਵਿਖੇ ਹੋਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੂੰ ਪੰਜਾਬ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਰੈਲੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਿਕ ਰੈਲੀ ਵਿੱਚ ਸਾਰਾ ਪੰਜਾਬ ਉਮੜ ਪਿਆ ਸੀ, ਜਿਸ ਨੇ ਭੀੜ ਦੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅਨੀਲ ਸਰੀਨ ਨੇ ਅੰਕੜਿਆਂ ਸਹਿਤ ਦੱਸਿਆ ਕਿ ਪਾਰਟੀ ਲਗਭਗ 1 ਲੱਖ 58 ਹਜ਼ਾਰ ਲੋਕਾਂ ਨੂੰ ਮੋਬਲਾਈਜ਼ ਕਰਨ ਵਿੱਚ ਕਾਮਯਾਬ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਗਰਾਊਂਡ ਪੱਧਰ 'ਤੇ ਤਿਆਰੀ ਕੀਤੀ ਸੀ ਅਤੇ ਸੂਬੇ ਦੇ 13 ਹਜ਼ਾਰ ਪਿੰਡਾਂ ਅਤੇ ਸ਼ਹਿਰਾਂ ਦੇ ਹਰ ਪੋਲਿੰਗ ਬੂਥ ਤੱਕ ਪਹੁੰਚ ਕੀਤੀ ਗਈ ਸੀ । ਸਰੀਨ ਅਨੁਸਾਰ, ਇਸ ਜਨ-ਸੈਲਾਬ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਹੁਣ ਬਦਲਾਅ ਚਾਹੁੰਦਾ ਹੈ।


ਇਸ ਦੌਰਾਨ ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿਖੇ ਹੋਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਪਾਰਟੀਆਂ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਚਾਹੇ ਉਹ ਸੱਤਾਧਾਰੀ ਆਮ ਆਦਮੀ ਪਾਰਟੀ ਹੋਵੇ, ਕਾਂਗਰਸ ਹੋਵੇ ਜਾਂ ਅਕਾਲੀ ਦਲ, ਰੈਲੀ ਦੀ ਅਥਾਹ ਸਫਲਤਾ ਦੇਖ ਕੇ ਸਾਰੀਆਂ ਪਾਰਟੀਆਂ ਬੁਰੀ ਤਰ੍ਹਾਂ ਘਬਰਾ ਗਈਆਂ ਹਨ। ਸਰੀਨ ਅਨੁਸਾਰ, ਰੈਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਆਏ ਬਿਆਨ ਇਹ ਸਾਫ ਦਰਸਾਉਂਦੇ ਹਨ ਕਿ ਉਹ ਕਿੰਨੇ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਇਸ ਗੱਲ ਤੋਂ ਹੈਰਾਨ ਹਨ ਕਿ ਜਿਸ ਭਾਰਤੀ ਜਨਤਾ ਪਾਰਟੀ ਨੂੰ ਉਹ ਪੰਜਾਬ ਵਿੱਚ ਗਿਣਦੇ ਹੀ ਨਹੀਂ ਸੀ, ਉਸ ਨੇ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਅਤੇ ਰਿਕਾਰਡ ਤੋੜ ਰੈਲੀ ਕਿਵੇਂ ਕਰ ਦਿੱਤੀ। ਅਮਿਤ ਸ਼ਾਹ ਦੇ ਭਾਸ਼ਣ ਨੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ, ਜਿਸ ਕਾਰਨ ਵਿਰੋਧੀਆਂ ਦੇ ਹੋਸ਼ ਉੱਡ ਗਏ ਹਨ। ਹੁਣ ਵਿਰੋਧੀ ਪਾਰਟੀਆਂ ਵਿੱਚ ਇਸ ਗੱਲ ਨੂੰ ਲੈ ਕੇ ਭਾਜੜਾਂ ਪੈ ਗਈਆਂ ਹਨ ਕਿ 2027 ਵਿੱਚ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ 'ਡਬਲ ਇੰਜਣ' ਵਾਲੀ ਸਰਕਾਰ ਆਉਣ ਵਾਲੀ ਹੈ ਤੇ ਪੰਜਾਬ ਤਰੱਕੀ ਵੱਲ ਜਾਵੇਗਾ।


ਮੌਜੂਦਾ 'ਆਪ' ਸਰਕਾਰ 'ਤੇ ਹਮਲਾ ਕਰਦਿਆਂ ਸਰੀਨ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਫੇਲ੍ਹ ਹੋ ਚੁੱਕੀ ਹੈ ਅਤੇ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕ ਰਹੀ ਹੈ, ਜੋ ਮਾਰਚ ਦੇ ਅੰਤ ਤੱਕ 4.47 ਲੱਖ ਕਰੋੜ ਤੱਕ ਪਹੁੰਚ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਭਾਜਪਾ 2027 ਵਿੱਚ ਆਪਣੇ ਬਲਬੁੱਤੇ 'ਤੇ ਸਰਕਾਰ ਬਣਾਵੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਬਣਾ ਕੇ ਵਿਕਾਸ ਦੀ ਲਹਿਰ ਲਿਆਵੇਗੀ।


ਰੈਲੀ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਇੰਨਾ ਉਤਸ਼ਾਹ ਸੀ ਕਿ ਪੰਜਾਬ ਵਿੱਚ ਬੱਸਾਂ ਦੀ ਕਮੀ ਪੈ ਗਈ। ਅਖੀਰਲੇ ਮੌਕੇ 'ਤੇ ਜੰਮੂ-ਕਸ਼ਮੀਰ, ਰਾਜਸਥਾਨ ਅਤੇ ਹਰਿਆਣਾ ਤੋਂ ਬੱਸਾਂ ਹਾਇਰ ਕਰਨੀਆਂ ਪਈਆਂ। ਰੈਲੀ ਲਈ ਕੁੱਲ 3,793 ਬੱਸਾਂ ਅਤੇ ਲਗਭਗ 2,500 ਕਾਰਾਂ ਤੇ ਇਨੋਵਾ ਗੱਡੀਆਂ ਰਾਹੀਂ ਲੋਕ ਮੋਗਾ ਪਹੁੰਚੇ। ਭਾਰੀ ਭੀੜ ਕਾਰਨ 15 ਕਿਲੋਮੀਟਰ ਤੱਕ ਲੰਬਾ ਜਾਮ ਲੱਗ ਗਿਆ, ਜਿਸ ਕਾਰਨ 800 ਤੋਂ ਵੱਧ ਬੱਸਾਂ ਰੈਲੀ ਵਾਲੀ ਥਾਂ ਤੱਕ ਨਹੀਂ ਪਹੁੰਚ ਸਕੀਆਂ ਅਤੇ ਲੋਕਾਂ ਨੂੰ 4-5 ਕਿਲੋਮੀਟਰ ਪੈਦਲ ਤੁਰ ਕੇ ਆਉਣਾ ਪਿਆ। ਸਰੀਨ ਨੇ ਦਾਅਵਾ ਕੀਤਾ ਕਿ ਹਰ ਬੱਸ ਨੂੰ ਇੱਕ QR ਕੋਡ ਜਾਰੀ ਕੀਤਾ ਗਿਆ ਸੀ ਅਤੇ ਬੱਸ ਇੰਚਾਰਜਾਂ ਵੱਲੋਂ ਲੋਕਾਂ ਦੀਆਂ ਫੋਟੋਆਂ ਖਿੱਚ ਕੇ ਭੇਜੀਆਂ ਗਈਆਂ ਸਨ, ਜਿਸ ਨਾਲ ਪਾਰਟੀ ਕੋਲ 10 ਵਜੇ ਤੱਕ ਸਹੀ ਸੰਖਿਆ ਆ ਚੁੱਕੀ ਸੀ । ਰੈਲੀ ਲਈ ਪਹਿਲਾਂ 84 ਕਿੱਲੇ ਜਗ੍ਹਾ ਲਈ ਗਈ ਸੀ, ਪਰ ਭਾਰੀ ਹੁੰਗਾਰੇ ਨੂੰ ਦੇਖਦਿਆਂ ਰਾਤੋ-ਰਾਤ 11 ਕਿੱਲੇ ਹੋਰ ਪਾਰਕਿੰਗ ਲਈ ਜਗ੍ਹਾ ਦਾ ਇੰਤਜ਼ਾਮ ਕਰਨਾ ਪਿਆ।


ਕੇਂਦਰੀ ਪ੍ਰੋਜੈਕਟ ਅਤੇ ਚੰਡੀਗੜ੍ਹ ਦਾ ਮੁੱਦਾ
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਪੰਜਾਬ ਵਿੱਚ 2 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਵਿੱਚ ਹਾਈਵੇਅ, ਏਮਜ਼ ਬਠਿੰਡਾ ਅਤੇ ਆਈਆਈਐਮ ਅੰਮ੍ਰਿਤਸਰ ਵਰਗੇ ਵੱਡੇ ਪ੍ਰੋਜੈਕਟ ਸ਼ਾਮਲ ਹਨ। ਚੰਡੀਗੜ੍ਹ ਬਾਰੇ ਪਾਰਟੀ ਦਾ ਸਟੈਂਡ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੀ ਹੀ ਰਾਜਧਾਨੀ ਰਹੇਗਾ। ਅਖੀਰ ਵਿੱਚ ਉਨ੍ਹਾਂ ਇਸ ਸਫਲ ਰੈਲੀ ਲਈ ਸਮੁੱਚੇ ਪੰਜਾਬੀਆਂ ਅਤੇ ਮੋਗਾ ਨਿਵਾਸੀਆਂ ਦਾ ਧੰਨਵਾਦ ਕੀਤਾ ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ