Thursday, June 11, 2026
BREAKING
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ ਤਰੁਣ ਚੁੱਘ ਦੀ ਹੋ ਗਈ ਰਾਜ ਸਭਾ 'ਚ ਐਂਟਰੀ ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, IT ਸਟਾਕਾਂ 'ਚ ਭਾਰੀ ਗਿਰਾਵਟ 13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ ਵੱਡੀ ਕਾਰਵਾਈ

ਪੰਜਾਬ

ਮੋਹਾਲੀ 'ਚ 10ਵੀਂ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਅੱਧੀ ਰਾਤੀਂ ਪੂਰੀ ਸੁਸਾਇਟੀ 'ਚ ਮਚਿਆ ਹੜਕੰਪ

11 ਜੂਨ, 2026 06:38 PM

ਖਰੜ : ਇੱਥੇ ਖਰੜ-ਲਾਂਡਰਾ ਰੋਡ 'ਤੇ ਸਥਿਤ ਐੱਸ. ਬੀ. ਪੀ. ਨੌਰਥ ਸੋਸਾਇਟੀ 'ਚ ਦੇਰ ਰਾਤ ਇੱਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਟਾਵਰ ਨੰਬਰ-3 ਦੀ 10ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਮਾਮਲਾ ਖ਼ੁਦਕੁਸ਼ੀ ਦਾ ਹੈ ਜਾਂ ਕਿਸੇ ਹੋਰ ਹਾਦਸੇ ਦਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਕਰੀਬ 12.25 ਵਜੇ ਸੋਸਾਇਟੀ 'ਚ ਅਚਾਨਕ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਦੋਂ ਲੋਕ ਬਾਹਰ ਪਹੁੰਚੇ ਤਾਂ ਉੱਥੇ ਇੱਕ ਨੌਜਵਾਨ ਦੀ ਲਾਸ਼ ਪਈ ਮਿਲੀ। ਚਸ਼ਮਦੀਦਾਂ ਮੁਤਾਬਕ ਮ੍ਰਿਤਕ ਦੇ ਕੰਨਾਂ 'ਚ ਹੈੱਡਫੋਨ ਲੱਗੇ ਹੋਏ ਸਨ ਅਤੇ ਉਸ ਦਾ ਪਿੱਠੂ ਬੈਗ ਵੀ ਲਾਸ਼ ਦੇ ਕੋਲ ਹੀ ਪਿਆ ਸੀ, ਜਿਸ 'ਚ ਪਾਣੀ ਦੀ ਬੋਤਲ ਰੱਖੀ ਹੋਈ ਸੀ। ਉਸ ਦਾ ਮੋਬਾਇਲ ਫੋਨ ਜੇਬ 'ਚ ਸੁਰੱਖਿਅਤ ਮਿਲਿਆ, ਜਦੋਂ ਕਿ ਉਸ ਨੇ ਜੁੱਤੇ ਵੀ ਪਾਏ ਹੋਏ ਸਨ।

ਸਥਾਨਕ ਲੋਕਾਂ ਅਨੁਸਾਰ ਨੌਜਵਾਨ ਹੇਠਾਂ ਡਿੱਗਣ ਦੌਰਾਨ ਇਮਾਰਤ ਦੇ ਬਾਹਰ ਲੰਘ ਰਹੀ ਇੱਕ ਨੈੱਟਵਰਕ ਕੇਬਲ ਦੀ ਲਪੇਟ 'ਚ ਆ ਗਿਆ ਸੀ। ਇਸ ਕੇਬਲ ਟੁੱਟ ਕੇ ਹੇਠਾਂ ਡਿੱਗ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਟੁੱਟੀ ਹੋਈ ਕੇਬਲ ਵੀ ਮਿਲੀ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਸਿੱਧਾ ਉੱਪਰੋਂ ਹੇਠਾਂ ਡਿੱਗਿਆ ਸੀ। ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਸਾਲ ਦੇ ਕਰੀਬ ਹੈ। ਉਹ ਸੋਸਾਇਟੀ 'ਚ ਕਿਰਾਏ ਦੇ ਫਲੈਟ 'ਚ ਰਹਿੰਦਾ ਸੀ ਅਤੇ 3-4 ਮਹੀਨੇ ਪਹਿਲਾਂ ਹੀ ਇੱਥੇ ਆ ਕੇ ਰਹਿਣ ਲੱਗਾ ਸੀ। ਫਿਲਹਾਲ ਉਸ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

ਸੂਤਰਾਂ ਮੁਤਾਬਕ ਇਹ ਘਟਨਾ ਸੋਸਾਇਟੀ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ 'ਚ ਵੀ ਕੈਦ ਹੋਈ ਹੈ। ਫੁਟੇਜ 'ਚ ਨੌਜਵਾਨ ਨੂੰ ਉੱਚਾਈ ਤੋਂ ਡਿੱਗਦੇ ਹੋਏ ਦੇਖਿਆ ਗਿਆ ਹੈ। ਪੁਲਸ ਨੇ ਸੀ. ਸੀ. ਟੀ. ਵੀ. ਰਿਕਾਰਡਿੰਗ ਆਪਣੇ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਣ 'ਤੇ ਪੁਲਸ ਰਾਤ ਕਰੀਬ 2.15 ਵਜੇ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਖਰੜ ਦੀ ਮੋਰਚਰੀ 'ਚ ਰਖਵਾ ਦਿੱਤਾ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਬਾਰੇ ਅਜੇ ਕੋਈ ਅਧਿਕਾਰਕ ਨਤੀਜਾ ਨਹੀਂ ਕੱਢਿਆ ਗਿਆ। ਪੋਸਟਮਾਰਟਮ ਰਿਪੋਰਟ, ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਬਹਾਦਰ ਸਿੰਘ ਵਾਲਾ ਡਰੇਨ ‘ਤੇ ਬਣੇ ਪੁਲ ਦੇ ਹਾਲਾਤ ਬਦਤਰ, ਥਾਂ-ਥਾਂ ਤੋਂ ਟੁੱਟੀਆਂ ਸੁਰੱਖਿਆ ਗਰਿੱਲਾਂ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਪੰਜਾਬ 'ਚ ਭਲਕੇ ਤੇਜ਼ ਤੂਫਾਨ ਤੇ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ ਕੀਤੀ ਇਹ ਵੱਡੀ ਮੰਗ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਅੰਮ੍ਰਿਤਸਰ 'ਚ 30 ਕਿਲੋ ਤੋਂ ਵੱਧ ਹੈਰੋਇਨ ਸਣੇ ਫੜੇ ਗਏ 6 ਮੁਲਜ਼ਮ, ਵੱਖ-ਵੱਖ ਖੇਤਰਾਂ 'ਚ ਕਰਦੇ ਸਨ ਸਪਲਾਈ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, ਗਿਆਨੀ ਰਘਬੀਰ ਸਿੰਘ ਨੇ SIT ਕੋਲ ਦਰਜ ਕਰਵਾਏ ਬਿਆਨ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ

ਬਿਜਲੀ ਵਾਲੇ ਪ੍ਰੀਪੇਡ ਮੀਟਰਾਂ ਨੇ ਪਾਇਆ ਪੰਗਾ, ਖੜ੍ਹੀ ਹੋਈ ਇਹ ਸਮੱਸਿਆ