Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਮੋਹਾਲੀ ਜ਼ਿਲ੍ਹੇ 'ਚ ਪਟਾਕੇ ਚਲਾਉਣ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਨਾ ਮੰਨਣ ਵਾਲਿਆਂ ਖ਼ਿਲਾਫ...

07 ਅਕਤੂਬਰ, 2025 05:39 PM

ਮੋਹਾਲੀ : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ’ਚ ਦੀਵਾਲੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ, ਕ੍ਰਿਸਮਸ ਅਤੇ ਨਵੇਂ ਸਾਲ ਲਈ ਆਤਿਸ਼ਬਾਜ਼ੀ ਦੀ ਵਰਤੋਂ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਨਤਕ ਹਿੱਤ ’ਚ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐੱਨ. ਐੱਨ. ਐੱਸ) ਦੀ ਧਾਰਾ-163 ਅਧੀਨ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਗਿਆਨ, ਟੈਕਨਾਲੋਜੀ ਤੇ ਵਾਤਾਵਰਨ ਵਿਭਾਗ ਵੱਲੋਂ 18 ਸਤੰਬਰ ਨੂੰ ਜਾਰੀ ਕੀਤੀਆਂ ਵਿਸਤ੍ਰਤ ਹਦਾਇਤਾਂ ਅਨੁਸਾਰ ਹੀ ਆਤਿਸ਼ਬਾਜੀ ਹੋਵੇਗੀ। ਤਿਉਹਾਰਾਂ ਦੌਰਾਨ ਵਪਾਰੀਆਂ ਵੱਲੋਂ ਪਟਾਕਿਆਂ ਦੀ ਖ਼ਰੀਦ, ਵਿਕਰੀ ਤੇ ਸਟੋਰੇਜ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਇਸ ਲਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਲਾਜ਼ਮੀ ਹੈ। ਮਨਾਹੀ ’ਤੇ ਮਨਜ਼ੂਰੀ ਸਬੰਧੀ ਹਦਾਇਤਾਂ ’ਚ ਲੜੀਵਾਰ ਪਟਾਕਿਆਂ (ਸੀਰੀਜ਼ ਜਾਂ ਲਾਰੀਆਂ) ਦੇ ਨਿਰਮਾਣ, ਸਟੋਰੇਜ, ਵੰਡ, ਵਿਕਰੀ ਤੇ ਵਰਤੋਂ ’ਤੇ ਪਾਬੰਦੀ ਰਹੇਗੀ। ਸਿਰਫ਼ ਗ੍ਰੀਨ ਪਟਾਕੇ ਜੋ ਬੇਰੀਅਮ ਸਾਲਟ, ਐਂਟੀਮੈਨੀ, ਲਿਥੀਅਮ, ਪਾਰਾ, ਆਰਸੈਨਿਕ, ਲੀਡ ਜਾਂ ਸਟਰੋਂਟੀਅਮ ਕ੍ਰੋਮੇਟ ਵਰਗੇ ਰਸਾਇਣਾਂ ਦੀ ਵਰਤੋਂ ਨਹੀਂ ਕਰਦੇ, ਹੀ ਵਿਕਰੀ ਤੇ ਵਰਤੋਂ ਲਈ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ ਸਿਰਫ਼ ਲਾਇਸੈਂਸਸ਼ੁਦਾ ਵਿਕਰੇਤਾ ਹੀ ਮਨਜ਼ੂਰਸ਼ੁਦਾ ਪਟਾਕੇ ਵੇਚ ਸਕਣਗੇ। ਦੀਵਾਲੀ ’ਤੇ (20 ਅਕਤੂਬਰ) ਸ਼ਾਮ 8 ਤੋਂ ਰਾਤ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ (5 ਨਵੰਬਰ) ਸਵੇਰੇ 4 ਤੋਂ 5 ਵਜੇ ਤੇ ਸ਼ਾਮ 9 ਤੋਂ 10 ਵਜੇ, ਕ੍ਰਿਸਮਸ ਮੌਕੇ (25 ਤੇ 26 ਦਸੰਬਰ) ਰਾਤ 11:55 ਤੋਂ 12:30 ਵਜੇ ਤੱਕ, ਨਵੇਂ ਸਾਲ ਮੌਕੇ (31 ਦਸੰਬਰ-1 ਜਨਵਰੀ) ਰਾਤ 11:55 ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ।

ਸਿਰਫ਼ ਗ੍ਰੀਨ ਪਟਾਕੇ ਹੀ ਚੱਲਣਗੇ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਮਿਊਨਿਟੀ ਫਾਇਰ ਕਰੈਕਿੰਗ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤੇ ਇਸ ਲਈ ਵਿਸ਼ੇਸ਼ ਖੇਤਰਾਂ ਦੀ ਪਛਾਣ ਪਹਿਲਾਂ ਤੋਂ ਕੀਤੀ ਜਾਵੇਗੀ। ਈ-ਕਾਮਰਸ ਵੈੱਬਸਾਈਟਾਂ (ਜਿਵੇਂ ਕਿ ਫਲਿਪਕਾਰਟ, ਐਮਾਜ਼ਨ ਆਦਿ) ਵੱਲੋਂ ਪਟਾਕਿਆਂ ਦੀ ਆਨਲਾਈਨ ਵਿਕਰੀ ਦੀ ਮਨਾਹੀ ਹੋਵੇਗੀ। ਪੁਲਸ ਤੇ ਪ੍ਰਦੂਸ਼ਣ ਵਿਭਾਗ ਵੱਲੋਂ ਨਿਰਦੇਸ਼ਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਈ ਜਾਵੇਗੀ। ਸਿਰਫ਼ ਮਨਜ਼ੂਰਸ਼ੁਦਾ ਸਮੇਂ ਤੇ ਸਥਾਨਾਂ ’ਤੇ ਹੀ ਗ੍ਰੀਨ ਪਟਾਕੇ ਚਲਾਏ ਜਾ ਸਕਣਗੇ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕੀਤੀ ਜਾਵੇਗੀ।

2 ਜਨਵਰੀ 2026 ਤੱਕ ਹਦਾਇਤਾਂ
ਉਦਯੋਗ ਅਤੇ ਵਣਜ ਵਿਭਾਗ ਦੇ ਧਮਾਕੇਖੇਜ ਨਿਯਮਾਂ 2008 ਤਹਿਤ ਨਿਰਪੱਖ ਅਤੇ ਨਿਆਂਪੂਰਨ ਕਾਰਵਾਈ ਕੀਤੀ ਜਾਵੇਗੀ। ਏਅਰ ਕੁਆਲਿਟੀ ਨੂੰ ਧਿਆਨ ’ਚ ਰੱਖਦਿਆਂ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇਗੀ। ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਡੀ. ਸੀ. ਨੇ ਦੱਸਿਆ ਕਿ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵਾਤਾਵਰਣ (ਸੁਰੱਖਿਆ) ਐਕਟ-1986 ਦੀ ਧਾਰਾ-15 ਅਧੀਨ ਤੁਰੰਤ ਦੰਡਾਤਮਕ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੀ.ਐੱਨ.ਐੱਨ.ਐੱਸ. ਦੀਆਂ ਸਬੰਧਤ ਧਾਰਾਵਾਂ ਤਹਿਤ ਸ਼ਿਕੰਜਾ ਕਸਿਆ ਜਾਵੇਗਾ। ਇਹ ਹੁਕਮ 1 ਅਕਤੂਬਰ ਤੋਂ 2 ਜਨਵਰੀ 2026 ਤੱਕ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.