Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

15 ਜੁਲਾਈ, 2025 12:00 PM

ਪ੍ਰੀਤ ਪੱਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ: “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਜਾਰੀ ਕਾਰਵਾਈ ਵਿੱਚ, ਮੋਹਾਲੀ ਪੁਲਿਸ ਨੇ ਅੱਜ ਥਾਣਾ ਬਲੌਂਗੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਜੁਝਾਰ ਨਗਰ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਕੀਤੀ ਨਾਜਾਇਜ਼ ਉਸਾਰੀ ਢਾਹੁਣ ਦੀ ਮੁਹਿੰਮ ਚਲਾਈ। ਇਹ ਕਾਰਵਾਈ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਜੋੜੀ ਵਿਰੁੱਧ ਕੀਤੀ ਗਈ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ, ਪੰਜਾਬ ਪੁਲਿਸ, ਸ੍ਰੀ ਗੌਰਵ ਯਾਦਵ ਦੇ ਸਥਾਈ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਬੇਨਤੀ ਦੇ ਜਵਾਬ ਵਿੱਚ ਗੈਰ-ਕਾਨੂੰਨੀ ਉਸਾਰੀ ਢਾਹ ਦਿੱਤੀ ਗਈ, ਜਿਸਨੇ ਪੰਚਾਇਤੀ ਜ਼ਮੀਨ 'ਤੇ ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਵਿੱਚ ਜ਼ਿਲ੍ਹਾ ਪੁਲਿਸ ਦੀ ਮਦਦ ਮੰਗੀ ਸੀ।

ਐਸ ਐਸ ਪੀ ਹਾਂਸ ਨੇ ਖੁਲਾਸਾ ਕੀਤਾ ਕਿ ਮਲਕੀਤ ਸਿੰਘ ਪੁੱਤਰ ਕਰਮ ਚੰਦ ਵਿਰੁੱਧ 2018 ਤੋਂ 2024 ਤੱਕ ਸੱਤ ਐਫ ਆਈ ਆਰਜ਼ ਦਰਜ ਹਨ। ਇਨ੍ਹਾਂ ਵਿੱਚ ਐਨ ਡੀ ਪੀ ਐਸ ਐਕਟ ਅਧੀਨ ਦੋ, ਆਬਕਾਰੀ ਐਕਟ ਅਧੀਨ ਤਿੰਨ ਅਤੇ ਆਈ ਪੀ ਸੀ ਅਧੀਨ ਦੋ ਹੋਰ ਪਰਚੇ ਸ਼ਾਮਲ ਹਨ। ਇਹ ਸਾਰੇ ਪਰਚੇ ਥਾਣਾ ਬਲੌਂਗੀ ਵਿੱਚ ਦਰਜ ਹਨ।

ਉਸ ਦੇ ਪੁੱਤਰ ਹੈਪੀ ਦੇ ਨਾਮ 'ਤੇ ਬਲੌਂਗੀ ਪੁਲਿਸ ਸਟੇਸ਼ਨ ਵਿੱਚ 2018 ਤੋਂ 2025 ਵਿਚਕਾਰ ਪੰਜ ਐਫ ਆਈ ਆਰਜ਼ ਦਰਜ ਹੋਈਆਂ ਹਨ। ਇਨ੍ਹਾਂ ਵਿੱਚ ਐਨ ਡੀ ਪੀ ਐਸ ਐਕਟ ਅਧੀਨ ਦੋ, ਆਬਕਾਰੀ ਐਕਟ ਅਧੀਨ ਇੱਕ ਅਤੇ ਇੱਕ - ਇੱਕ ਆਈ ਪੀ ਸੀ ਅਧੀਨ ਅਤੇ ਬੀ ਐਨ ਐਸ (ਭਾਰਤੀ ਨਿਆ ਸੰਹਿਤਾ) ਤਹਿਤ ਸ਼ਾਮਲ ਹਨ।

ਐਸ ਐਸ ਪੀ ਹਾਂਸ ਨੇ ਕਿਹਾ, "ਮੋਹਾਲੀ ਪੁਲਿਸ ਨਸ਼ਾ ਤਸਕਰਾਂ ਲਈ ਜ਼ੀਰੋ ਸਹਿਣਸ਼ੀਲਤਾ ਨੀਤੀ ਰੱਖਦੀ ਹੈ ਜੋ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰ ਰਹੇ ਹਨ।" ਉਨ੍ਹਾਂ ਕਿਹਾ, "ਜਦੋਂ ਪੰਚਾਇਤ ਵਿਭਾਗ ਨੇ ਗੈਰ-ਕਾਨੂੰਨੀ ਤੌਰ 'ਤੇ ਕਬਜ਼ੇ ਵਾਲੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਲਈ ਸਾਡੀ ਸਹਾਇਤਾ ਮੰਗੀ, ਤਾਂ ਡੀ ਐਸ ਪੀ ਖਰੜ-1, ਕਰਨ ਸੰਧੂ ਦੀ ਅਗਵਾਈ ਵਿੱਚ ਇੱਕ ਪੁਲਿਸ ਟੀਮ ਨੂੰ ਢਾਹੁਣ ਦੀ ਕਾਰਵਾਈ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤਾਇਨਾਤ ਕੀਤਾ ਗਿਆ।"

ਐਸ ਐਸ ਪੀ ਹਾਂਸ, ਜਿਨ੍ਹਾਂ ਦੇ ਨਾਲ ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ ਵੀ ਮੌਜੂਦ ਸਨ, ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਿਭਾਗ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, "ਇਹ ਸਖ਼ਤ ਅਤੇ ਮਿਸਾਲੀ ਕਾਰਵਾਈ ਸਾਰੇ ਸਮਾਜ ਵਿਰੋਧੀ ਅਨਸਰਾਂ ਲਈ ਇੱਕ ਸੰਦੇਸ਼ ਹੈ ਕਿ ਇਸ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਕਾਨੂੰਨ ਦੀ ਸਖਤੀ ਤੋਂ ਬਚ ਨਹੀਂ ਸਕੇਗਾ।"

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ