Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਯੁੱਧ ਨਸ਼ਿਆ ਵਿਰੁੱਧ: ਦੋ ਦਿਨ ਪਹਿਲਾਂ ਜੇਲ੍ਹ ਤੋਂ ਆਏ ਤਸਕਰ ਦੇ ਘਰ 'ਤੇ ਚੱਲਿਆ ਪੀਲਾ ਪੰਜਾ

20 ਜੂਨ, 2025 06:57 PM

ਖੰਨਾ/ਮਲੌਦ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਦੀ ਪ੍ਰਕਿਰਿਆ ਤਹਿਤ ਮਲੌਦ ਵਿਖੇ ਨਗਰ ਪੰਚਾਇਤ ਮਲੌਦ ਵੱਲੋਂ ਈ.ਓ. ਹਰਨਰਿੰਦਰ ਸਿੰਘ ਅਤੇ ਪੁਲਸ ਪ੍ਰਸ਼ਾਸ਼ਨ ਵੱਲੋਂ ਐਸ.ਪੀ. ਤੇਜਵੀਰ ਸਿੰਘ ਹੁੰਦਲ ਦੀ ਅਗਵਾਈ ਹੇਠ ਅਮਰੀਕ ਸਿੰਘ ਪੁੱਤਰ ਬਲਦੇਵ ਸਿੰਘ ਦੇ ਘਰ ਨੂੰ ਢਹਿ ਢੇਰੀ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਤੇਜਵੀਰ ਸਿੰਘ ਹੁੰਦਲ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਮਲੌਦ ’ਚ 3 ਭੁੱਕੀ ਅਤੇ ਅਫ਼ੀਮ ਦੇ ਪਰਚੇ ਦਰਜ਼ ਹਨ ਅਤੇ ਦੋ ਦਿਨ ਪਹਿਲਾ ਹੀ ਜੇਲ੍ਹ ਤੋਂ ਬਾਹਰ ਆਇਆ ਹੈ, ਜਿਸ ਤੇ ਨਗਰ ਪੰਚਾਇਤ ਤੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਅਧੀਨ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਈ.ਓ. ਹਰਨਰਿੰਦਰ ਸਿੰਘ ਨੇ ਕਿਹਾ ਕਿ ਉਕਤ ਉਸਾਰੀ ਵਿਚ ਮਿਉਂਸਪਲ ਐਕਟ ਅਧੀਨ ਬਿਲਡਿੰਗ ਬਾਈਲਾਜ਼ ਅਨੁਸਾਰ ਕਾਨੂੰਨ ਦੀ ਉਲੰਘਣਾ ਕੀਤੀ ਗਈ ਸੀ ਜਿਸ ਲਈ ਪਹਿਲਾ 4 ਨੋਟਿਸ ਦੇਣ ਉਪਰੰਤ ਇਹ ਨਜਾਇਜ ਉਸਾਰੀ ਢਾਹੀ ਗਈ ਹੈ।

ਪੱਤਰਕਾਰਾਂ ਦੇ ਪੁੱਛਣ ਦੇ ਉਨ੍ਹਾਂ ਕਿਹਾ ਕਿ ਭਾਂਵੇ ਪਰਚੇ ਅਮਰੀਕ ਸਿੰਘ ਤੇ ਦਰਜ਼ ਹਨ ਅਤੇ ਮਕਾਨ ਉਸ ਦੀ ਮਾਤਾ ਦੇ ਨਾਮ ਤੇ ਹੈ ਪਰ ਇਹ ਕਾਰਵਾਈ ਨਾਜਾਇਜ਼ ਉਸਾਰੀ ਹੋਣ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਮੌਕੇ ਡੀ.ਐੱਸ.ਪੀ. ਕਮਰਵੀਰ ਸਿੰਘ ਤੂਰ, ਡੀ.ਐੱਸ.ਪੀ. ਪਾਇਲ ਹੇਮੰਤ ਮਲਹੋਤਰਾ, ਥਾਣਾ ਮੁੱਖੀ ਸਤਨਾਮ ਸਿੰਘ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਜੇ.ਈ. ਹਰਪ੍ਰੀਤ ਸਿੰਘ, ਜੂਨੀਅਰ ਸਹਾਇਕ ਗੁਰਜੀਤ ਸਿੰਘ ਰੋੜੀਆ, ਰਾਕੇਸ਼ ਕੁਮਾਰ, ਮੁਨਸ਼ੀ ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।

ਕੀ ਕਹਿਣਾ ਮਕਾਨ ਮਾਲਿਕ ਚਰਨਜੀਤ ਕੌਰ ਦਾ
ਜਦੋਂ ਇਕ ਪਾਸੇ ਮਕਾਨ ਢਾਹੁਣ ਦੀ ਕਾਰਵਾਈ ਚੱਲ ਰਹੀ ਸੀ ਤਾਂ ਦੂਸਰੇ ਪਾਸੇ ਮਕਾਨ ਦੀ ਮਾਲਿਕ ਚਰਨਜੀਤ ਕੌਰ ਪਤਨੀ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਬੇਹੱਦ ਗਰੀਬ ਪਰਿਵਾਰ ਹੈ ਅਤੇ 20 ਸਾਲ ਨਗਰ ਪੰਚਾਇਤ ਦਾ ਕੂੜਾ ਢੋਹ ਕੇ ਅਤੇ ਡੇਅਰੀ ਵਿਭਾਗ ਤੋਂ ਲੱਖਾਂ ਰੁਪਏ ਦਾ ਲੋਨ ਲੈ ਕੇ ਦੁੱਧ ਦਾ ਕੰਮ ਕਰਕੇ ਗੁਜਾਰੇ ਤੱਕ ਸੀਮਿਤ ਮਕਾਨ ਬਣਾਇਆ ਸੀ। ਉਨ੍ਹਾਂ ਕਿਹਾ ਕਿ ਭਾਂਵੇ ਉਨ੍ਹਾਂ ਦੇ ਪੁੱਤਰ 'ਤੇ 3 ਪਰਚੇ ਹਨ ਪਰ ਅੱਜ ਤੱਕ ਰੇਡਾਂ ਵਿਚ ਉਨ੍ਹਾਂ ਦੇ ਘਰ ਵਿਚ ਕਦੇ ਵੀ ਕੋਈ ਵੀ ਨਸ਼ੀਲੇ ਪਦਾਰਥ ਦੀ ਬ੍ਰਾਮਦਗੀ ਨਹੀਂ ਹੋਈ ਜਦੋਂਕਿ ਜਿਹੜੇ ਲੋਕ ਸ਼ਰ੍ਹੇਆਮ ਚਿੱਟਾ ਵੇਚਦੇ ਹਨ ਉਹ ਪ੍ਰਸ਼ਾਸਨ ਨੂੰ ਵਿਖਾਈ ਨਹੀਂ ਦਿੰਦੇ ਅਤੇ ਵੱਡੇ ਮੱਛਰਮੱਛਾ ਦੇ ਘਰ ਢਾਹੁਣ ਦੀ ਜਗ੍ਹਾ ਗਰੀਬਾਂ ਦੇ ਘਰ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਕਾਨ ਮੇਰੇ ਨਾਂ ਤੇ ਹੈ ਜੋ ਕਿ ਕਰਜ਼ੇ ਤੇ ਹੈ ਅਤੇ ਹਰ ਮਹੀਨੇ ਕਿਸ਼ਤ ਭਰ ਰਹੇ ਹਾਂ ਅਤੇ ਮੇਰੇ ਨਾਮ ਤੇ ਕੋਈ ਪਰਚਾ ਵੀ ਨਹੀਂ ਹੈ, ਇਸ ਲਈ ਅਸੀਂ ਮਾਨਯੋਗ ਕੋਰਟ ਦਾ ਵੀ ਸਹਾਰਾ ਲਵਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ