ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸ਼ਨੀਵਾਰ ਨੂੰ 383 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 77 ਐੱਫ਼. ਆਈ. ਆਰਜ. ਦਰਜ ਕਰਕੇ 99 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 29,387 ਹੋ ਗਈ ਹੈ।
ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 2.5 ਕਿੱਲੋ ਹੈਰੋਇਨ, 1.2 ਕਿੱਲੋ ਅਫ਼ੀਮ, 5 ਕਿੱਲੋ ਗਾਂਜਾ, 65 ਕਿੱਲੋ ਭੁੱਕੀ, 1108 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 418 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਮੁਹਿੰਮ ਤਹਿਤ ਸ਼ਨੀਵਾਰ ਨੂੰ 51 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।