ਚੰਡੀਗੜ੍ਹ/ਜਲੰਧਰ : 'ਯੁੱਧ ਨਸ਼ਿਆਂ ਵਿਰੁੱਧ' ਦੇ 125ਵੇਂ ਦਿਨ ਪੰਜਾਬ ਪੁਲਸ ਨੇ 101 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 2.3 ਕਿੱਲੋ ਹੈਰੋਇਨ, 520 ਗ੍ਰਾਮ ਅਫ਼ੀਮ ਅਤੇ 8270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਮਹਿਜ਼ 125 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ ਹੁਣ 20,410 ਹੋ ਗਈ ਹੈ।
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 180 ਤੋਂ ਵੱਧ ਪੁਲਸ ਟੀਮਾਂ ਨੇ ਸੂਬਾ ਭਰ ’ਚ 392 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ । ਇਸ ਦੌਰਾਨ 79 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 417 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ । ਨਾਲ ਹੀ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ’ਚ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।